ਸੁਖਜਿੰਦਰ ਮਾਨ
ਬਠਿੰਡਾ, 30 ਅਗਸਤ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਿਜਨਲ ਸੈਂਟਰ ਬਠਿੰਡਾ ਦੇ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਵੱਲੋਂ ਤੀਆਂ ਤੀਜ ਦੀਆਂ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਐਮ.ਏ. ਪੰਜਾਬੀ, ਅੰਗਰੇਜੀ ਅਤੇ ਅਰਥਸ਼ਾਸਤਰ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
ਪੰਜਾਬੀ ਸਭਿਆਚਾਰ ਨਾਲ ਸੰਬੰਧਿਤ ਲੋਕ ਗੀਤ ਅਤੇ ਲੋਕ ਖੇਡਾਂ ਦੇ ਮੁਕਾਬਲੇ ਰੱਖੇ ਗਏ।ਇਸ ਵਿੱਚ ਲੋਕ ਗੀਤ, ਲੋਕ ਸਾਜ, ਮਹਿੰਦੀ, ਰੱਸੀ ਟੱਪਣਾ, ਗੀਟੇ ਖੇਡਣਾ, ਪੰਜਾਬੀ ਪਹਿਰਾਵਾ ਆਦਿ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਵਿੱਚ ਸਮੂਹ ਵਿਦਿਆਰਥੀਆਂ ਨੇ ਵੱਖ-ਵੱਖ ਮੁਕਬਾਲਿਆਂ ਵਿੱਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।
ਸੁਖਬੀਰ ਬਾਦਲ ਨੇ ਅਕਾਲੀ ਦਲ ਦੇ 15 ਜ਼ਿਲਾ ਪ੍ਰਧਾਨਾਂ ਦੇ ਨਾਵਾਂ ਦਾ ਕੀਤਾ ਐਲਾਨ
ਇਸ ਪ੍ਰੋਗਰਾਮ ਵਿੱਚ ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਬਠਿੰਡਾ ਦੇ ਡਾਇਰੈਕਟਰ ਡਾ. ਜਸਬੀਰ ਸਿੰਘ ਹੁੰਦਲ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਅਤੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਵਿਭਾਗ ਦੇ ਮੁਖੀ ਡਾ. ਸੁਮਨ ਵੱਲੋਂ ਮੁੱਖ ਮਹਿਮਾਨ ਦਾ ਪ੍ਰੋਗਰਾਮ ਵਿੱਚ ਆਉਣ ਲਈ ਧੰਨਵਾਦ ਕੀਤਾ। ਇਸ ਸਮਾਗਮ ਵਿੱਚ ਅਧਿਆਪਨ ਅਤੇ ਗੈਰ ਅਧਿਆਪਨ ਅਮਲੇ ਨੇ ਵੀ ਭਾਗ ਲਿਆ ।