ਬਠਿੰਡਾ, 31ਅਗਸਤ: ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਮੈਡਮ ਗੀਤਾ ਅਰੋੜਾ (ਮੁਖੀ ਐਕਟੀਵਿਟੀਜ਼) ਦੀ ਦੇਖ-ਰੇਖ ਹੇਠ ’ਰੱਖੜੀ ਦਾ ਤਿਉਹਾਰ’ ਇੱਕ ਵਿਲੱਖਣ ਢੰਗ ਨਾਲ ਮਨਾਇਆ ਗਿਆ। ਪਹਿਲੇ ਦਿਨ ਸਕੂਲ ਵਿੱਚ ਰੱਖੜੀ ਮੇਕਿੰਗ ਮੁਕਾਬਲੇ ਕਰਵਾਏ ਅਤੇ ਦੂਜੇ ਦਿਨ ਸਕੂਲ ਦੇ ਵਿਦਿਆਰਥੀਆਂ ਨੇ ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਜਾ ਕੇ ਦੇਸ਼ ਦੇ ਰਾਖਿਆਂ ਦੇ ਗੁੱਟ ’ਤੇ ਰੱਖੜੀ ਬੰਨ੍ਹੀ।
ਬਲਕਾਰ ਸਿੰਘ ਬਰਾੜ ਦੂਜੀ ਵਾਰ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ
ਇਸ ਮੌਕੇ ਇੱਕ ਗੀਤ ’ਤੇਰੀ ਮਿੱਟੀ ਵਿੱਚ ਮਿਲ ਜਾਵਾ’ ਪੇਸ਼ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਗੀਤਾਂ ਅਤੇ ਡਾਂਸ ਵਰਗੀਆਂ ਖ਼ੂਬਸੂਰਤ ਪੇਸ਼ਕਾਰੀਆਂ ਰਾਹੀਂ ਆਪਣੇ ਦੇਸ਼ ਪਿਆਰ ਦਾ ਇਜ਼ਹਾਰ ਕੀਤਾ। ਇਸ ਤੋਂ ਪਹਿਲਾਂ ਗਰੁੱਪ ਕੈਪਟਨ ਸੌਰਵ ਗੁਪਤਾ ਅਤੇ ਉਨ੍ਹਾਂ ਦੀ ਯੂਨਿਟ ਦੇ ਮੈਂਬਰਾਂ ਨੇ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੀ ਟੀਮ ਨਾਲ ਗੱਲਬਾਤ ਕੀਤੀ। ਇਸ ਮੌਕੇ ਸਾਰੇ ਯੋਧੇ ਬਹੁਤ ਖ਼ੁਸ਼ ਹੋਏ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਪ੍ਰਤੀ ਆਪਣੇ ਪਿਆਰ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਵੀ ਦਿੱਤਾ।
ਰਿਸਵਤ ਕਾਂਡ: ਫ਼ਰੀਦਕੋਟ ਦੇ ਸਾਬਕਾ ਆਈ ਜੀ ’ਤੇ ਮੁੜ ਉੱਠੀ ਉਗਲ
ਇਹ ਉੱਥੇ ਮੌਜੂਦ ਹਰੇਕ ਵਿਅਕਤੀ ਲਈ ਬਹੁਤ ਮਾਣ ਵਾਲਾ ਪਲ ਸੀ। ਅੰਤ ਵਿੱਚ ਸਕੂਲ ਦੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਏਅਰ ਫੋਰਸ ਸਟੇਸ਼ਨ ਭਿਸੀਆਣਾ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਸਕੂਲ ਦੇ ਪ੍ਰਿੰਸੀਪਲ ਡਾ. ਬਲਜਿੰਦਰ ਸਿੰਘ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੀ ਸ਼ੁੱਭਕਾਮਨਾਵਾਂ ਦਿੱਤੀਆਂ।
Share the post "ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਦੇ ਰਾਖਿਆਂ ਦੇ ਗੁੱਟ ’ਤੇ ਬੰਨ੍ਹੀ ਰੱਖੜੀ"