Thursday, April 16, 2026
spot_img
spot_img

ਉਗਰਾਹਾਂ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੁਆਰਾ ਹੜਤਾਲੀ ਮੁਲਾਜ਼ਮਾਂ ਉੱਤੇ ਐਸਮਾ ਲਾਗੂ ਕਰਨ ਦੀ ਕੀਤੀ ਨਿੰਦਾ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਅਗਸਤ: ਭਾਰਤੀ ਸੰਵਿਧਾਨ ਦੁਆਰਾ ਦਿੱਤੇ ਗਏ ਸ਼ਾਂਤਮਈ ਪ੍ਰਦਰਸ਼ਨ ਦੇ ਹੱਕ ਨੂੰ ਕੁਚਲਣ ਲਈ ਮਾਨ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਉੱਤੇ ਕਾਲਾ ਕਾਨੂੰਨ ਐਸਮਾ ਲਾਉਣ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ।ਇਸ ਸਬੰਧੀ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਮਾਨ ਸਰਕਾਰ ਮੋਦੀ ਸਰਕਾਰ ਦੇ ਫਾਸ਼ੀਵਾਦੀ ਰਸਤੇ ਉੱਤੇ ਚੱਲਦੀ ਹੋਈ ਸੰਵਿਧਾਨਿਕ ਹੱਕਾਂ ਦਾ ਘਾਣ ਕਰ ਰਹੀ ਹੈ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਪੰਜਾਬ ਸਰਕਾਰ ਦਾ ਦਾਅਵਾ:ਤਕਨੀਕੀ ਖ਼ਾਮੀਆਂ ਕਰਕੇ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ

ਜ਼ਰੂਰੀ ਸੇਵਾਵਾਂ ਦੇ ਬਹਾਨੇ ਮਜ਼ਦੂਰਾਂ ਮੁਲਾਜ਼ਮਾਂ ਉੱਤੇ ਲਾਗੂ ਕੀਤਾ ਇਹ ਕਾਨੂੰਨ ਬਿਨਾਂ ਵਾਰੰਟ ਗ੍ਰਿਫਤਾਰ ਕਰ ਕੇ ਜੇਲ੍ਹ ਭੇਜਣ ਦਾ ਤਾਨਾਸ਼ਾਹੀ ਹੱਕ ਹਕੂਮਤ ਨੂੰ ਦਿੰਦਾ ਹੈ। ਇਸ ਦਾ ਦਾਇਰਾ ਕਿਸਾਨਾਂ ਸਮੇਤ ਸਮੂਹ ਮਿਹਨਤਕਸ਼ ਲੋਕਾਂ ਤੱਕ ਵਧਾਇਆ ਜਾ ਸਕਦਾ ਹੈ। ਖੁਦ ਧਰਨਿਆਂ, ਮੁਜ਼ਾਹਰਿਆਂ ਤੇ ਹੜਤਾਲਾਂ ਜ਼ਰ੍ਹੀਏ ਸੱਤਾ ਵਿੱਚ ਆਈ ਆਪ ਸਰਕਾਰ ਹੁਣ ਸੰਘਰਸ਼ਸ਼ੀਲ ਮਜ਼ਦੂਰਾਂ, ਮੁਲਾਜ਼ਮਾਂ ਤੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਥਾਂ ਐਸਮਾ ਵਰਗੇ ਕਾਲੇ ਕਾਨੂੰਨ ਲਾਗੂ ਕਰਨ ‘ਤੇ ਉੱਤਰ ਆਈ ਹੈ, ਜਿਸ ਨੂੰ ਪੰਜਾਬ ਦੇ ਜੁਝਾਰੂ ਲੋਕ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ।

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਐਸਮਾ ਕਾਨੂੰਨ ਲਾਗੂ ਕਰਨ ਦੀ ਨਿਖੇਧੀ

ਕਿਸਾਨ ਆਗੂਆਂ ਨੇ ਚਿਤਾਵਨੀ ਲਹਿਜ਼ੇ ਵਿੱਚ ਕਿਹਾ ਕਿ ਆਪਣੇ ਜਾਇਜ਼ ਹੱਕਾਂ ਲਈ ਜੂਝ ਰਹੇ ਸੰਘਰਸ਼ਸ਼ੀਲ ਮੁਲਾਜ਼ਮਾਂ ਉੱਪਰ ਇਸ ਕਾਨੂੰਨ ਤਹਿਤ ਜਾਬਰ ਕਾਰਵਾਈ ਕਰਨ ਦੀ ਸੂਰਤ ਵਿੱਚ ਜਥੇਬੰਦੀ ਵੱਲੋਂ ਇਸ ਜਬਰ ਵਿਰੁੱਧ ਸੰਘਰਸ਼ ਦੀ ਡਟਵੀਂ ਹਮਾਇਤ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਇਸ ਜਾਬਰ ਕਾਨੂੰਨ ਨੂੰ ਲਾਗੂ ਕਰਨ ਦਾ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਮੂਹ ਸੰਘਰਸ਼ਸ਼ੀਲ ਤੇ ਇਨਸਾਫਪਸੰਦ ਲੋਕਾਂ ਨੂੰ ਇਸ ਜਾਬਰ ਕਾਨੂੰਨ ਵਿਰੁੱਧ ਢੁੱਕਵੇਂ ਢੰਗਾਂ ਰਾਹੀਂ ਜ਼ੋਰਦਾਰ ਆਵਾਜ਼ ਬੁਲੰਦ ਕਰਨ ਦਾ ਸੱਦਾ ਵੀ ਦਿੱਤਾ ਹੈ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...