ਬਠਿੰਡਾ, 1 ਸਤੰਬਰ: ਜਿਲ੍ਹਾ ਸਿਹਤ ਵਿਭਾਗ ਵਲੋਂ 1 ਤੋਂ 7 ਸਤੰਬਰ ਤੱਕ ”ਸਿਹਤਮੰਦ ਆਹਾਰ ਨੂੰ ਸਾਰਿਆਂ ਲਈ ਕਿਫ਼ਾਇਤੀ ਬਨਾਉਣਾ”ਥੀਮ ਹੇਠ ਕੌਮੀ ਖੁਰਾਕ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਕੌਮੀ ਖੁਰਾਕ ਹਫ਼ਤੇ ਦਾ ਉਦੇਸ਼ ਗਰਭਵਤੀ ਔਰਤਾਂ, ਨਵ ਜੰਮੇ ਬੱਚਿਆਂ ਅਤੇ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਦੇ ਨਾਲ ਨਾਲ ਹਰ ਉਮਰ ਵਰਗ ਦੇ ਲੋਕਾਂ ਨੂੰ ਸੰਤੁਲਿਤ ਭੋਜਨ ਅਤੇ ਸੰਤੁਲਿਤ ਭੋਜਨ ਦੇ ਸੋਮਿਆਂ ਸਬੰਧੀ ਜਾਗਰੂਕ ਕਰਨਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਹੋਏ ਨਤਮਸਤਕ
ਉਹਨਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਾਰਾ ਸਾਲ ਹੀ ਸੰਤੁਲਿਤ ਭੋਜਨ ਬਾਰੇ ਜਾਗਰੂਕਤਾ ਦਿੱਤੀ ਜਾਂਦੀ ਹੈ, ਪਰ ਇਸ ਹਫ਼ਤੇ ਵਿੱਚ ਇੱਕ ਵਿਸ਼ੇਸ ਮੁਹਿੰਮ ਵਿੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸਤੋਂ ਇਲਾਵਾ ਇਸ ਹਫ਼ਤੇ ਦੇ ਪਹਿਲੇ ਦਿਨ ਆਮ ਆਦਮੀ ਕਲੀਨਿਕ ਬੇਅੰਤ ਨਗਰ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ।
ਮੇਰਾ ਬਿੱਲ ਐਪ ਲਾਂਚ, ਬਿੱਲ ਅਪਲੋਡ ਕਰਨ ਤੇ ਲੋਕਾਂ ਨੂੰ ਮਿਲਣਗੇ ਹਰ ਮਹੀਨੇ ਇਨਾਮ: ਸ਼ੌਕਤ ਅਹਿਮਦ ਪਰੇ
ਇਸ ਮੌਕੇ ਡਾ ਮੀਨਾਕਸ਼ੀ ਸਿੰਗਲਾ ਜਿਲ੍ਹਾ ਟੀਕਾਕਰਣ ਅਫ਼ਸਰ, ਵਿਨੋਦ ਖੁਰਾਣਾ ਅਤੇ ਕ੍ਰਿਸ਼ਨ ਚੰਦ ਮਾਸ ਮੀਡੀਆ ਅਫ਼ਸਰ, ਨਰਿੰਦਰ ਕੁਮਾਰ ਜਿਲ੍ਹਾ ਬੀਸੀਸੀ ਅਤੇ ਪਵਨਜੀਤ ਕੌਰ ਬੀਈਈ ਨੇ ਸਮੂਲੀਅਤ ਕੀਤੀ।
ਟਰਾਂਸਪੋਰਟਰਾਂ ਨੇ ਖੋਲਿਆ ਆਰਟੀਏ ਵਿਰੁੱਧ ਮੋਰਚਾ, ਵਫ਼ਦ ਮਿਲਿਆ ਡੀਸੀ ਨੂੰ
ਡਾ ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਹਰ ਇਨਸਾਨ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿੱਚ ਆਪਣੀ ਰੁਝੇਵੇ ਭਰੇ ਕੰਮਾਂ ਦੇ ਨਾਲ ਨਾਲ ਆਪਣੇ ਭੋਜਨ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ। ਇਸ ਸਮੇਂ ਡਾ ਭੰਗੂ ਮੈਡੀਕਲ ਅਫ਼ਸਰ, ਏਐਨਐਮ, ਅਮਨਦੀਪ ਕੌਰ, ਆਸ਼ਾ ਵਰਕਰਜ਼, ਗਰਭਵਤੀ ਮਾਵਾਂ, ਬੱਚੇ, ਮਰੀਜ਼ ਅਤੇ ਉਹਨਾਂ ਦੇ ਸਹਾਇਕ ਮੌਜੂਦ ਸਨ।
Share the post "ਸਿਹਤ ਵਿਭਾਗ ਵੱਲੋ ਕੌਮੀ ਖੁਰਾਕ ਹਫ਼ਤੇ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਆਯੋਜਿਤ"