ਚੰਡੀਗੜ੍ਹ: ਪੰਜਾਬ ਦੇ ਮਸ਼ਹੂਰ ਗੀਤਕਾਰ ਅਤੇ ਗ਼ਜ਼ਲ ਲੇਖਕ ਹਰਜਿੰਦਰ ਸਿੰਘ ਬੱਲ ਸ਼ੁੱਕਰਵਾਰ ਨੂੰ ਇਸ ਲਾਸਾਨੀ ਸੰਸਾ ਨੂੰ ਅਲਵਿਦਾ ਕਹਿ ਗਏ ਹਨ। ਹਰਜਿੰਦਰ ਸਿੰਘ ਬੱਲ ਨੇ ਚੰਡੀਗੜ੍ਹ ਸਥਿਤ ਪੀਜੀਆਈ ਵਿੱਚ ਆਖਰੀ ਸਾਹ ਲਿਆ। ਇਸ ਤੋਂ ਪਹਿਲਾਂ ਉਹ ਵਿਦੇਸ਼ ਅਤੇ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਵੀ ਆਪਣਾ ਇਲਾਜ ਕਰਵਾ ਚੁੱਕੇ ਹਨ।
15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ- ਹਰਪਾਲ ਸਿੰਘ ਚੀਮਾ
ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਮਗਰੋਂ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਹਰਜਿੰਦਰ ਸਿੰਘ ਬੱਲ ਨੇ ਕਈ ਪੰਜਾਬੀ ਗੀਤ ਦਿੱਤੇ ਹਨ ਜੋ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਹਨ। ਉਨ੍ਹਾਂ ਦੇ ਲਿਖੇ ਗੀਤਾਂ ਨੂੰ ਪੰਜਾਬ ਦੇ ਕਈ ਮਸ਼ਹੂਰ ਗਾਇਕਾਂ ਨੇ ਆਪਣੀ ਆਵਾਜ਼ ਦਿੱਤੀ ਹੈ ਜਿਨ੍ਹਾਂ ਵਿੱਚ ਸਵਰਗੀ ਸਰਦੂਲ ਸਿਕੰਦਰ, ਹੰਸ ਰਾਜ ਹੰਸ, ਫਿਰੋਜ਼ ਖਾਨ, ਮਾਸਟਰ ਸਲੀਮ ਸ਼ਾਮਲ ਹਨ। ਮਸ਼ਹੂਰ ਗਾਇਕ ਸਰਦੂਲ ਸਿਕੰਦਰ ਵੱਲੋਂ ਆਪਣੀ ਆਵਾਜ਼ ਵਿੱਚ ਗਾਇਆ ਹਰਜਿੰਦਰ ਬੱਲ ਦਾ ਗੀਤ ‘ਜਦੋਂ ਹੋ ਗਈ ਮੇਰੀ ਡੋਲੀ ਆਖੀਆਂ ਤੋ ਓਹਲੇ….ਪਿੱਛੋ ਰੋਵੇਂਗੀ ਦੇਖ ਮੇਰੀ ਗੁੱਡੀਆਂ ਪਟੋਲੇ’ ਅੱਜ ਵੀ ਵਿਆਹਾਂ ਵਿੱਚ ਸੁਣਨ ਨੂੰ ਮਿਲਦਾ ਹੈ।
Share the post "ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਆਈ ਮੰਦਭਾਗੀ ਖ਼ਬਰ, ਮਸ਼ਹੂਰ ਗੀਤਕਾਰ ਤੇ ਗਜ਼ਲ ਲੇਖਕ ਹਰਜਿੰਦਰ ਬਲ ਦਾ ਦਿਹਾਂਤ"