ਖੇਡਾਂ ਵਤਨ ਪੰਜਾਬ ਦੀਆਂ-2023: ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ

Date:

spot_img

ਚੰਡੀਗੜ੍ਹ 3 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋੰ  ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਦੀ ਨਿਗਰਾਨੀ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ ਗਏ।

ਮਾਛੀਵਾੜਾ ਸਾਹਿਬ: ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅਧਿਆਪਕਾ ਨੇ ਲਿਆ ਫਾਹਾ, ਮੱਚਿਆ ਚੀਕ-ਚਿਹਾੜਾ

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਵੇਲੇ ਕਾਰਪੋਰੇਸ਼ਨ ਸ਼ਹਿਰਾਂ ਸਮੇਤ 157 ਬਲਾਕਾਂ ਵਿੱਚ ਅੱਠ ਖੇਡਾਂ ਦੇ ਮੁਕਾਬਲੇ ਚੱਲ ਰਹੇ ਹਨ ਜਿਨਾਂ ਵਿੱਚ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹੇਠਲੇ ਪੱਧਰ ਤੋਂ ਖੇਡਾਂ ਤੇ ਖਿਡਾਰੀਆਂ ਨੂੰ ਤਵੱਜੋਂ ਦੇਣ ਦੇ ਨਿਰਦੇਸ਼ਾਂ ਉਤੇ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਗਾਏ ਹਨ ਤਾਂ ਜੋ ਖਿਡਾਰੀਆਂ ਨੂੰ ਕੋਈ ਦਿੱਕਤ ਨਾ ਆਵੇ।

ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੀਆਂ 2037 ਆਸਾਮੀਆਂ ਭਰਨ ਦਾ ਐਲਾਨ

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਸਫ਼ਲ ਪ੍ਰਬੰਧਨ ਲਈ ਹਰ ਜ਼ਿਲੇ ਵਿੱਚ ਇੱਕ ਸਥਾਨਕ ਕੋਚ ਅਤੇ ਇੱਕ ਕਰਮਚਾਰੀ ਮੁੱਖ ਦਫ਼ਤਰ ਤੋਂ ਨੋਡਲ ਅਫਸਰ ਲਗਾਇਆ ਹੈ ਜੋ ਖਿਡਾਰੀਆਂ ਲਈ ਢੁੱਕਵੇਂ ਪ੍ਰਬੰਧਾਂ ਜਿਵੇਂ ਕਿ ਗਰਾਊਂਡ, ਖਾਣ-ਪੀਣ ਆਦਿ ਦਾ ਸਭ ਪ੍ਰਬੰਧ ਦੇਖ ਰਹੇ ਹਨ।

spot_img
spot_img

Share post:

Popular

More like this
Related

Punjab Assembly Session ; ‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ, SIR ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਐੱਸ.ਆਈ.ਆਰ. ਪ੍ਰਕਿਰਿਆ ਦੀ ਜਾਂਚ ਕੀਤੀ ਜਾਵੇ ਅਤੇ ਬੇਨਿਯਮੀਆਂ ਲਈ...

Punjab Assembly Session; ਪੰਜਾਬ ਵਿਧਾਨ ਸਭਾ ‘ਚ SIR ਖਿਲਾਫ਼ ਸਰਬਸੰਮਤੀ ਨਾਲ ਮਤਾ ਪਾਸ

👉ਹਰੇਕ ਯੋਗ ਨਾਗਰਿਕ ਦੀ ਵੋਟ ਦੀ ਰਾਖੀ ਕੀਤੀ ਜਾਣੀ...