ਖੇਡਾਂ ਨਸ਼ੇ ਛੱਡ ਕੇ ਤੰਦਰੁਸਤ ਰਹਿਣ ਦੀ ਦਿੰਦੀਆਂ ਹਨ ਪ੍ਰੇਰਨਾ : ਜਗਰੂਪ ਗਿੱਲ
ਸੁਖਜਿੰਦਰ ਮਾਨ
ਬਠਿੰਡਾ, 4 ਸਤੰਬਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜਨ-2 ਤਹਿਤ ਖੇਡ ਵਿਭਾਗ ਦੁਆਰਾ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵਿਸ਼ੇਸ਼ ਅਗਵਾਈ ਵਿਚ ਸਿੱਖਿਆ ਵਿਭਾਗ ਦੇ ਵਿਸ਼ੇਸ਼ ਸਹਿਯੋਗ ਦੁਆਰਾ ਜ਼ਿਲ੍ਹੇ ਵਿਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ ਜਗਰੂਪ ਸਿੰਘ ਗਿੱਲ ਵਿਧਾਇਕ ਬਠਿੰਡਾ ਸ਼ਹਿਰੀ ਨੇ ਰਸਮੀ ਐਲਾਨ ਕਰਦਿਆਂ ਕੀਤਾ। ਉਨ੍ਹਾਂ ਸਮੂਹ ਖਿਡਾਰੀਆਂ ਨੂੰ ਖੇਡਾਂ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਅੰਦਰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਜਗਰੂਪ ਸਿੰਘ ਗਿੱਲ ਨੇ ਖੇਡ ਸੱਭਿਆਚਾਰ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਦੇ ਉਪਰਾਲੇ ਦੀ ਜਿੱਥੇ ਸ਼ਲਾਘਾ ਕੀਤੀ, ਉਥੇ ਹੀ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਪੂਰੀ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਦਾ ਸੁਨੇਹਾ ਦਿੱਤਾ।ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕੱਲ 9 ਬਲਾਕਾਂ ਅਤੇ 01 ਕਾਰਪੋਰੇਸ਼ਨ ਬਠਿੰਡਾ ਦੇ ਪਹਿਲੇ ਪੜਾਅ ਤਹਿਤ 5 ਬਲਾਕਾਂ ਵਿਚ ਬਲਾਕ ਪੱਧਰੀ ਖੇਡਾਂ 4 ਤੋਂ 6 ਅਤੇ ਬਾਕੀ 5 ਬਲਾਕਾਂ ਦੀਆ ਖੇਡਾਂ 7 ਤੋਂ 9 ਸਤੰਬਰ ਤੱਕ ਹੋ ਰਹੀਆਂ ਹਨ।
ਕਿਸਾਨ ਮੋਰਚੇ ’ਚ ਸ਼ਾਮਲ ਜਥੇਬੰਦੀਆਂ ਨੇ ਬਠਿੰਡਾ ’ਚ ਨਸ਼ਾ ਵਿਰੋਧੀ ਕਨਵੈਨਸ਼ਨ ਕਰਵਾਈ
ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੇ ਪਹਿਲੇ ਦਿਨ ਪਹਿਲੇ 5 ਬਲਾਕਾਂ ਵਿਚ 2500 ਖਿਡਾਰਨਾਂ ਭਾਗ ਲੈ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦੌਰਾਨ ਬਲਾਕਾਂ ਵਿਚ ਹੋ ਰਹੇ ਖੇਡ ਮੁਕਾਬਲਿਆਂ ਦੌਰਾਨ ਬੱਚਿਆਂ ਲਈ ਸਵੇਰੇ ਰਿਫਰੈਸ਼ਮੈਂਟ ਅਤੇ ਦੁਪਹਿਰ ਦੇ ਖਾਣੇ ਦਾ ਵਧੀਆ ਪ੍ਰਬੰਧ ਕੀਤਾ ਗਿਆ। ਉਨ੍ਹਾ ਦੱਸਿਆ ਕਿ ਖੇਡ ਵਿਭਾਗ ਬਠਿੰਡਾ ਦੁਆਰਾ ਖੇਡਾਂ ਵਿਚ ਭਾਗ ਲੈ ਰਹੇ ਖਿਡਾਰੀਆਂ ਨੂੰ ਵਧੀਆ ਖਾਣਾ ਮੁਹੱਈਆ ਕਰਵਾਇਆ ਗਿਆ।
ਬਠਿੰਡਾ ਜ਼ਿਲ੍ਹੇ ’ਚ ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ
ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਵਿਚ ਅਥਲੈਟਿਕਸ, ਵਾਲੀਬਾਲ ਸੂਟਿੰਗ, ਵਾਲੀਬਾਲ ਸਮੈਸਿੰਗ, ਕਬੱਡੀ ਸਰਕਲ, ਕਬੱਡੀ ਨੈਸ਼ਨਲ, ਖੋਹ ਖੋਹ ਤੋਂ ਇਲਾਵਾ ਰੱਸਾ ਕੱਸੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਬਲਾਕ ਬਠਿੰਡਾ, ਬਲਾਕ ਰਾਮਪੁਰਾ, ਸੰਗਤ, ਤਲਵੰਡੀ ਸਾਬੋ, ਬਲਾਕ ਨਥਾਣਾ ਵਿਚ ਭਾਗ ਲੈ ਰਹੇ ਖਿਡਾਰੀਆਂ ਦੇ ਆਏ ਨਤੀਜਿਆਂ ਵਿੱਚੋਂ ਫੁਟਬਾਲ ਅੰਡਰ-14 ਲੜਕੀਆਂ ਵਿਚ ਸਰਕਾਰੀ ਸਕੂਲ ਬਹਿਮਣ ਦੀਵਾਨਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਤਹਿਤ ਅੱਤਵਾਦੀ ਲਖਬੀਰ ਲੰਡਾ ਦੇ ਸਾਥੀਆਂ ਦੇ 297 ਟਿਕਾਣਿਆਂ ’ਤੇ ਛਾਪੇਮਾਰੀ
ਫੁਟਬਾਲ ਅੰਡਰ-17 ਲੜਕੀਆਂ ਵਿਚ ਸਰਕਾਰੀ ਸਕੂਲ ਬਹਿਮਣ ਦੀਵਾਨਾ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਮਾਊਟ ਲਿਟਰਾ ਜੀ ਸਕੂਲ ਕੋਟਸਮੀਰ ਨੇ ਦੂਸਰਾ ਸਥਾਨ ਲਿਆ। ਫੁਟਬਾਲ ਲੜਕੀਆਂ ਅੰਡਰ 21-30 ਵਿਚ ਸਰਕਾਰੀ ਸਕੂਲ ਬਹਿਮਣ ਦੀਵਾਨਾ ਨੇ ਪਹਿਲਾ ਸਥਾਨ ਹਾਸਿਲ ਕੀਤਾ। ਗੇਮ ਖੋਹ ਖੋਹ ਲੜਕੀਆਂ ਅੰਡਰ 14 ਵਿਚ ਮਾਤਾ ਸੁੰਦਰੀ ਸਕੂਲ ਕੋਟਸਮੀਰ ਨੇ ਪਹਿਲਾ, ਖੋਹ ਖੋਹ ਲੜਕੀਆਂ ਅੰਡਰ 17 ਵਿਚ ਮਾਤਾ ਸੁੰਦਰੀ ਸਕੂਲ ਕੋਟਸਮੀਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਸਰਕਾਰੀ ਸਕੂਲ ਕੋਟਸਮੀਰ ਨੇ ਦੂਸਰਾ ਸਥਾਨ ਲਿਆ।
ਸਿੱਖ ਇਕ ਵੱਖਰੀ ਤੇ ਨਿਰਾਲੀ ਕੌਮ, ਇਸ ਦੀ ਪਛਾਣ ਤੇ ਸੱਭਿਆਚਾਰ ਬਿਲਕੁਲ ਮੌਲਕ- ਐਡਵੋਕੇਟ ਧਾਮੀ
ਇਸੇ ਤਰ੍ਹਾਂ ਅੰਡਰ 21 ਵਿੱਚੋਂ ਸਰਕਾਰੀ ਸਕੂਲ ਕੋਟਸਮੀਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਗੇਮ ਰੱਸਾ ਕੱਸੀ ਲੜਕੀਆਂ ਅੰਡਰ 14 ਵਿਚ ਮਾਤਾ ਸੁੰਦਰੀ ਸਕੂਲ ਕੋਟਸਮੀਰ ਨੇ ਪਹਿਲਾ, ਸਰਕਾਰੀ ਸਕੂਲ ਕਰਮਗੜ੍ਹ ਛਤਰਾਂ ਨੇ ਦੂਸਰਾ ਸਥਾਨ ਲਿਆ। ਇਸੇ ਤਰ੍ਹਾਂ ਅੰਡਰ 17 ਵਿਚ ਸਰਕਾਰੀ ਸਕੂਲ ਕੋਟਸਮੀਰ ਨੇ ਪਹਿਲਾ, ਰੋਜ ਮੈਰੀ ਸਕੂਲ ਬੱਲੂਆਣਾ ਨੇ ਦੂਸਰਾ ਸਥਾਨ ਲਿਆ। ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਵਿਚ ਸਰਕਾਰੀ ਹਾਈ ਸਕੂਲ ਬੁਰਜ ਮਹਿਮਾ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਵਿਰਕ ਖੁਰਦ ਨੇ ਦੂਸਰਾ ਸਥਾਨ ਲਿਆ।
ਇਸੇ ਤਰ੍ਹਾਂ ਕਬੱਡੀ ਸਰਕਲ ਵਿਚ ਅੰਡਰ 14 ਸਰਕਾਰੀ ਸਕੂਲ ਕੋਟਸਮੀਰ ਨੇ ਪਹਿਲਾ ਸਥਾਨ ਲਿਆ। ਅੰਡਰ 17 ਵਿਚ ਸਰਕਾਰੀ ਸਕੂਲ ਵਿਰਕ ਕਲਾਂ ਨੇ ਪਹਿਲਾ ਸਥਾਨ ਲਿਆ। ਵਾਲੀਬਾਲ ਸਮੈਸਿੰਗ ਲੜਕੀਆਂ ਅੰਡਰ 14 ਵਿਚ ਸਰਕਾਰੀ ਹਾਈ ਸਕੂਲ ਸਰਦਾਰਗੜ੍ਹ ਨੇ ਪਹਿਲਾ, ਸਰਕਾਰੀ ਸਕੂਲ ਕੋਟਸਮੀਰ ਨੇ ਦੂਸਰਾ ਸਥਾਨ ਲਿਆ। ਅੰਡਰ 17 ਵਿਚ ਸਰਕਾਰੀ ਹਾਈ ਸਕੂਲੀ ਸਰਦਾਰਗੜ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਕੋਟਸਮੀਰ ਨੇ ਦੂਸਰਾ ਸਥਾਨ ਲਿਆ।
ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੀਆਂ 2037 ਆਸਾਮੀਆਂ ਭਰਨ ਦਾ ਐਲਾਨ
ਇਸ ਮੌਕੇ ਜਿਲਾ ਸਿੱਖਿਆ ਅਫਸਰ ਸ਼ਿਵਪਾਲ ਗੋਇਲ, ਸੁਖਦੀਪ ਸਿੰਘ ਢਿੱਲੋਂ ਐਮ.ਸੀ, ਨੋਡਲ ਅਫਸਰ ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ , ਗੁਰਵਿੰਦਰ ਸਿੰਘ, ਅਕਾਊਟੈਂਟ ਸਾਹਿਲ ਕੁਮਾਰ, ਬਾਸਕਟਬਾਲ ਕੋਚ ਜਸਪ੍ਰੀਤ ਸਿੰਘ, ਜਗਮੀਤ ਸਿੰਘ ਸਟੈਨੋ, ਸੁਖਪਾਲ ਕੌਰ ਸਾਈਕਲਿੰਗ ਕੋਚ, ਮਨਜਿੰਦਰ ਸਿੰਘ ਫੁੱਟਬਾਲ ਕੋਚ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਸਟਾਫ਼ ਹਾਜ਼ਰ ਸੀ।
Share the post "ਬਠਿੰਡਾ ’ਚ ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਦੇ ਬਲਾਕ ਪੱਧਰੀ ਮੁਕਾਬਲਿਆਂ ਦਾ ਆਗਾਜ਼"