Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਨਰਮੇ ਦੀ ਫ਼ਸਲ ’ਤੇ ਗੁਲਾਬੀ ਸੁੰਡੀ ਹਮਲਾ, ਕਿਸਾਨ ਚਿੰਤਾਂ ਦੇ ਆਲਮ ’ਚ, 50 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਵੇ ਸਰਕਾਰ- ਰਾਮਾ

ਬਠਿੰਡਾ, 4 ਸਤੰਬਰ: ਜ਼ਿਲ੍ਹੇ ਦੇ ਪਿੰਡ ਕਣਕਵਾਲ ਵਿਖੇ ਨਰਮੇ ਦੀ ਫ਼ਸਲ ’ਤੇ ਗੁਲਾਬੀ ਸੁੰਡੀ ਹਮਲਾ ਹੋਣ ਕਾਰਨ ਨਰਮੇ ਦੀ ਫ਼ਸਲ ਖ਼ਰਾਬ ਹੋਣੀ ਸ਼ੁਰੂ ਹੋ ਗਈ ਹੈ, ਜਿਸ ਕਰਕੇ ਕਿਸਾਨ ਆਪਣੀ ਨਰਮੇ ਦੀ ਫ਼ਸਲ ਨੂੰ ਲੈ ਕੇ ਚਿੰਤਾਂ ਦੇ ਆਲਮ ਵਿੱਚ ਹਨ, ਪ੍ਰੰਤੂ ਖੇਤੀਬਾੜੀ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਰਨਲ ਸਕੱਤਰ ਸਰੂਪ ਸਿੰਘ ਰਾਮਾ ਨੇ ਕੀਤਾ।

ਹਰਸਿਮਰਤ ਨੇ ਪੰਜਾਬ ਦੇ ਕਿਸਾਨਾਂ ਦੇ ਲਿਫਟ ਸਿੰਜਾਈ ਪੰਪ ਬੰਦ ਕਰਕੇ ਰਾਜਸਥਾਨ ਲਈ ਪਾਣੀ ਦਾ ਹਿੱਸਾ ਵਧਾਉਣ ਦੀ ਕੀਤੀ ਨਿਖੇਧੀ

ਉਨ੍ਹਾਂ ਨੇ ਦੱਸਿਆ ਕਿ ਪਿੰਡ ਕਣਕਵਾਲ ਦੇ ਕਿਸਾਨ ਬਲਵਿੰਦਰ ਸਿੰਘ ਦੀ 13 ਏਕੜ ਨਰਮੇ ਦੀ ਫਸਲ ’ਤੇ ਗੁਲਾਬੀ ਸੁੰਡੀ ਦਾ ਹਮਲਾ ਹੋਇਆ ਹੈ, ਇਸੇ ਤਰ੍ਹਾਂ ਲਾਡੀ ਸਿੱਧੂ ਦੇ 7 ਏਕੜ, ਸੁਖਵੀਰ ਸਿੰਘ ਸੁੱਖੂ ਦੇ 12 ਏਕੜ, ਜਸਪਾਲ ਸਿੰਘ ਜੱਸੀ ਦੇ 5 ਏਕੜ, ਭੋਲਾ ਸਿੱਧੂ ਦੇ 9 ਏਕੜ, ਦਰਸ਼ਨ ਸ਼ਰਮਾ 26 ਏਕੜ ,ਬਲਦੇਵ ਸਿੰਘ ਲੀਲੂ 7 ਏਕੜ, ਰਣਧੀਰ ਸਿੰਘ ਧੀਰਾ 11 ਏਕੜ,ਕੁਲਦੀਪ ਖਾਲਸਾ 8 ਏਕੜ, ਗੁਰਦੀਪ ਸਿੰਘ 6 ਏਕੜ ,ਗੇਲੀ ਸਿੱਧੂ 17 ਏਕੜ,ਦਰਸ਼ਨ ਸਿੰਘ ਚਹਿਲ 6 ਏਕੜ, ਗੁਰਮੇਲ ਚਹਿਲ 3 ਏਕੜ,ਜੀਵਨ ਸਿੱਧੂ 3 ਏਕੜ , ਅੰਮ੍ਰਿਤਾ ਸਿੱਧੂ 9 ਏਕੜ, ਜੱਗਾ ਸਿੱਧੂ ਦੇ 20 ਏਕੜ ’ਤੇ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਮਿਲਿਆ।

ਕਿਸਾਨ ਮੋਰਚੇ ’ਚ ਸ਼ਾਮਲ ਜਥੇਬੰਦੀਆਂ ਨੇ ਬਠਿੰਡਾ ’ਚ ਨਸ਼ਾ ਵਿਰੋਧੀ ਕਨਵੈਨਸ਼ਨ ਕਰਵਾਈ

ਉਨ੍ਹਾਂ ਨੇ ਕਿਹਾ ਕਿ ਜਿੱਥੇ ਖੇਤੀਬਾੜੀ ਮਹਿਕਮਾ ਕਿਸਾਨਾਂ ਨੂੰ ਚੰਗੀ ਕਿਸਮ ਦੇ ਬੀਜ਼ ਅਤੇ ਕੀਟਨਾਸ਼ਕ ਦਵਾਈਆਂ ਮੁੱਹਈਆ ਕਰਵਾਉਣ ਵਿੱਚ ਅਸਫ਼ਲ ਰਿਹਾ, ਓੱਥੇ ਹੀ ਹੁਣ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਆਪਣੀ ਨਲਾਇਕੀ ਨੂੰ ਲੁਕਾਉਣ ਲਈ ਗੁਲਾਬੀ ਸੁੰਡੀ ਦੇ ਹਮਲੇ ਨੂੰ ਕੰਟਰੋਲ ਹੇਠਾਂ ਦੱਸ ਕੇ ਪੰਜਾਬ ਸਰਕਾਰ ਨੂੰ ਗੁੰਮਰਾਹ ਕਰ ਰਹੇ ਹਨ। ਜਦੋਂ ਕਿ ਨਰਮੇ ’ਤੇ ਗੁਲਾਬੀ ਸੁੰਡੀ ਪੈਣ ਕਾਰਨ 50 ਫੀਸਦੀ ਨਰਮੇ ਦੀ ਫ਼ਸਲ ਖ਼ਰਾਬ ਹੋ ਚੁੱਕੀ ਹੈ।

ਬਠਿੰਡਾ ਜ਼ਿਲ੍ਹੇ ’ਚ ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ

ਕਿਸਾਨ ਆਗੂ ਸਰੂਪ ਸਿੰਘ ਰਾਮਾ ਨੇ ਕਿਹਾ ਕਿ ਘਟੀਆ ਦਵਾਈਆਂ ਅਤੇ ਬੀਜ਼ ਵੇਚਣ ਵਾਲੀਆਂ ਕੰਪਨੀਆਂ ’ਤੇ ਪੰਜਾਬ ਸਰਕਾਰ ਵੱਲੋਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗੁਲਾਬੀ ਸੁੰਡੀ ਦੇ ਅਟੈਕ ਨੂੰ ਰੋਕਣ ਲਈ ਕਿਸਾਨਾਂ ਨੂੰ ਮੁਫ਼ਤ ਕੀਟਨਾਸ਼ਕ ਦਵਾਈਆਂ ਮੁਹਈਆ ਕਰਵਾਈਆ ਜਾਣ ਅਤੇ ਖ਼ਰਾਬ ਹੋਏ ਨਰਮੇ ਦਾ 50 ਹਜਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਤੋਂ ਬਚਾਇਆ ਜਾ ਸਕੇ।

Related posts

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਡਿਪਟੀ ਕਮਿਸ਼ਨਰਾਂ ਦਫ਼ਤਰਾਂ ਅੱਗੇ ਮੋਦੀ ਸਰਕਾਰ ਦੀਆਂ ਅਰਥੀਆਂ ਫੂਕੀਆਂ

punjabusernewssite

ਨੀਲੇ ਕਾਰਡ ਕੱਟਣ ਵਿਰੁੱਧ ਖੇਤ ਮਜ਼ਦੂਰਾਂ ਨੇ ਕੀਤਾ ਤਿੱਖੇ ਰੋਹ ਦਾ ਪ੍ਰਗਟਾਵਾ

punjabusernewssite

ਪਿੰਡ ਗੋਬਿੰਦਪੁਰਾ ’ਚ ਭਾਜਪਾ ਨੂੰ ਸਵਾਲ ਪੁੱਛਣ ਲਈ ਲਗਾਇਆ ਬੈਨਰ

punjabusernewssite