ਧਰਨੇ ਉਪਰੰਤ ਡੀ ਸੀ ਦਫ਼ਤਰ ਤੱਕ ਕੀਤਾ ਰੋਸ ਮਾਰਚ
ਸੁਖਜਿੰਦਰ ਮਾਨ
ਬਠਿੰਡਾ, 5 ਸਤੰਬਰ: ਪਿਛਲੇ ਤਿੰਨ ਮਹੀਨਿਆਂ ਤੋਂ ਐਸ ਐਮ ਓ ਤਲਵੰਡੀ ਸਾਬੋ ਵਿਰੁਧ ਕਥਿਤ ਭ੍ਰਿਸਟਾਚਾਰ ਦੀ ਜਾਂਚ ਦੀ ਮੰਗ ਕਰ ਰਹੀ ਐਕਸਟ ਕਮੇਟੀ ਵਲੋਂ ਅੱਜ ਸਥਾਨਕ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਸਬੰਧੀ ਗਗਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੋਧੀ ਸੰਘਰਸ਼ ਕਮੇਟੀ ਬਠਿੰਡਾ ਵੱਲੋਂ 17 ਅਗਸਤ ਨੂੰ ਸਿਵਲ ਸਰਜਨ ਦਫ਼ਤਰ ਬਠਿੰਡਾ ਵਿਖੇ ਧਰਨਾ ਮਾਰਿਆ ਗਿਆ ਸੀ।
ਅਧਿਆਪਕ ਦਿਵਸ ’ਤੇ ਡੀ.ਟੀ.ਐੱਫ. ਨੇ ਸਿੱਖਿਆ ਵਿਰੋਧੀ ਨੀਤੀਆਂ ਖਿਲਾਫ਼ ਰੈਲੀ ਕਰਕੇ ਫੂਕੀ ਪੰਜਾਬ ਸਰਕਾਰ ਦੀ ਅਰਥੀ
ਇਸ ਧਰਨੇ ਵਿੱਚ ਆ ਕੇ ਸਿਵਲ ਸਰਜਨ ਬਠਿੰਡਾ ਦੇ ਨੁਮਾਇੰਦਿਆਂ ਨੇ ਇਹ ਵਿਸ਼ਵਾਸ ਦਵਾਇਆ ਸੀ ਕਿ 25 ਅਗਸਤ ਤੱਕ ਮਸਲੇ ਦਾ ਹੱਲ ਕੀਤਾ ਜਾਵੇਗਾ।ਪਰ 28 ਅਗਸਤ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਸਿਵਲ ਸਰਜਨ ਬਠਿੰਡਾ ਨੂੰ ਇਸ ਸਬੰਧੀ ਮਿਲਿਆ ਗਿਆ।ਸਿਵਲ ਸਰਜਨ ਵੱਲੋਂ ਦੋ ਦਿਨਾਂ ਵਿੱਚ ਕਾਰਵਾਈ ਕਰਨ ਦਾ ਦੁਬਾਰਾ ਭਰੋਸਾ ਦਵਾਇਆ ਗਿਆ ਸੀ।ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।
ਠੇਕਾ ਮੁਲਾਜਮ ਸੰਘਰਸ ਮੋਰਚੇ ਤੇ ਟੀ. ਐਸ. ਯੂ ਵਲੋਂ ਐਸਮਾਂ ਦਾ ਕੀਤਾ ਤਿੱਖਾ ਵਿਰੋਧ
ਜਿਸ ਕਾਰਨ ਅੱਜ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਕਮੇਟੀ ਬਠਿੰਡਾ ਨੇ ਸਿਵਲ ਸਰਜਨ ਬਠਿੰਡਾ ਦੇ ਦਫ਼ਤਰ ਅੱਗੇ ਧਰਨਾ ਮਾਰਿਆ।ਇਸ ਧਰਨੇ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਤੱਕ ਮਾਰਚ ਕੀਤਾ ਗਿਆ ਅਤੇ ਮੰਗ ਪੱਤਰ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਦਿੱਤਾ।ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਦਸ ਦਿਨਾਂ ਵਿੱਚ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।
ਵਿਸ਼ਵ ਅਧਿਆਪਕ ਦਿਵਸ ’ਤੇ ਵੋਕੇਸ਼ਨਲ ਅਧਿਆਪਕਾਂ ਨੇ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਦਾ ਕੀਤਾ ਘਿਰਾਓ
ਅੱਜ ਦੇ ਇਕੱਠ ਵਿੱਚ ਗਗਨਦੀਪ ਸਿੰਘ ਭੁੱਲਰ,ਜਸਵਿੰਦਰ ਸ਼ਰਮਾ, ਸੁਖਵਿੰਦਰ ਧਾਲੀਵਾਲ ਜਮਹੂਰੀ ਕਿਸਾਨ ਸਭਾ,ਅਮੀ ਲਾਲ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ,ਸਿੰਕਦਰ ਧਾਲੀਵਾਲ ਡੀ ਐਮ ਐਫ਼, ਦਰਸ਼ਨ ਸਿੰਘ ਮੌੜ ਪੈਨਸ਼ਨਰ ਆਗੂ, ਜਗਦੇਵ ਸਿੰਘ ਜੋਗੇਵਾਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਸੁਖਚੈਨ ਸਿੰਘ ਪ ਸ ਸ ਫ (ਰਾਣਾ),ਸੁਭਾਸ਼ ਸ਼ਰਮਾ ਪੈਨਸ਼ਨਰ ਆਗੂ, ਅਮਰਜੀਤ ਸਿੰਘ ਮੰਗਲੀ, ਰਮਨਵੀਰ ਕੌਰ ਤਲਵੰਡੀ,ਰਜੇਸ਼ ਕੁਮਾਰ ਮੌੜ,ਅਮਨਦੀਪ ਕੁਮਾਰ, ਮੁਨੀਸ਼ ਕੁਮਾਰ ਬਠਿੰਡਾ,ਅਮਨਦੀਪ ਸਿੰਘ ਗਿਆਨਾ, ਆਦਿ ਆਗੂਆਂ ਨੇ ਸੰਬੋਧਨ ਕੀਤਾ।
Share the post "ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਸਿਵਲ ਸਰਜਨ ਦਫ਼ਤਰ ਅੱਗੇ ਮਾਰਿਆ ਧਰਨਾ"