ਰਾਸ਼ਟਰੀ ਅਧਿਆਪਕ ਦਿਵਸ ਸਾਨੂੰ ਚੰਗੇਰਾ ਅਧਿਆਪਕ ਅਤੇ ਚੰਗੇਰਾ ਵਿਦਿਆਰਥੀ ਬਣਾਉਣ ਲਈ ਪ੍ਰੇਰਦਾ ਹੈ- ਡਾ. ਧੀਮਾਨ
ਸੁਖਜਿੰਦਰ ਮਾਨ
ਬਠਿੰਡਾ, 6 ਸਤੰਬਰ : ਰਾਸ਼ਟਰੀ ਅਧਿਆਪਕ ਦਿਵਸ ਦੇ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਜੂਕੇਸ਼ਨ ਤੇ ਇਨਫੋਰਮੇਸ਼ਨ ਸਾਇੰਸਜ਼ ਵੱਲੋਂ ਇੱਕ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਕਾਰਜਕਾਰੀ ਉੱਪ ਕੁਲਪਤੀ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ ਨੇ ਭਾਰਤ ਦੇ ਦੂਜੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕਿ੍ਰਸ਼ਨਨ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਅਧਿਆਪਕ ਦਿਵਸ ਸਾਨੂੰ ਚੰਗੇਰਾ ਅਧਿਆਪਕ ਅਤੇ ਚੰਗੇਰਾ ਵਿਦਿਆਰਥੀ ਬਣਾਉਣ ਲਈ ਪ੍ਰੇਰਦਾ ਹੈ। ਇਸ ਲਈ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ। ਉਨ੍ਹਾਂ ਅਧਿਆਪਕਾਂ ਪ੍ਰਤੀ ਮਾਣ ਸਤਿਕਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਮਾਂ ਤੋਂ ਬਾਦ ਅਧਿਆਪਕ ਦਾ ਦਰਜਾ ਸਭ ਤੋਂ ਸਨਮਾਨਯੋਗ ਹੈ, ਕਿਉਂਕਿ ਜਦ ਵਿਦਿਆਰਥੀ ਮਿਹਨਤ ਕਰਕੇ ਆਪਣੀ ਮੰਜ਼ਿਲ ਨੂੰ ਫਤਿਹ ਕਰਦੇ ਹਨ ਤਾਂ ਸਭ ਤੋਂ ਜ਼ਿਆਦਾ ਖੁਸ਼ੀ ਅਧਿਆਪਕ ਨੂੰ ਹੁੰਦੀ ਹੈ।
ਰਣਜੀਤ ਸੰਧੂ ਬਣੇ ਯੂਥ ਕਾਂਗਰਸ ਫਾਜਲਿਕਾ ਦੇ ਜ਼ਿਲ੍ਹਾ ਇੰਚਾਰਜ਼
ਵਿਸ਼ੇਸ਼ ਮਹਿਮਾਨ ਡਾ. ਬੀ.ਐਸ.ਧਾਲੀਵਾਲ ਨੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਭੇਂਟ ਕਰਦੇ ਹੋਏ ਕਿਹਾ ਕਿ ਦੇਸ਼ ਦਾ ਭਵਿੱਖ ਵਿਦਿਆਰਥੀਆਂ ਦੇ ਮੋਢਿਆਂ ਤੇ ਹੁੰਦਾ ਹੈ ਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਜ਼ਿੰਮੇਵਾਰੀ ਅਧਿਆਪਕ ਸਿਰ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੱਚੀ ਖੁੱਸ਼ੀ ਦੇ ਨੁਕਤੇ ਸਾਂਝੇ ਕਰਦੇ ਹੋਏ ਦੱਸਿਆ ਕਿ ਸਾਨੂੰ ਆਪਣੀਆਂ ਜ਼ਰੂਰਤਾਂ ਨੂੰ ਘੱਟਾ ਕੇ ਆਪਣੇ ਟੀਚੇ ਵੱਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਇਸ ਦਿਹਾੜੇ ਦੀ ਵਧਾਈ ਵੀ ਦਿੱਤੀ।
ਕੋਟਸਮੀਰ ਦੇ 62 ਸਾਲਾ ਨੰਬਰਦਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਕੀਤਾ ਇਲਾਕੇ ਦਾ ਨਾਮ ਰੌਸ਼ਨ
ਇਸ ਮੌਕੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ, ਫੈਕਲਟੀ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਕੇਕ ਕੱਟਿਆ ਗਿਆ। ਡਾ. ਸ਼ਾਮ ਸੁੰਦਰ ਨੇ ਸਭਨਾਂ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਵਿਅਕਤੀਤਵ ਦੇ ਸਰਵਪੱਖੀ ਵਿਕਾਸ ਲਈ ਡਾ. ਰਾਧਾ ਕਿ੍ਰਸ਼ਨਨ ਦੇ ਵਿਖਾਏ ਰਸਤੇ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਦੀਪਕ ਕੁਮਾਰ ਨੇ ਆਪਣੇ ਕਾਵਿਮਈ ਅੰਦਾਜ਼ ਵਿੱਚ ਮੰਚ ਸੰਚਾਲਨ ਕੀਤਾ।