ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਲਿਆ ਵਾਪਸ ਲੈ ਕੇ ਬੈਕਫੁੱਟ ‘ਤੇ ਆਈ ਪੰਜਾਬ ਸਰਕਾਰ

Date:

spot_img

ਚੰਡੀਗੜ੍ਹ: ਜ਼ਿਲ੍ਹਾ ਪ੍ਰੀਸ਼ਦ ਦੀਆਂ ਸਮੇਂ ਤੋਂ ਪਹਿਲਾਂ ਚੋਣਾਂ ਕਰਾਉਣ ਨੂੰ ਲੈ ਕੇ ਪੰਜਾਬ ਸਰਕਾਰ ਬੈਕਫੁੱਟ ‘ਤੇ ਆ ਗਈ ਹੈ। ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਵਾਪਸ ਲੈ ਲਿਆ ਗਿਆ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੋਣ ਤੈਅ ਸਮੇਂ ਤੋਂ ਪਹਿਲਾਂ ਕਰਾਉਣ ਦੇ ਨੋਟੀਫਿਕੇਸ਼ਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ। ਹਾਈਕੋਰਟ ਇਸ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ।

CM ਭਗਵੰਤ ਮਾਨ ਨੇ ਕਰਤਾ ਵੱਡਾ ਐਲਾਨ, ਪਟਵਾਰੀਆਂ ਨੂੰ ਵੰਡਣਗੇ ਨਿਯੁਕਤੀ ਪੱਤਰ

ਸ੍ਰੀ ਮੁਕਤਸਰ ਸਾਹਿਬ ਦੇ ਨਰਿੰਦਰ ਸਿੰਘ ਵੱਲੋਂ ਦਾਇਰ ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਕਿ ਜ਼ਿਲ੍ਹਾ ਪ੍ਰੀਸ਼ਦਾਂ ਦਾ ਕਾਰਜਕਾਲ ਅਗਲੇ ਸਾਲ ਅਕਤੂਬਰ ਤੱਕ ਦਾ ਹੈ ਪਰ ਸਰਕਾਰ ਇਸੇ ਸਾਲ ਦਸੰਬਰ ਵਿਚ ਚੋਣਾਂ ਕਰਵਾਉਣ ਜਾ ਰਹੀ ਹੈ। ਹਾਈਕੋਰਟ ਤੋਂ ਅਪੀਲ ਕੀਤੀ ਗਈ ਸੀ ਕਿ ਸਰਕਾਰ ਦੇ ਇਸ ਹੁਕਮ ਨੂੰ ਰੱਦ ਕੀਤਾ ਜਾਵੇ ਕਿਉਂਕਿ ਸਰਕਾਰ ਦਾ ਇਹ ਕਦਮ ਪੂਰੀ ਤਰ੍ਹਾਂ ਤੋਂ ਗੈਰ-ਕਾਨੂੰਨੀ, ਮਨਮਾਨੀ ਤੇ ਕੁਦਰਤੀ ਨਿਆਂ ਦੇ ਸਿਧਾਂਤ ਦੇ ਵਿਰੁੱਧ ਹੈ। ਪਟੀਸ਼ਨ ਵਿਚ ਕਿਹਾ ਕਿ ਨੋਟੀਫਿਕੇਸ਼ਨ ਕਾਨੂੰਨ ਖਿਲਾਫ ਹੈ। ਇਸੇ ਤਹਿਤ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।

spot_img
spot_img
spot_img

Share post:

Popular

More like this
Related

AAP ਛੱਡ BJP ‘ਚ ਜਾਣ ਵਾਲੇ ਸਾਬਕਾ ਵਿਧਾਇਕ ‘ਤੇ ਬਰਗਾੜੀ ਕਾਂਡ ਦੇ ਸ਼ਹੀਦ ਦੇ ਪੁੱਤਰ ਵੱਲੋਂ ਗੰਭੀਰ ਦੋਸ਼

👉ਸੁਖਰਾਜ ਸਿੰਘ ਨਿਆਮੀਵਾਲਾ ਨੇ ਚੁੱਕੇ ਸਵਾਲ,ਕਿਹਾ 'ਮੇਰੇ ਪਿਤਾ ਦੇ...

Bathinda ‘ਚ ਲਾਪਰਵਾਹ PRTC ਡਰਾਈਵਰ ਨੇ ਸਾਬਕਾ ਫ਼ੌਜੀ ਦੇ ਘਰ ਦਾ ਬੁਝਾਇਆ ਚਿਰਾਗ..

Bathinda News: ਬੀਤੇ ਕੱਲ ਬਠਿੰਡਾ-ਮਲੋਟ ਰੋਡ 'ਤੇ ਬੱਲੂਆਣਾ ਨਜ਼ਦੀਕ...

ਸਾਬਕਾ ਕਾਂਗਰਸੀ ਮੰਤਰੀ ਦੇ ਘਰ 30 ਘੰਟਿਆਂ ਤੋਂ ED ਦੀ ਰੇਡ ਜਾਰੀ….

Hoshiarpur News : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ...

ਪੰਜਾਬ ‘ਚ ਵਧੇਗੀ ਠੰਡ! ਅਗਲੇ 7 ਦਿਨ ਮੀਂਹ ਦੀ ਕੋਈ ਸੰਭਾਵਨਾ ਨਹੀਂ

Punjab News : ਪੰਜਾਬ ਵਾਲਿਓ! ਜੇਕਰ ਤੁਸੀਂ ਆਉਣ ਵਾਲੇ...