ਜਲੰਧਰ, 6 ਸਤੰਬਰ: ਕੁੱਝ ਦਿਨ ਪਹਿਲਾਂ ਥਾਣੇ ਵਿਚ ਬੇਇੱਜਤੀ ਕਰਨ ਦੇ ਚੱਲਦੇ ਦੋ ਸਕੇ ਭਰਾਵਾਂ ਮਾਨਵਜੀਤ ਸਿੰਘ ਅਤੇ ਜਸ਼ਨਦੀਪ ਢਿੱਲੋਂ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਥਾਣਾ ਡਿਵੀਜ਼ਨ ਨੰਬਰ 1 ਦੇ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੂੰ ਸਰਕਾਰ ਨੇ ਅੱਜ ਨੌਕਰੀਓ ਬਰਖਾਸਤ ਕਰ ਦਿੱਤਾ ਹੈ। ਇਸਤੋਂ ਇਲਾਵਾ ਮਹਿਲਾ ਕਾਂਸਟੇਬਲ ਜਗਜੀਤ ਕੌਰ ਅਤੇ ਮੁਨਸ਼ੀ ਬਲਵਿੰਦਰ ਸਿੰਘ ਵਿਰੁਧ ਵੀ ਵਿਭਾਗੀ ਕਾਰਵਾਈ ਵਿੱਢ ਦਿੱਤੀ ਗਈ ਹੈ।
ਪੰਜਾਬ ‘ਚ ਚੋਣਾਂ ਨੂੰ ਲੈ ਕੇ ‘ਆਪ’ ਤੇ ਕਾਂਗਰਸ ਨੇ ਸ਼ੱਪਸ਼ਟ ਕੀਤਾ ਆਪਣਾ-ਆਪਣਾ ਸਟੈਂਡ, ਨਹੀਂ ਹੋਵੇਗਾ ਗੱਠਜੋੜ
ਉਂਜ ਇਸ ਇੰਸਪੈਕਟਰ ਸਹਿਤ ਮਹਿਲਾ ਕਾਂਸਟੇਬਲ ਜਗਜੀਤ ਕੌਰ ਅਤੇ ਮੁਨਸ਼ੀ ਬਲਵਿੰਦਰ ਸਿੰਘ ਵਿਰੁਧ ਪਹਿਲਾਂ ਹੀ ਆਈਪੀਸੀ ਦੀ ਧਾਰਾ 306, 506 ਅਤੇ 34 ਤਹਿਤ ਥਾਣਾ ਤਲਵੰਡੀ ਚੌਧਰੀਆ ਵਿਚ ਪਹਿਲਾਂ ਹੀ ਕੇਸ ਦਰਜ਼ ਕੀਤਾ ਹੋਇਆ ਹੈ। ਦਸਣਾ ਬਣਦਾ ਹੈ ਕਿ ਵਿੱਚ ਅਪਣੇ ਇੱਕ ਦੋਸਤ ਦੀ ਭੈਣ ਦੇ ਚੱਲ ਰਹੇ ਘਰੇਲੂ ਵਿਵਾਦ ’ਚ ਮੱਦਦ ’ਤੇ ਆਏ ਮਾਨਵਜੀਤ ਸਿੰਘ ਢਿੱਲੋਂ ਦੀ ਥਾਣਾ ਡਿਵੀਜ਼ਨ ਨੰਬਰ 1 ਵਿਚ ਇੱਕ ਮਹਿਲਾ ਹੌਲਦਾਰ ਨਾਲ ਕਹਾ-ਸੁਣੀ ਹੋ ਗਈ ਸੀ।
ਲੁਧਿਆਣਾ ਤੋਂ ਦਿੱਲੀ ਤੱਕ ਦਾ ਸਫ਼ਰ ਮਹਿਜ ਇਕ ਘੰਟੇ ‘ਚ ਕਰ ਸਕਦੇ ਹੋ ਪੂਰਾ, CM ਮਾਨ ਨੇ ਕਰਤਾ ਵੱਡਾ ਐਲਾਨ
ਜਿਸਤੋਂ ਬਾਅਦ ਕਥਿਤ ਤੌਰ ‘ਤੇ ਥਾਣਾ ਮੁਖੀ ਇੰਸਪੈਕਟਰ ਨਵਦੀਪ ਸਿੰਘ ਤੇ ਮੁਨਸ਼ੀ ਬਲਵਿੰਦਰ ਸਿੰਘ ਨੇ ਉਸ ਉਪਰ ਭਾਰੀ ਤਸ਼ੱਦਦ ਕਰਨ ਤੋਂ ਇਲਾਵਾ ਉਸਦੀ ਦਸਤਾਰ ਉਤਾਰ ਕੇ ਉਸਨੂੰ ਜ਼ਲੀਲ ਕੀਤਾ ਸੀ। ਜਿਸ ਕਾਰਨ ਉਸਨੇ ਘਟਨਾ ਤੋਂ ਬਾਅਦ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਬਿਆਸ ਵਿੱਚ ਛਾਲ ਮਾਰ ਦਿੱਤੀ ਸੀ।
ਜਿਸਨੂੰ ਬਚਾਉਣ ਲਈ ਮੌਕੇ ’ਤੇ ਪੁੱਜੇ ਉਸਦੇ ਭਰਾ ਜਸਨਦੀਪ ਸਿੰਘ ਦੀ ਵੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਬੇਸ਼ੱਕ ਹੁਣ ਤੱਕ ਜਸ਼ਨਦੀਪ ਦੀ ਲਾਸ਼ ਮਿਲ ਗਈ ਹੈ, ਪਰ ਮਾਨਵਜੀਤ ਦੀ ਲਾਸ਼ ਦੀ ਭਾਲ ਹਾਲੇ ਵੀ ਜਾਰੀ ਹੈ। ਇਸ ਮਾਮਲੇ ਵਿਚ ਮ੍ਰਿਤਕ ਦੇ ਪ੍ਰਵਾਰਕ ਮੈਂਬਰਾਂ ਤੋਂ ਇਲਾਵਾ ਵਿਰੋਧੀ ਸਿਆਸੀ ਧਿਰਾਂ ਵਲੋਂ ਇਸ ਮਾਮਲੇ ਵਿਚ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
Share the post "ਦੋ ਭਰਾਵਾਂ ਨੂੰ ਮਰਨ ਲਈ ਮਜਬੂਰ ਕਰਨ ਵਾਲਾ ਪੰਜਾਬ ਪੁਲਿਸ ਦਾ ਚਰਚਿਤ ਇੰਸਪੈਕਟਰ ਬਰਖਾਸਤ"