spot_img
spot_img

ਸੁਨੀਲ ਜਾਖੜ ਨੇ ਨਿਮਿਸ਼ਾ ਮਹਿਤਾ ਸਮੇਤ ਚਾਰ ਆਗੂਆਂ ਨੂੰ ਦਿਖਿਆ ਪਾਰਟੀ ‘ਚੋਂ ਬਾਹਰ ਦਾ ਰਸਤਾ

Date:

spot_img
ਚੰਡੀਗੜ੍ਹ,6 ਸਤੰਬਰ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਪੰਜਾਬ ਦੀ ਅਨੁਸ਼ਾਸਨੀ ਕਮੇਟੀ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਮਿਲੇ ਸਬੂਤਾਂ ਦੇ ਆਧਾਰ ‘ਤੇ ਫੈਸਲਾ ਲੈਂਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਧਾਨ ਸਭਾ ਦੇ ਚਾਰ ਭਾਜਪਾ ਆਗੂਆਂ ਨੂੰ ਉਨ੍ਹਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦੇ ਤੋਂ ਮੁਕਤ ਕਰਦੇ ਹੋਏ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸ੍ਰੀਮਤੀ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ ਬਰਖਾਸਤ ਕਰ ਦਿੱਤਾ ਹੈI ਉਨ੍ਹਾਂ ਕਿਹਾ ਕਿ ਇਹ ਸਾਰੇ ਆਗੂ ਭਾਰਤੀ ਜਨਤਾ ਪਾਰਟੀ ਦੇ ਸੰਵਿਧਾਨ ਦੀ ਧਾਰਾ XXV ਅਨੁਸਾਰ ਅਨੁਸ਼ਾਸਨ ਦੀ ਉਲੰਘਣਾ ਦੇ ਦੋਸ਼ੀ ਪਾਏ ਗਏ ਹਨ ਅਤੇ ਇਸ ਤਰ੍ਹਾਂ ਅਨੁਸ਼ਾਸਨੀ ਕਮੇਟੀ ਨਾਲ ਸਲਾਹ-ਮਸ਼ਵਰਾ ਕਰਕੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਫੈਸਲੇ ਅਨੁਸਾਰ ਉਪਰੋਕਤ ਸਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਹਨਾਂ ਨੂੰ ਸੌਂਪੀਆਂ ਗਈਆਂ ਸਾਰੀਆਂ ਜ਼ਿੰਮੇਵਾਰੀਆਂ/ਕਾਰਜਾਂ, ਜੇਕਰ ਕੋਈ ਹੋਵੇ, ਤੋਂ ਵੀ ਮੁਕਤ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਨਿਰਵਾਣਾ ਐਸਟੇਟ ਵਿੱਚ ਨਵੀਆਂ ਸਟ੍ਰੀਟ ਲਾਈਟਾਂ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਉਦਘਾਟਨ

ਸ਼ਹਿਰ ਨੂੰ ਸਮੱਸਿਆ-ਮੁਕਤ, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਦੇ ਸੰਕਲਪ...