ਸੁਖਜਿੰਦਰ ਮਾਨ
ਬਠਿੰਡਾ, 9 ਸਤੰਬਰ: ਨੈਕ ਏ++ ਗ੍ਰੇਡ ਪ੍ਰਾਪਤ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਅੰਤਰ-ਰਾਸ਼ਟਰੀ ਅਤੇ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਵਰਸਿਟੀ ਦੇ ਖਿਡਾਰੀ ਚੈਂਪੀਅਨਾਂ ਨੂੰ ਸ਼ਾਨਦਾਰ ਤੇ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਬੰਧਕਾਂ ਦੀ ਵਰਸਿਟੀ ਰਾਹੀਂ ਵਿੱਦਿਆ ਦਾ ਚਾਨਣ ਸਾਰੇ ਪਾਸੇ ਫੈਲਾਉਣ ਲਈ ਸ਼ਲਾਘਾ ਕੀਤੀ, ਉਨ੍ਹਾਂ ਸਾਰਿਆਂ ਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਨੂੰ ਆਪਣੀ ਜ਼ਿੰਦਗੀ ਵਿੱਚ ਉਤਾਰਨ ਲਈ ਕਿਹਾ। ਪੰਜਾਬ ਦੇ ਕਿਸਾਨਾਂ ਦੀ ਮਿਹਨਤ ਦੀ ਗੱਲ ਕਰਦਿਆਂ ਉਨ੍ਹਾਂ ਸਾਰਿਆਂ ਨੂੰ ਜਹਿਰ ਮੁਕਤ ਖੇਤੀ ਕਰਕੇ ਧਰਤੀ, ਪਾਣੀ , ਮਿੱਟੀ ਅਤੇ ਆਲ਼ੇ ਦੁਆਲੇ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।
ਮਾਲਵਾ ਕਾਲਜ ਦੇ ਵਿਦਿਆਰਥੀਆਂ ਨੂੰ ਲੁਧਿਆਣਾ ਬੈਵਰੇਜ਼ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਉਦਯੋਗਿਕ ਦੌਰਾ ਕਰਵਾਇਆ
ਵਿਸ਼ੇਸ਼ ਮਹਿਮਾਨ ਪ੍ਰੋ. ਬਲਜਿੰਦਰ ਕੌਰ ਚੀਫ ਵਿ੍ਹਪ ਐਮ.ਐਲ.ਏ. ਤਲਵੰਡੀ ਸਾਬੋ ਨੇ ਪੰਜਾਬੀ ਨੌਜਵਾਨਾਂ ਨੂੰ ਉੱਚੇਰੀ ਸਿੱਖਿਆ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਹੁਣ ਗੁਣਵੱਤਾਪੂਰਨ ਸਿੱਖਿਆ ਹਾਸਿਲ ਕਰਨ ਲਈ ਦੂਰ ਜਾਣ ਦੀ ਲੋੜ ਨਹੀਂ ਕਿਉਂਕਿ ਜੀ.ਕੇ.ਯੂ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਤੇ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਪੰਜਾਬੀ ਨੌਜਵਾਨਾਂ ਨੂੰ ਖੇਡਾਂ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਦੀ ਸੇਧ ਦਿੱਤੀ।
ਕਾਂਗਰਸ ਸਰਕਾਰ ਦੌਰਾਨ ਬਠਿੰਡਾ ’ਚ ‘ਕਰੋੜਪਤੀ’ ਗਰੀਬਾਂ ਨੂੰ 10-10 ਹਜ਼ਾਰ ਦਾ ਵੰਡਣ ਦੇ ਮਾਮਲੇ ’ਚ ਉੱਠੀ ਜਾਂਚ ਦੀ ਮੰਗ
ਯੂਨੀਵਰਸਿਟੀ ਦੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੀ.ਕੇ.ਯੂ ਦੇ ਖੇਤੀਬਾੜੀ ਕਾਲਜ ਨੂੰ ਪੰਜਾਬ ਖੇਤੀ ਕੌਂਸਲ ਅਤੇ ਆਈ.ਸੀ.ਏ.ਆਰ ਦੋਹਾਂ ਤੋਂ ਪ੍ਰਵਾਨਗੀ ਪ੍ਰਾਪਤ ਹੈ, ਜਿਸ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਵਿਦਿਆਰਥੀ ਇਸ ਕਾਲਜ ਵਿੱਚ ਦਾਖਲਾ ਲੈਣ ਦੇ ਇਛੁੱਕ ਹਨ। ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਖੇਤੀ ਕਾਲਜ ਦੀਆਂ ਸੀਟਾਂ ਵੱਧਾ ਕੇ 300 ਕਰਨ ਦੀ ਮੰਗ ਕੀਤੀ।
ਜ਼ਿਲ੍ਹਾ ਪੱਧਰੀ ਵਿਕਾਸ ਤੇ ਨਿਗਰਾਨ ਕਮੇਟੀ ਦੀ ਮੀਟਿੰਗ ’ਚ ਐਮ.ਪੀ ਸ਼੍ਰੀਮਤੀ ਬਾਦਲ ਨੇ ਕੀਤੀ ਪ੍ਰਗਤੀ ਰਿਪੋਰਟਾਂ ਦੀ ਸਮੀਖਿਆ
ਪ੍ਰਬੰਧਕੀ ਨਿਰਦੇਸ਼ਕ ਸੁਖਰਾਜ ਸਿੰਘ ਸਿੱਧੂ ਨੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ‘ਵਰਸਿਟੀ ਵਿੱਚ ਵਿਸ਼ਵ ਪੱਧਰੀ ਸਾਜੋ-ਸਮਾਨ, ਸੁਵਿਧਾਵਾਂ ਤੇ ਖੇਡ ਮੈਦਾਨ ਉਪਲਬਧ ਹੈ, ਜਿਨ੍ਹਾਂ ਦੀ ਵਰਤੋਂ ਕਰਕੇ ਵਿਦਿਆਰਥੀ ਦੇਸ਼ਾਂ-ਵਿਦੇਸ਼ਾਂ ਦੇ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਆਪਣੇ ਆਪ ਨੂੰ ਤਿਆਰ ਕਰ ਸਕਦੇ ਹਨ।ਕਾਰਜਕਾਰੀ ਉੱਪ ਕੁਲਪਤੀ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ ਨੇ ਇਨਾਮ ਜੇਤੂ ਵਿਦਿਆਰਥੀ ਖਿਡਾਰੀਆਂ ਨੂੰ ਵਧਾਈ ਦਿੰਦੇ ਮੁੱਖ ਮਹਿਮਾਨ ਦੇ ਸੰਘਰਸ਼ਮਈ ਜੀਵਨ, ਸਮਾਜ ਲਈ ਕੀਤੇ ਉਸਾਰੂ ਕੰਮਾਂ ਤੇ ਇਲਾਕੇ ਦੇ ਵਿਕਾਸ ਲਈ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਦਾ ਜ਼ਿਕਰ ਕੀਤਾ।
ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ ’ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ ’ਤੇ ਵੱਡੀ ਕਾਰਵਾਈ
ਉਨ੍ਹਾਂ ਖੇਤੀਬਾੜੀ ਮੰਤਰੀ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਬਿਹਤਰੀ ਤੇ ਉਨਾਂ ਨੂੰ ਦਰਪੇਸ਼ ਖੇਤੀ ਸਮੱਸਿਆਵਾਂ ਦੇ ਹੱਲ ਲਈ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਵਿਸ਼ੇਸ਼ ਮਹਿਮਾਨ ਵੱਲੋਂ ਔਰਤਾਂ ਦੀ ਦਸ਼ਾ ਤੇ ਦਿਸ਼ਾ ਸੁਧਾਰਨ ਲਈ ਕੀਤੇ ਗਏ ਕਾਰਜਾਂ ਨੂੰ ਸਹਲਾਇਆ। ਉਨ੍ਹਾਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖਿਡਾਰੀਆਂ ਵੱਲੋਂ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਕੀਤੀਆਂ ਗਈਆਂ ਪ੍ਰਾਪਤੀਆਂ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਤੇ ‘ਵਰਸਿਟੀ ਪ੍ਰਬੰਧਕਾਂ ਵੱਲੋਂ ਖਿਡਾਰੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਸੰਸਾਰ ਪੱਧਰੀ ਸਹੂਲਤਾਂ ਤੇ ਸੁਵਿਧਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਪ੍ਰਸ਼ਾਸ਼ਨ ਦੀ ਬੇਰੁਖੀ ਕਾਰਨ ਲੋਕਾਂ ਨੂੰ ਸੜਕਾਂ ਉਪਰ ਪਾਉਣ ਲਈ ਮਜਬੂਰ ਹੋਣਾ ਪੈ ਰਿਹਾ:ਜਗਜੀਤ ਸਿੰਘ ਡੱਲੇਵਾਲ
ਸਮਾਰੋਹ ਵਿੱਚ ਏਸ਼ੀਆ ਕੱਪ ਜੇਤੂ ਪ੍ਰਗਤੀ (ਤੀਰਅੰਦਾਜੀ), ਵਿਸ਼ਵ ਯੂਨੀਵਰਸਿਟੀ ਖੇਡਾਂ ਵਿੱਚ ਤਗਮਾ ਜੇਤੂ ਰੀਟਾ ਸਾਵੀਆਂ(ਤੀਰਅੰਦਾਜ਼ੀ), ਵਿਸ਼ਵ ਯੂਨੀਵਰਸਿਟੀ ਖੇਡਾਂ (ਐਥਲੇਟਿਕ) ਵਿੱਚ ਹਿੱਸਾ ਲੈਣ ਵਾਲੇ ਗੁਰਇੰਦਰਵੀਰ ਸਿੰਘ, ਰਵੀ, ਰਸ਼ਦੀਪ ਕੌਰ ਤੇ ਵੱਖ-ਵੱਖ ਖੇਡਾਂ ਵਿੱਚ ਮੱਲ੍ਹਾਂ ਮਾਰਨ ਵਾਲੇ ‘ਵਰਸਿਟੀ ਖਿਡਾਰੀਆਂ ਨੂੰ ਸਨਮਾਨ ਵਜੋਂ ਚੈੱਕ, ਸਮਿ੍ਰਤੀ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ? ਵਰਸਿਟੀ ਦੇ ਖੇਤੀਬਾੜੀ ਕਾਲਜ ਵੱਲੋਂ ਪੰਜਾਬ ਦੀ ਖੇਤੀ ਨਾਲ ਸਬੰਧਿਤ ਮਸ਼ੀਨਰੀ, ਸੁਧਰੇ ਬੀਜਾਂ ਤੇ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਲਈ ਤਕਨੀਕੀ ਸਟਾਲਾਂ ਤੇ ਬੈਨਰ ਲਗਾਏ ਗਏ।
ਅਕਾਲੀ ਦਲ ਵੱਲੋਂ 11 ਸਤੰਬਰ ਨੂੰ ਕਰਵਾਈ ਜਾ ਰਹੀ “ਯੂਥ ਮਿਲਣੀ ਪ੍ਰੋਗਰਾਮ” ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ
ਵਿਦਿਆਰਥੀਆਂ ਵੱਲੋਂ ਪੰਜਾਬ ਦੇ ਅਮੀਰ ਵਿਰਸੇ ਨਾਲ ਸਬੰਧਿਤ ਸੱਭਿਆਚਾਰਕ ਪ੍ਰੋਗਰਾਮ ਲੁੱਡੀ, ਭੰਗੜਾ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਸਮਾਰੋਹ ਵਿੱਚ ਸਕੱਤਰ ਇੰਜ. ਸੁਖਵਿੰਦਰ ਸਿੰਘ ਸਿੱਧੂ, ਪਰੋ. ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਔਲਖ, ਡੀਨ ਅਕਾਦਮਿਕ ਡਾ. ਬੀ.ਐਸ. ਧਾਲੀਵਾਲ, ਡਾਇਰੈਕਟਰ ਵਿਦਿਆਰਥੀ ਭਲਾਈ ਸ. ਸਰਦੂਲ ਸਿੰਘ ਸਿੱਧੂ, ਡੀ.ਐਸ.ਪੀ., ਤਲਵੰਡੀ ਸਾਬੋ ਰਾਜੇਸ਼ ਸਨੇਹੀ, ਖੇਡ ਵਿਭਾਗ ਤੇ ਹੋਰਨਾਂ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
Share the post "ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਤੇ ਚੀਫ਼ ਵਿੱਪ ਬਲਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਖੇਡ ਚੈਂਪੀਅਨ ਸਨਮਾਨਿਤ”"