ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਤਰਖਾਣਵਾਲਾ ਵਿਖੇ ਮਿੰਨੀ ਸਾਇੰਸ ਸੈਂਟਰ ਦਾ ਉਦਘਾਟਨ
ਸੁਖਜਿੰਦਰ ਮਾਨ
ਬਠਿੰਡਾ, 12 ਸਤੰਬਰ: ਐਚਐਮਈਐਲ-ਗੁਰੂ ਗੋਬਿੰਦ ਸਿੰਘ ਰਿਫਾਇਨਰੀ ਆਪਣੇ ਆਲੇ-ਦੁਆਲੇ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਵਿਦਿਅਕ ਪਹਿਲਕਦਮੀਆਂ ਰਾਹੀਂ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਅਤੇ ਖਾਸ ਕਰਕੇ ਸਾਇੰਸ ਸਟਰੀਮ ਵਿੱਚ ਐਚਪੀਸੀਐਲ-ਮਿੱਤਲ ਫਾਊਂਡੇਸ਼ਨ 5 ਸਰਕਾਰੀ ਸਕੂਲਾਂ ਵਿੱਚ ਮਿੰਨੀ ਸਾਇੰਸ ਲੈਬਾਂ ਦੀ ਪੇਸ਼ਕਸ਼ ਕਰਕੇ ਸਟੈਮ (ਸਾਇੰਸ ਟੈਕਨੋਲੋਜੀ ਇੰਜੀਨੀਅਰਿੰਗ ਅਤੇ ਗਣਿਤ) ਸਿੱਖਿਆ ਨੂੰ ਉਤਸ਼ਾਹਤ ਕਰਨ ਦੀ ਯੋਜਨਾ ’ਤੇ ਕੰਮ ਕਰ ਰਹੀ ਹੈ।
ਆਪ-ਕਾਂਗਰਸ ਗਠਜੋੜ: ਸਾਬਕਾ ਮੰਤਰੀ ਆਸੂ ਨੇ ਕੀਤਾ ਦਾਅਵਾ, ਹਾਈਕਮਾਂਡ ਵਰਕਰਾਂ ਦੀਆਂ ਭਾਵਨਾਵਾਂ ਦਾ ਰੱਖੇਗੀ ਖਿਆਲ
ਇਸ ਸਕੀਮ ਤਹਿਤ ਐਚਪੀਸੀਐਲ-ਮਿੱਤਲ ਫਾਊਂਡੇਸ਼ਨ ਵੱਲੋਂ ਤਰਖਾਣਵਾਲਾ ਸਰਕਾਰੀ ਹਾਈ ਸਕੂਲ ਵਿਖੇ ਪਹਿਲਾ ਮਿੰਨੀ ਸਾਇੰਸ ਸੈਂਟਰ ਸਥਾਪਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵ ਪਾਲ ਗੋਇਲ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਗੁਰਚਰਨ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਮਿੰਨੀ ਸਾਇੰਸ ਸੈਂਟਰ ਦਾ ਉਦਘਾਟਨ ਕੀਤਾ।
ਸਿਰਫ ਅਕਾਲੀ ਦਲ ਵਰਗੀ ਖੇਤਰੀ ਪਾਰਟੀ ਹੀ ਪੰਜਾਬ ’ਚ ਸ਼ਾਂਤੀ ਤੇ ਖੁਸ਼ਹਾਲੀ ਲਿਆ ਸਕਦੀ ਹੈ: ਹਰਸਿਮਰਤ ਕੌਰ ਬਾਦਲ
ਮਿੰਨੀ ਸਾਇੰਸ ਲੈਬ ਦਾ ਉਦਘਾਟਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ ਨੇ ਕਿਹਾ ਕਿ ਇਸ ਲੈਬ ਰਾਹੀਂ ਵਿਦਿਆਰਥੀ ਨਾ ਸਿਰਫ ਸਾਇੰਸ ਵਿਸ਼ਿਆਂ ਨੂੰ ਅਮਲੀ ਤੌਰ ’ਤੇ ਸਮਝ ਸਕਣਗੇ ਬਲਕਿ ਵਿਗਿਆਨ ਵਿੱਚ ਉਨ੍ਹਾਂ ਦੀ ਦਿਲਚਸਪੀ ਹੋਰ ਵਧੇਗੀ। ਸਾਰੀਆਂ ਲੈਬਾਂ ਦੇ ਸ਼ੁਰੂ ਹੋਣ ਤੋਂ ਬਾਅਦ 1200 ਤੋਂ ਵੱਧ ਵਿਦਿਆਰਥੀਆਂ ਨੂੰ ਇਸ ਦਾ ਲਾਭ ਮਿਲੇਗਾ। ਇਸ ਦੇ ਲਈ ਨੇੜਲੇ ਪਿੰਡ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਇੱਥੇ ਲਿਆਂਦਾ ਜਾਵੇਗਾ ਅਤੇ ਲੈਬ ਦਾ ਦੌਰਾ ਕਰਵਾਇਆ ਜਾਵੇਗਾ।
ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸ੍ਰੀ ਪਰਸ਼ੂਰਾਮ ਭਵਨ ਦਾ ਨੀਂਹ ਪੱਥਰ ਰੱਖਿਆ
ਇਸ ਮੌਕੇ ਵਿਦਿਆਰਥੀਆਂ ਵੱਲੋਂ ਸ੍ਰੀ ਗੋਇਲ ਨੂੰ ਸਾਇੰਸ ਮਾਡਲ ਬਾਰੇ ਪੇਸ਼ਕਾਰੀ ਵੀ ਦਿੱਤੀ ਗਈ, ਜਿਸ ਵਿੱਚ ਬੱਚਿਆਂ ਨੇ ਮਾਡਲਾਂ ਰਾਹੀਂ ਨਿਊਟਨ ਦੇ ਤਿੰਨ ਨਿਯਮਾਂ ਬਾਰੇ ਦੱਸਿਆ। ਇਸ ਮੌਕੇ ਵਿਦਿਆਰਥੀਆਂ ਵਿਚ ਸਾਇੰਸ ’ਤੇ ਆਧਾਰਿਤ ਲਾਈਵ ਪ੍ਰਦਰਸ਼ਨ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਬੀਸੀਐੱਲ ਇੰਡਸਟਰੀ ਵੱਲੋਂ ਪਿੰਡ ਮਛਾਣਾ ’ਚ ਬਾਬੇ ਨਾਨਕ ਦੇ ਨਾਂ ‘ਤੇੇ ਪੌਣੇ ਤਿੰਨ ਏਕੜ ਜ਼ਮੀਨ ’ਚ ਲਗਾਇਆ ਜੰਗਲ
ਦਸਣਾ ਬਣਦਾ ਹੈ ਕਿ ਐਚਐਮਈਐਲ ਆਪਣੇ ਐਚਪੀਸੀਐਲ-ਮਿੱਤਲ ਫਾਊਂਡੇਸ਼ਨ ਰਾਹੀਂ ਪੇਂਡੂ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਇਮਰੀ ਤੋਂ ਲੈ ਕੇ ਉੱਚ ਸਿੱਖਿਆ ਤੱਕ ਦੀ ਸਿੱਖਿਆ ਯਾਤਰਾ ਨੂੰ ਬਹੁਤ ਸੁਚਾਰੂ ਅਤੇ ਸਰਲ ਬਣਾਉਣ ਵਿੱਚ ਸਹਾਇਤਾ ਕਰਦਾ ਹੈ ਅਤੇ ਇੱਕ ਸਿੱਖਿਅਤ ਅਤੇ ਉੱਜਵਲ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾ ਰਹੀ ਹੈ।
Share the post "ਗੁਰੂ ਗੋਬਿੰਦ ਸਿੰਘ ਰਿਫਾਇਨਰੀ ਨੇ ਸਾਇੰਸ ਤਕਨਾਲੋਜੀ ਰਾਹੀਂ ਸਿੱਖਿਆ ਵਿੱਚ ਨਵੀਂ ਕ੍ਰਾਂਤੀ ਲਿਆਉਣ ਲਈ 5 ਸਰਕਾਰੀ ਸਕੂਲਾਂ ਵਿੱਚ ਮਿੰਨੀ ਸਾਇੰਸ ਸੈਂਟਰ ਲਾਂਚ ਕੀਤੇ"