ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਆਪ ਸਰਕਾਰ:-ਮੋਰਚਾ ਆਗੂ
ਫਿਰੋਜ਼ਪੁਰ,12 ਸਤੰਬਰ:ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ‘ਸਾਰਾਗੜ੍ਹੀ ਜੰਗੀ ਯਾਦਗਾਰ’ ਦਾ ਨੀਂਹ ਪੱਥਰ ਰੱਖਣ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਠੇਕਾ ਮੁਲਾਜਮਾਂ ਵਲੋਂ ਵਿਰੋਧ ਕੀਤਾ ਗਿਆ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਠੇਕਾ ਮੁਲਾਜ਼ਮਾਂ ਦੀ ਖਿੱਚ-ਧੂਹ ਅਤੇ ਤਸ਼ੱਦਦ ਕਰਕੇ ਸ਼ਹਿਰ ਦੇ ਵੱਖ-ਵੱਖ ਪੁਲਿਸ ਥਾਣਿਆਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ।
ਸਿੰਚਾਈ ਮੁਲਾਜ਼ਮ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਖਿਲਾਫ਼ ਚੰਡੀਗੜ੍ਹ ਵਿਖੇ 15 ਸਤੰਬਰ ਨੂੰ ਕਰਨਗੇ ਰੋਸ ਰੈਲੀ
ਮੋਰਚੇ ਦੇ ਆਗੂਆਂ ਰੁਪਿੰਦਰ ਸਿੰਘ,ਬਲਕਾਰ ਸਿੰਘ,ਹਰਜਿੰਦਰ ਸਿੰਘ,ਸ਼ੇਰ ਸਿੰਘ,ਸ਼ਿੰਦਰ ਸਿੰਘ ਅਤੇ ਵਿਸ਼ਾਲ ਕੁਮਾਰ ਆਦਿ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਸਮਾਂ ਲੰਘਾ ਰਹੀ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਸਰਕਾਰੀ ਥਰਮਲ ਪਲਾਂਟਾਂ,ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟਰਾਂਸਕੋ ਸਮੇਤ ਸਮੂਹ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਪੀ.ਡਬਲਯੂ.ਡੀ.ਇਲੈੱਕਟਰੀਕਲ ਵਿੰਗ ਲੋਕ ਸੰਪਰਕ ਵਿਭਾਗ ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਗਿਆ।
ਆਪ-ਕਾਂਗਰਸ ਗਠਜੋੜ: ਸਾਬਕਾ ਮੰਤਰੀ ਆਸੂ ਨੇ ਕੀਤਾ ਦਾਅਵਾ, ਹਾਈਕਮਾਂਡ ਵਰਕਰਾਂ ਦੀਆਂ ਭਾਵਨਾਵਾਂ ਦਾ ਰੱਖੇਗੀ ਖਿਆਲ
ਜਿਸ ਦੇ ਰੋਸ਼ ਵਜੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ ਸੰਘਰਸ਼ ਕਰਨ ਲਈ ਮਜ਼ਬੂਰ ਹਨ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਆਗੂਆਂ ਨੇ ਕਿਹਾ ਕਿ ਜਦ ਤੱਕ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਨਹੀਂ ਕੀਤਾ ਜਾਂਦਾ ਤਦ ਤੱਕ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਪੰਜਾਬ ਦਾ ਕਾਲੇ ਝੰਡਿਆਂ ਨਾਲ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।