ਬਠਿੰਡਾ ਦੇ ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਮੇਲਾ 27 ਸਤੰਬਰ ਨੂੰ: ਡਾ ਸੇਖੋ

Date:

spot_img

ਸੁਖਜਿੰਦਰ ਮਾਨ
ਬਠਿੰਡਾ, 13 ਸਤੰਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬਠਿੰਡਾ ਸਥਿਤ ਖੇਤਰੀ ਖੋਜ ਕੇਂਦਰ ਵਿਖੇ 27 ਸਤੰਬਰ ਨੂੰ ਕਿਸਾਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਡਾ. ਸਤਵੀਰ ਸਿੰਘ ਗੋਸਲ ਵਲੋਂ ਕੀਤੀ ਜਾਵੇਗੀ। ਇਹ ਜਾਣਕਾਰੀ ਸਾਂਝੀ ਕਰਦਿਆਂ ਖੇਤਰੀ ਖੋਜ ਕੇਂਦਰ ਦੇ ਡਾਇਰੈਕਟਰ ਡਾ. ਕਰਮਜੀਤ ਸਿੰਘ ਸੇਂਖੋ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ‘ਵਿਗਿਆਨਕ ਖੇਤੀ ਦੇ ਰੰਗ, ਪੀਏਯੂ ਦੇ ਕਿਸਾਨ ਮੇਲਿਆਂ ਸੰਗ’ ਹੈ।

ਹਰਿਆਣਾ ’ਚ ਕਿਸਾਨਾਂ ਨੂੰ ਸੋਲਰ ਟਿਊਵੈੱਲ ਲਗਾਉਣ ਲਈ ਮਿਲੇਗੀ 75 ਫ਼ੀਸਦੀ ਸਬਸਿਡੀ

ਮੇਲੇ ਦੌਰਾਨ ਕਿਸਾਨ ਵੀਰਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਦੀਆਂ ਕਿੱਟਾਂ ਤੇ ਫ਼ਲਦਾਰ ਬੂਟੇ ਆਦਿ ਮੁਹੱਈਆ ਕਰਵਾਏ ਜਾਣਗੇ ਅਤੇ ਖਾਸ ਤੌਰ ਤੇ ਸਬਜ਼ੀਆਂ ਦੀ ਪਨੀਰੀ ਵੀ ਵੰਡੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਖੇਤੀਬਾੜੀ ਨਾਲ ਸਬੰਧਿਤ ਅਦਾਰਿਆਂ ਵੱਲੋ ਵੱਖ-ਵੱਖ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਮਾਹਿਰਾਂ ਵੱਲੋ ਕਿਸਾਨਾਂ ਨੂੰ ਖੇਤੀ ਤੇ ਹੋਰ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਵੀ ਦਿੱਤੀ ਜਾਵੇਗੀ।

ਪੰਜਾਬ ਦੇ ਇਤਿਹਾਸਕ ਸ਼ਹਿਰ ਵਿਚ ਤੈਨਾਤ ਮਹਿਲਾ ਅਧਿਕਾਰੀ 18,000 ਰੁਪਏ ਲੈਂਦੀ ਵਿਜੀਲੈਂਸ ਵਲੋਂ ਕਾਬੁੂ

ਇਸ ਦੌਰਾਨ ਡਾ. ਸੇਖੋਂ ਨੇ ਦੱਸਿਆ ਕਿ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਫ਼ਸਲਾਂ, ਸਬਜ਼ੀਆਂ ਅਤੇ ਫ਼ਲਾਂ ਸੰਬੰਧੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਸੁਆਣੀਆਂ ਨੂੰ ਘਰੇਲੂ ਕੰਮਾਂ ਅਤੇ ਸਹਾਇਕ ਧੰਦਿਆਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਖੇਤੀ ਸਾਹਿਤ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਪਰਿਵਾਰ ਸਮੇਤ ਇਸ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...