ਸੁਖਜਿੰਦਰ ਮਾਨ
ਬਠਿੰਡਾ , 13 ਸਤੰਬਰ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ’ਨੀਲੇ ਅਸਮਾਨ ਲਈ ਸਾਫ਼ ਹਵਾ ਦੇ ਅੰਤਰਰਾਸ਼ਟਰੀ ਦਿਵਸ’ ਮੌਕੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਮੁੱਖ ਸੈਮੀਨਾਰ ਹਾਲ ਵਿਖੇ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. (ਡਾ.) ਆਦਰਸ਼ ਪਾਲ ਵਿੱਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਮੈਂਬਰ ਸਕੱਤਰ ਇੰਜ. ਜੀ.ਐਸ. ਮਜੀਠੀਆ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਆਯੂਸ਼ਮਾਨ ਭਵ ਮੁਹਿੰਮ ਦੀ ਕੀਤੀ ਸ਼ੁਰੂਆਤ
ਇਨ੍ਹਾਂ ਤੋਂ ਇਲਾਵਾ ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ, ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਤੋਂ ਡਾ. ਧਾਨੀਆ ਐਮ.ਐਸ., ਏਮਜ਼ ਬਠਿੰਡਾ ਤੋਂ ਕਮਿਊਨਿਟੀ ਹੈਲਥ ਦੇ ਮੁਖੀ ਡਾ. ਰਾਕੇਸ਼ ਕੱਕੜ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ਼ ਇਨਵਾਇਰਨਮੈਂਟਲ ਇੰਜੀਨੀਅਰ, ਬਠਿੰਡਾ ਇੰਜ. ਹਰਬੀਰ ਸਿੰਘ ਨੇ ਮੁੱਖ ਬੁਲਾਰਿਆਂ ਵਜੋਂ ਹਾਜ਼ਰੀਨ ਨੂੰ ਸੰਬੋਧਨ ਕੀਤਾ। ਇਸ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਆਏ ਹੋਏ ਪਤਵੰਤਿਆਂ ਨੇ ਸ਼ਮਾ ਰੌਸ਼ਨ ਕਰ ਕੇ ਕੀਤੀ। ਮੁੱਖ ਮਹਿਮਾਨ ਸਮੇਤ ਵਿਸ਼ੇਸ਼ ਮਹਿਮਾਨਾਂ ਅਤੇ ਪ੍ਰਮੁੱਖ ਬੁਲਾਰਿਆਂ ਨੂੰ ਸਨਮਾਨ ਵਜੋਂ ਇੱਕ-ਇੱਕ ਪੌਦਾ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ।
ਬਠਿੰਡਾ ਦੇ ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਮੇਲਾ 27 ਸਤੰਬਰ ਨੂੰ: ਡਾ ਸੇਖੋ
ਸਭ ਤੋਂ ਪਹਿਲਾਂ ਇੰਜ. ਹਰਬੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਇਸ ਰਾਜ ਪੱਧਰੀ ਸਮਾਗਮ ਦੇ ਉਦੇਸ਼ ਅਤੇ ਇਸ ਸਮਾਗਮ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਸੈਂਟਰਲ ਯੂਨੀਵਰਸਿਟੀ ਤੋਂ ਡਾ. ਧਾਨੀਆ ਐਮ.ਐਸ. ਨੇ ਸੰਬੋਧਨ ਕਰਦਿਆਂ ਵਾਤਾਵਰਣ ਦੀ ਮੌਜੂਦਾ ਸਥਿਤੀ ਬਾਰੇ ਸੁਚੇਤ ਕੀਤਾ। ਏਮਜ਼ ਬਠਿੰਡਾ ਤੋਂ ਕਮਿਊਨਿਟੀ ਹੈਲਥ ਦੇ ਮੁਖੀ ਡਾ. ਰਾਕੇਸ਼ ਕੱਕੜ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਜੇਕਰ ਵਾਤਾਵਰਣ ਦੀ ਸੰਭਾਲ ਨਾ ਕੀਤੀ ਗਈ ਤਾਂ ਮਨੁੱਖ ਨੂੰ ਅਜੋਕੀ ਸਥਿਤੀ ਤੋਂ ਵੀ ਗੰਭੀਰ ਬਿਮਾਰੀਆਂ ਦਾ ਸਾਹਮਣਾ ਕਰਨ ਪਵੇਗਾ।
ਹਰਿਆਣਾ ’ਚ ਕਿਸਾਨਾਂ ਨੂੰ ਸੋਲਰ ਟਿਊਵੈੱਲ ਲਗਾਉਣ ਲਈ ਮਿਲੇਗੀ 75 ਫ਼ੀਸਦੀ ਸਬਸਿਡੀ
ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਵਾਤਾਵਰਣ ਦੀ ਸੰਭਾਲ ਲਈ ਅਜਿਹੇ ਜਾਗਰੂਕਤਾ ਭਰਪੂਰ ਸਮਾਗਮ ਦਾ ਆਯੋਜਨ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਆਪਣੇ ਮਿਸ਼ਨ ਗਰੀਨ ਐਂਡ ਕਲੀਨ ਪੰਜਾਬ ਦੇ ਮੰਤਵ, ਇਸ ਦੀ ਮਹੱਤਤਾ ਅਤੇ ਕਾਰਜ ਪ੍ਰਣਾਲੀ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਨੇ ਹਾਜ਼ਰੀਨ ਨੂੰ ਇਸ ਮਿਸ਼ਨ ਨਾਲ ਜੁੜਨ ਬਾਰੇ ਅਪੀਲ ਕੀਤੀ ਤਾਂ ਜੋ ਉਹ ਸਾਰੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾ ਸਕਣ।
ਹਾਈਟੈਕ ਨਸ਼ਾ ਤਸਕਰੀ : ਰਾਜਸਥਾਨ ’ਚ ਪੈਮੇਂਟ, ਪੰਜਾਬ ’ਚ ਡਿਲਵਰੀ
ਸਮਾਗਮ ਦੇ ਮੁੱਖ ਮਹਿਮਾਨ ਪ੍ਰੋ. (ਡਾ.) ਆਦਰਸ਼ ਪਾਲ ਵਿੱਜ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੇ ਜਾ ਰਹੇ ਕਾਰਜਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਦੱਸਿਆ। ਉਨ੍ਹਾਂ ਨੇੇ ਕਿਹਾ ਕਿ ਸਾਫ਼ ਹਵਾ, ਸਾਫ਼ ਪਾਣੀ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਸਾਡੀ ਮੁੱਢਲੀ ਜ਼ਰੂਰਤ ਹੈ। ਉਨ੍ਹਾਂ ਨੇ ਮਿਸ਼ਨ ਗਰੀਨ ਐਂਡ ਕਲੀਨ ਪੰਜਾਬ ਦੀ ਭਰਪੂਰ ਪ੍ਰਸੰਸਾ ਕਰਦਿਆਂ ਆਪਣੇ ਵੱਲੋਂ ਹਰ ਸੰਭਵ ਮਦਦ ਕਰਨ ਦਾ ਵਾਅਦਾ ਕੀਤਾ।
ਪੰਜਾਬ ਦੇ ਇਤਿਹਾਸਕ ਸ਼ਹਿਰ ਵਿਚ ਤੈਨਾਤ ਮਹਿਲਾ ਅਧਿਕਾਰੀ 18,000 ਰੁਪਏ ਲੈਂਦੀ ਵਿਜੀਲੈਂਸ ਵਲੋਂ ਕਾਬੁੂ
ਇਸ ਮੌਕੇ ’ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ’ ਸੰਬੰਧੀ ਇੱਕ ਪੇਂਟਿੰਗ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿੱਚ 80 ਤੋਂ ਵਧੇਰੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਪੇਂਟਿੰਗ ਮੁਕਾਬਲੇ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ 10+2 (ਆਰਟਸ) ਦੇ ਵਿਦਿਆਰਥੀ ਵਿਸ਼ਵਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ 5100 ਰੁਪਏ ਦਾ ਇਨਾਮ ਜਿੱਤਿਆ।ਇਸੇ ਤਰ੍ਹਾਂ ਬਾਬਾ ਫ਼ਰੀਦ ਕਾਲਜ ਦੀ ਬੀ.ਐਸ.ਸੀ.(ਆਨਰਜ਼) ਫਿਜ਼ਿਕਸ ਦੀ ਵਿਦਿਆਰਥਣ ਦੀਕਸ਼ਾ ਨੇ 3100 ਰੁਪਏ ਦਾ ਦੂਸਰਾ ਇਨਾਮ ਜਿੱਤਿਆ ਜਦੋਂ ਕਿ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਬੀ.ਏ.-ਬੀ.ਐਡ. ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕਰ ਕੇ 2100 ਰੁਪਏ ਦਾ ਇਨਾਮ ਹਾਸਲ ਕੀਤਾ।
ਹੁਣ ਬਠਿੰਡਾ ਤੋਂ ਦਿੱਲੀ ਤੱਕ ਜਾਣਗੇ ਸਿਧੇ ਜਹਾਜ, ਜਾਣੋ ਕਿਰਾਇਆ
ਇਸ ਤੋਂ ਇਲਾਵਾ ਹੌਸਲਾ ਅਫ਼ਜਾਈ ਲਈ ਵਿਦਿਆਰਥੀਆਂ ਨੂੰ ਕੰਸ਼ੋਲੇਸ਼ਨ ਇਨਾਮ ਦਿੱਤੇ ਗਏ। ਸਾਰੇ ਜੇਤੂਆਂ ਅਤੇ ਭਾਗੀਦਾਰਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ।ਅੰਤ ਵਿੱਚ ਬਠਿੰਡਾ ਜ਼ੋਨ ਦੇ ਸੀਨੀਅਰ ਵਾਤਾਵਰਣ ਇੰਜੀਨੀਅਰ ਇੰਜ. ਰਾਕੇਸ਼ ਕੁਮਾਰ ਨੇ ਸਾਰੇ ਆਏ ਹੋਏ ਮਹਿਮਾਨਾਂ, ਸਨਅਤਕਾਰਾਂ ਅਤੇ ਵਿਦਿਆਰਥੀਆਂ ਦਾ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ।
ਬਠਿੰਡਾ ਏਮਜ਼ ਵਿਖੇ ਜਨ ਔਸ਼ਧੀ ਸਟੋਰ ਦੀ ਹੋਈ ਸ਼ੁਰੂਆਤ
ਇਸ ਸਮਾਗਮ ਵਿੱਚ ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ ਹਰਪਾਲ ਸਿੰਘ, ਡਿਪਟੀ ਡਾਇਰੈਕਟਰ ਬੀ.ਡੀ. ਸ਼ਰਮਾ, ਵਾਤਾਵਰਣ ਇੰਜ. ਰਮਨਦੀਪ ਸਿੰਘ ਸਿੱਧੂ, ਵਾਤਾਵਰਣ ਇੰਜੀਨੀਅਰ ਬਠਿੰਡਾ ਇੰਜ. ਰੂਬੀ ਸਿੱਧੂ, ਵਾਤਾਵਰਣ ਇੰਜੀਨੀਅਰ ਇੰਜ. ਰਵੀਪਾਲ, ਸਹਾਇਕ ਵਾਤਾਵਰਣ ਇੰਜੀਨੀਅਰ ਇੰਜ. ਰਵੀਦੀਪ ਸਿੰਗਲਾ ਅਤੇ ਹੋਰ ਅਧਿਕਾਰੀਆਂ ਤੋਂ ਇਲਾਵਾ ਮਾਲਵਾ ਜ਼ਿਲ੍ਹੇੇ ਦੇ ਉਦਯੋਗਪਤੀਆਂ ਅਤੇ ਐਸੋਸੀਏਸ਼ਨਾਂ ਦੇ ਨਾਲ-ਨਾਲ ਵਿਦਿਆਰਥੀ ਵੀ ਹਾਜ਼ਰ ਸਨ।
Share the post "ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਬਾਬਾ ਫ਼ਰੀਦ ਕਾਲਜ਼ ਦੇ ਵਿਹੜੇ ’ਚ ਰਾਜ ਪੱਧਰੀ ਸਮਾਗਮ ਦਾ ਆਯੋਜਨ"