ਨਗਰ ਨਿਗਮ ਨੇ ਆਰੰਭੀ ਤਿਆਰੀਆਂ
ਸੁਖਜਿੰਦਰ ਮਾਨ
ਬਠਿੰਡਾ, 15 ਸਤੰਬਰ: ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਸ ਵਾਰ ਇੰਡੀਅਨ ਸਵੱਛਤਾ ਲੀਗ 2.0 ਵਿੱਚ ਬਠਿੰਡਾ ਨੂੰ ਪਹਿਲੇ ਨੰਬਰ ’ਤੇ ਲਿਆਉਣ ਲਈ ਵਿਸ਼ੇਸ ਤਿਆਰੀਆਂ ਆਰੰਭ ਕਰ ਦਿੱਤੀਆ ਗਈਆਂ ਹਨ। ਇਸ ਲੀਗ ਦਾ ਉਦਘਾਟਨੀ ਸਮਾਰੋਹ 17 ਸਤੰਬਰ ਨੂੰ ਦਾਦੀ ਪੋਤੀ ਪਾਰਕ ਵਿੱਚ ਸਵੇਰੇ 7 ਤੋਂ 8 ਵਜੇ ਤੱਕ ਰੱਖਿਆ ਗਿਆ ਹੈ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਮੇਅਰ ਨਗਰ ਨਿਗਮ ਮੈਡਮ ਰਮਨ ਗੋਇਲ, ਵੱਖ-ਵੱਖ ਸਮਾਜ ਸੇਵੀ ਤੇ ਸਮਾਜਿਕ ਸੰਸਥਾਵਾਂ, ਐਨ.ਸੀ.ਸੀ ਵਲੰਟੀਅਰਜ਼ ਤੋਂ ਇਲਾਵਾ ਸਮੂਹ ਕੌਂਸਲਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ।
ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦਿਨ ਦਾਦੀ ਪੋਤੀ ਪਾਰਕ ਦੇ ਸਾਹਮਣੇ ਵਾਲੀ ਰੋਡ ’ਤੇ ਬਠਿੰਡਾ ਸ਼ਹਿਰ ਦੇ ਨੌਜਵਾਨਾਂ ਵਲੋਂ ਸਫਾਈ ਅਭਿਆਨ ਚਲਾਇਆ ਜਾਏਗਾ। ਇਸ ਦੌਰਾਨ ਵੱਖ-ਵੱਖ ਤਰ੍ਹਾਂ ਨਾਲ ਕੂੜੇ ਦੀ ਸੰਭਾਲ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਏਗਾ। ਗਿੱਲੇ ਤੇ ਸੁੱਕੇ ਕੁੜੇ ਨੂੰ ਵੱਖ ਵੱਖ ਰੱਖਣਾ, ਬਾਇਓ ਐਨਜ਼ਾਈਮ, ਗਿੱਲੇ ਕੁੜੇ ਤੋਂ ਖਾਦ ਬਣਾਉਣਾ, ਵੇਸਟ ਟੂ ਆਰਟ ਆਦਿ ਬਾਰੇ ਲੋਕਾਂ ਨੂੰ ਟਰੇਨਿੰਗ ਦਿੱਤੀ ਜਾਏਗੀ। ਇਸ ਤੋਂ ਇਲਾਵਾ ਖਾਦ ਤੇ ਪੌਦੇ ਮੁਫ਼ਤ ਵੰਡੇ ਜਾਣਗੇ।
ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਜਲਦ ਖੋਲ੍ਹਿਆ ਜਾਵੇਗਾ ਵਨ-ਸਟਾਪ ਸੈਂਟਰ: ਡਿਪਟੀ ਕਮਿਸ਼ਨਰ
ਨਿਗਰਾਨ ਇੰਜੀਨੀਅਰ ਨਗਰ ਨਿਗਮ ਸੰਦੀਪ ਗੁਪਤਾ ਨੇ ਦੱਸਿਆ ਕਿ ਸਵੱਛ ਭਾਰਤ ਟੀਮ ਅਤੇ ਇੰਡੀਅਨ ਸਵੱਛਤਾ ਲੀਗ 2.0 ਟੀਮ ਨੇ ਸਾਰੇ ਸ਼ਹਿਰ ਨਿਵਾਸੀਆਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਤੇ ਨਾਲ ਹੀ ਸ਼ਹਿਰ ਨੂੰ ਸਾਫ-ਸੁਥਰਾ ਬਣਾਉਣ ਵਾਸਤੇ ਸਹਿਯੋਗ ਦੀ ਮੰਗ ਕਰਦਿਆ ਉਨ੍ਹਾਂ ਨੇ ਇੰਡੀਅਨ ਸਵੱਛਤਾ ਲੀਗ ਵਿੱਚ ਬਠਿੰਡਾ ਸ਼ਹਿਰ ਦੀ ਟੀਮ ਬ੍ਰਾਈਟੇਸਟ ਦਾ ਹਿੱਸਾ ਬਣਨ ਲਈ ਵੀ ਵੱਧ ਤੋਂ ਵੱਧ ਰਜਿਟਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਹੈ।