WhatsApp Image 2024-10-29 at 22.24.24
WhatsApp Image 2024-10-26 at 19.49.35
980x 450 Pixel Diwali ads
BANNER_3X2 FEET_GEN_PUNJABI & hindi (1)_page-0001
WhatsApp Image 2024-10-26 at 19.44.07
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁੱਖਮਿੰਦਰਪਾਲ ਸਿੰਘ ਨੂੰ ਜਾਨੋ ਮਾਰਨ ਦੀ ਧਮਕੀ

3 Views

ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਨੂੰ ਪਾਕਿਸਤਾਨ ਵਿੱਚ ਬੈਠੇ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਨੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ਤੇ ਭਾਜਪਾ ਆਗੂ ਨੇ ਕਿਹਾ ਕਿ ਉਨ੍ਹਾਂ ਦੱਸਿਆ ਕਿ 13 ਸਤੰਬਰ 2023 ਨੂੰ ਉਨ੍ਹਾਂ ਦੀ ਈ-ਮੇਲ [email protected] ‘ਤੇ [email protected] ਤੋਂ ਧਮਕੀ ਭਰੀ ਈ-ਮੇਲ ਆਈ ਹੈ। ਜਿਸ ਵਿੱਚ ਭੇਜਣ ਵਾਲੇ ਨੇ ਆਪਣਾ ਨਾਮ ‘ਰਿੰਦਾ’ ਲਿਖਿਆ ਹੈ, ਜੋ ਕਿ ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੁਆਰਾ ਵਰਤਿਆ ਜਾਂਦਾ ਹੈ।

ਇਸ ਵਾਰ ਬਠਿੰਡਾ ਬਣੇਗਾ ਭਾਰਤ ਦਾ ਸਭ ਤੋਂ ਸਵੱਛ ਸ਼ਹਿਰ: ਸ਼ੌਕਤ ਅਹਿਮਦ ਪਰੇ

ਉਨ੍ਹਾਂ ਕਿਹਾ ਕਿ ਇਹ ਧਮਕੀ ਭਰੀ ਈ-ਮੇਲ ਕੁਝ ਨਿਊਜ਼ ਚੈਨਲ, ਮੀਡੀਆ ਚੈਨਲ, ਆਨਲਾਈਨ ਮੀਡੀਆ ਚੈਨਲ ਅਤੇ ਇੱਕ ਪਾਕਿਸਤਾਨੀ ਮੀਡੀਆ ਚੈਨਲ ਨੂੰ ਵੀ ਭੇਜੀ ਗਈ ਹੈ। ਉਸਨੇ ਦੱਸਿਆ ਕਿ ਈ-ਮੇਲ ਵਿੱਚ ਅਰਸ਼ ਡੱਲਾ ਦੇ ਨਾਲ ਗੱਲਬਾਤ ਅਤੇ ਉਸ ਨੂੰ ਜਾਨ ਤੋਂ ਮਾਰਨ ਦੀ ਗੱਲ ਕੀਤੀ ਗਈ ਹੈ। ਉਸ ਨੇ ਕਿਹਾ ਕਿ ਇਸ ਧਮਕੀ ਸਬੰਧੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਵਤਨਪ੍ਰਸਤ ਹਨ, ਭੀੜ ਵਿੱਚ ਚਲਦਿਆਂ ਨੂੰ ਧੱਕੇ ਵੀ ਵੱਜਦੇ ਹੀ ਹੁੰਦੇ ਨੇ। ਉਹ ਅਜਿਹੀਆਂ ਧਮਕੀਆਂ ਤੋਂ ਨਹੀਂ ਡਰਨ ਵਾਲੇ ਹਨ। ਉਹ ਹਮੇਸ਼ਾ ਸਮਾਜ ਦੀ ਸੇਵਾ ਕਰਦੇ ਰਹਿਣਗੇ।

Related posts

ਲੋਕ ਸਭਾ ਚੋਣ 2024:ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ:ਮੁੱਖ ਚੋਣ ਅਧਿਕਾਰੀ

punjabusernewssite

ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ

punjabusernewssite

ਬਿਕਰਮ ਸਿੰਘ ਮਜੀਠੀਆ ਨੂੰ ਮੁੜ ਜਾਰੀ ਹੋਇਆ ਸਮਨ

punjabusernewssite