Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਅਕਾਲੀ ਦਲ ਤੇ ਭਾਜਪਾ ’ਚ ਹੋਇਆ ਗਠਜੋੜ! ਜਲਦੀ ਹੋਵੇਗਾ ਐਲਾਨ

21 Views

ਆਪ ਦਾ ਦਾਅਵਾ: ਹਰਸਿਮਰਤ ਬਾਦਲ ਦੀ ਅਗਵਾਈ ’ਚ ਹੋਈ ਮੀਟਿੰਗ, ਜਲਦ ਹੋਵੇਗਾ ਐਲਾਨ
ਚੰਡੀਗੜ੍ਹ, 16 ਸਤੰਬਰ: ਆਮ ਆਦਮੀ ਪਾਰਟੀ ਨੇ ਵੱਡਾ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਗਠਜੋੜ ਪਹਿਲਾਂ ਹੀ ਤੈਅ ਹੋ ਚੁੱਕਾ ਹੈ ਅਤੇ ਉਹ ਇਸ ਦਾ ਐਲਾਨ ਕਰਨ ਲਈ ਹੋਰ ਢੁਕਵੇਂ ਸਮੇਂ ਦੀ ਉਡੀਕ ਕਰ ਰਹੇ ਹਨ। ਇਸਦਾ ਖੁਲਾਸਾ ਅੱਜ ਆਪ ਦੇ ਸੂਬਾਈ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।

ਮੁੱਖ ਮੰਤਰੀ ਵੱਲੋਂ ਲੁਧਿਆਣਾ ਦੇ ਉਦਯੋਗ ਲਈ ਵੱਡੀਆਂ ਪਹਿਲਕਦਮੀਆਂ ਦਾ ਐਲਾਨ 

ਉਨ੍ਹਾਂ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗਠਜੋੜ ਨੂੰ ਸੰਭਵ ਬਣਾਉਣ ਲਈ ਯਤਨ ਆਰੰਭੇ ਹਨ ਅਤੇ 15 ਦਿਨ ਪਹਿਲਾਂ ਦਿੱਲੀ ਵਿਖੇ ਮੀਟਿੰਗ ਹੋਈ ਸੀ। ਜਿੱਥੇ ਦੋਵਾਂ ਪਾਰਟੀਆਂ ਦੇ ਆਗੂ ਸ਼ਰਤਾਂ ’ਤੇ ਚਰਚਾ ਕਰਨ ਲਈ ਮੌਜੂਦ ਸਨ।ਕੰਗ ਅਨੁਸਾਰ ਗਠਜੋੜ ਦੀਆਂ ਸ਼ਰਤਾਂ ਪਹਿਲਾਂ ਹੀ ਤੈਅ ਹੋ ਚੁੱਕੀਆਂ ਹਨ, ਜਿਸ ਵਿਚ ਭਾਜਪਾ ਨਹੀਂ ਚਾਹੁੰਦੀ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਰਿਸਤੇਦਾਰ ਬਿਕਰਮ ਮਜੀਠੀਆ ਆਗਾਮੀ ਲੋਕ ਸਭਾ ਚੋਣਾਂ ਲੜਨ।

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁੱਖਮਿੰਦਰਪਾਲ ਸਿੰਘ ਨੂੰ ਜਾਨੋ ਮਾਰਨ ਦੀ ਧਮਕੀ

ਉਨ੍ਹਾਂ ਕਿਹਾ ਕਿ ਭਾਜਪਾ ਦੇ ਲੋਕ ਜਾਣਦੇ ਹਨ ਕਿ ਪੰਜਾਬ ਦੇ ਲੋਕ ਇਨ੍ਹਾਂ ਦੋਵਾਂ ਆਗੂਆਂ ਨੂੰ ਪਸੰਦ ਨਹੀਂ ਕਰਦੇ ਹਨ।ਕੰਗ ਨੇ ਅੱਗੇ ਕਿਹਾ ਕਿ ਪਰਦੇ ਦੇ ਪਿੱਛੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਹਮੇਸ਼ਾ ਇੱਕ ਰਹੇ ਹਨ ਅਤੇ ਕਦੇ ਵੀ ਆਪਣੇ ਰਾਹ ਅੱਡ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨੇ ਦੌਰਾਨ ਅਕਾਲੀ ਦਲ ਨੇ ਸਿਰਫ ਲੋਕਾਂ ਨੂੰ ਗੁੰਮਰਾਹ ਕਰਨ ਲਈ ਭਾਜਪਾ ਨਾਲੋਂ ਆਪਣਾ ਗਠਜੋੜ ਤੋੜਨ ਦਾ ਡਰਾਮਾ ਕੀਤਾ ਹੈ।

ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਪੁਲਿਸ ਮੁਲਾਜਮਾਂ ਕੋਲ ਬਰਾਮਦ ਦੋ ਕਿਲੋਂ ਅਫ਼ੀਮ ਦੀ ਜੂਡੀਸ਼ੀਅਲ ਜਾਂਚ ਮੰਗੀ

ਕੰਗ ਨੇ ਅਕਾਲੀ ਦਲ ਲਈ ਕੁਝ ਸਵਾਲ ਵੀ ਉਠਾਏ ਕਿ ਲੋਕ ਜਾਣਨਾ ਚਾਹੁਣਗੇ, ਕੀ ਅਕਾਲੀ ਦਲ ਨੇ 750 ਕਿਸਾਨਾਂ ਦੀਆਂ ਮੌਤਾਂ ਲਈ ਭਾਜਪਾ ਨੂੰ ਮੁਆਫ਼ ਕਰ ਦਿੱਤਾ ਹੈ?ਅਕਾਲੀ ਦਲ ਦਾ ਕਹਿਣਾ ਹੈ ਕਿ ਭਾਜਪਾ ਹਰਿਆਣਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਸਿੱਖਾਂ ਦੇ ਮਾਮਲਿਆਂ ਵਿੱਚ ਦਖਲ ਦਿੰਦੀ ਹੈ, ਕੀ ਹੁਣ ਇਹ ਬੰਦ ਹੋ ਗਿਆ? ਅਤੇ ਪਦਮ ਵਿਭੂਸ਼ਣ ਬਾਰੇ ਕੀ ਜੋ ਮਰਹੂਮ ਪ੍ਰਕਾਸ਼ ਸਿੰਘ ਬਾਦਲ ਕਿਸਾਨਾਂ ਦੇ ਵਿਰੋਧ ਨੂੰ ਸਮਰਥਨ ਦੇਣ ਲਈ ਵਾਪਸ ਪਰਤ ਆਏ, ਕੀ ਬਾਦਲ ਪਰਿਵਾਰ ਇਸ ਨੂੰ ਦੁਬਾਰਾ ਸਵੀਕਾਰ ਕਰੇਗਾ?

1992 ਦੇ ਝੂਠੇ ਮੁਕਾਬਲੇ ਲਈ ਪੰਜਾਬ ਪੁਲਿਸ ਦੇ ਤਿੰਨ ਸਾਬਕਾ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ

ਕੰਗ ਨੇ ਹਰਸਿਮਰਤ ਕੌਰ ਬਾਦਲ ਨੂੰ ਵੀ ਘੇਰਿਆ, ਜਿਨ੍ਹਾਂ ਨੇ ਭਾਜਪਾ ਸਰਕਾਰ ਵਿੱਚ ਕੈਬਨਿਟ ਮੀਟਿੰਗ ਵਿੱਚ ਤਿੰਨ ਖੇਤੀ ਕਾਨੂੰਨਾਂ ’ਤੇ ਦਸਤਖਤ ਕੀਤੇ ਸਨ। ਕੰਗ ਨੇ ਕਿਹਾ ਕਿ ਇਹ ਇੱਕ ਨਾਪਾਕ ਗਠਜੋੜ ਹੈ ਜਿਸ ਨੂੰ ਲੋਕ ਕਦੇ ਵੀ ਪ੍ਰਵਾਨ ਨਹੀਂ ਕਰਨਗੇ ਪਰ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਬਚਿਆ ਹੈ ਜਿਸ ਕਰਕੇ ਉਹ ਪਿਛਲੇ ਲੰਮੇ ਸਮੇਂ ਤੋਂ ਇਸ ਗਠਜੋੜ ਨੂੰ ਸਿਰੇ ਚਾੜ੍ਹਨ ਲਈ ਯਤਨਸ਼ੀਲ ਹਨ।

 

Related posts

ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ, ਕਾਂਗਰਸ ਛੱਡ ‘ਆਪ’ ‘ਚ ਸ਼ਾਮਲ ਹੋਏ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ

punjabusernewssite

2023-24 ਲਈ ਤਰਜੀਹੀ ਖੇਤਰ ਲਈ 2.73 ਲੱਖ ਕਰੋੜ ਰੁਪਏ ਦੀ ਕਰਜਾ ਸਮਰੱਥਾ: ਚੀਮਾ

punjabusernewssite

ਪੰਜਾਬ ਦੇ ਵਿੱਚ ਪ੍ਰਮੁੱਖ ਪਾਰਟੀਆਂ ਸਹਿਤ ਦਰਜਨਾਂ ਉਮੀਦਵਾਰਾਂ ਨੇ ਭਰੇ ਨਾਮਜਦਗੀ ਕਾਗਜ਼ ਜਾਣਗੀਆ ਨਾਮਜ਼ਾਦਗੀਆਂ

punjabusernewssite