ਬਠਿੰਡਾ, 17 ਸਤੰਬਰ: ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਫਰੀਦਕੋਟ ਮੇਵਾ ਸਿੰਘ ਸਿੱਧੂ ਦੀ ਸਰਪ੍ਰਸਤੀ ਹੇਠ ਅਤੇ ਸ਼੍ਰੀਮਤੀ ਕੇਵਲ ਕੌਰ ਸਪੋਰਟਸ ਕੋਆਰਡੀਨੇਟਰ ਦੀ ਦੇਖ-ਰੇਖ ਵਿੱਚ 6ਵੀਂ ਪੰਜਾਬ ਰਾਜ ਜਿਲ੍ਹਾ ਪੱਧਰੀ ਸਕੂਲੀ ਹੈਂਡਬਾਲ ਉਮਰ ਵਰਗ 17 ਸਾਲ ਲੜਕੀਆਂ 2023-24 ਦੀਆਂ ਖੇਡਾਂ ਕਰਵਾਈਆਂ ਗਈਆਂ। ਜਿਸ ਵਿੱਚੋਂ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਦੀਆਂ ਲੜਕੀਆਂ ਦੀ ਹੈਂਡਬਾਲ ਟੀਮ ਜੇਤੂ ਰਹੀ। ਇਸ ਟੀਮ ਦੇ ਇੰਚਾਰਜ/ਮੈਨੇਜਰ ਸੁਖਜਿੰਦਰ ਸਿੰਘ ਲੈਕਚਰਾਰ ਜੌਗਰਫ਼ੀ ਅਤੇ ਸ਼੍ਰੀਮਤੀ ਚਰਨਜੀਤ ਕੌਰ ਪੀ.ਟੀ.ਆਈ ਸਨ। ਹੈਂਡਬਾਲ ਕੋਚ ਚਰਨਜੀਵ ਸਿੰਘ ਮਾਈਕਲ ਨੇ ਟੀਮ ਨੂੰ ਅਭਿਆਸ ਕਰਵਾਇਆ।
ਬਠਿੰਡਾ ਦੇ ਉੱਘੇ ‘ਕਲੌਨੀਨਾਈਜਰ’ ਨੇ ‘ਨਿਗਮ’ ਨੂੰ ਸੌਂਪੀ ‘ਜਮੀਨ’ ਦੇ ਚੁੱਕੇ ਕਰੋੜਾਂ ਰੁਪਏ ਹੁਣ ਵਿਆਜ਼ ਸਹਿਤ ਕੀਤੇ ਵਾਪਸ
ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ ਦੀ ਅਗਵਾਈ ਵਿੱਚ ਸਕੂਲ ਸਟਾਫ਼ ਅਤੇ ਵਿਦਿਆਰਥਣਾਂ ਨੇ ਟੀਮ ਅਤੇ ਅਧਿਆਪਕਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਮੁਬਾਰਕਬਾਦ ਦਿੱਤੀ। ਜਿਲ੍ਹਾ ਸਿੱਖਿਆ ਅਫ਼ਸਰ ਫਰੀਦਕੋਟ ਮੇਵਾ ਸਿੰਘ ਸਿੱਧੂ ਨੇ ਜਿੱਥੇ ਟੀਮ ਅਤੇ ਅਧਿਆਪਕਾਂ ਦੀ ਪ੍ਰਸੰਸਾ ਕੀਤੀ, ਉੱਥੇ ਜ਼ਿੰਦਗੀ ਵਿੱਚ ਖੇਡਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਮੌਕੇ ਸਰੀਰਕ ਸਿੱਖਿਆ ਲੈਕਚਰਾਰ ਸੁਖਜਿੰਦਰ ਸਿੰਘ, ਡੀ.ਪੀ.ਈ ਤੇਜਿੰਦਰ ਸਿੰਘ ਅਤੇ ਡਾ. ਸੁਰਿੰਦਰ ਸਿੰਘ ਤੇ ਅਮਰਜੀਤ ਸਿੰਘ ਵੀ ਹਾਜਰ ਸਨ। ਟੀਮ ਵਿੱਚ ਰਜਨੀ, ਖੁਸ਼ਪ੍ਰੀਤ, ਸਵਿੱਤਰੀ, ਪਾਰਵਤੀ, ਪ੍ਰੀਤੀ, ਸਿਲਪੀ, ਮਧੂ, ਖੇਲਵੀ, ਜੋਬਨ ਕੌਰ, ਜਸ਼ਨਪ੍ਰੀਤ, ਰਾਧਿਕਾ, ਕੁਲਵੀਰ ਅਤੇ ਪ੍ਰਭਜੋਤ ਕੌਰ ਸ਼ਾਮਿਲ ਸਨ।