ਨਥਾਣਾ, 18 ਸਤੰਬਰ: ਵਿਸ਼ਵ ਰੋਗੀ ਸਪਤਾਹ ਤਹਿਤ ”ਮਰੀਜ਼ਾਂ ਦੀ ਸੁਰੱਖਿਆ ਲਈ ਅੱਜ ਕਮਿਊਨਿਟੀ ਹੈਲਥ ਸੈਂਟਰ ਨਥਾਣਾ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਮੌਕੇ ਮਰੀਜ਼ਾਂ ਦੀ ਸੁਰੱਖਿਆ, ਸਾਂਭ ਸੰਭਾਲ ਤੇ ਹਰ ਸੰਭਵ ਮੱਦਦ ਕਰਨ ਦਾ ਅਹਿਦ ਲੈਂਦਿਆਂ ਸਹੁੰ ਵੀ ਚੁੱਕੀ ਗਈ ਅਤੇ ਮਰੀਜ਼ਾਂ ਨੂੰ ਹਸਪਤਾਲ ਵਿਖੇ ਮਿਲ ਰਹੀਆਂ ਸਿਹਤ ਸੇਵਾਵਾਂ ’ਤੇ ਚਰਚਾ ਕੀਤੀ ਗਈ।
ਸ਼ਹੀਦ ਜਰਨੈਲ ਸਿੰਘ ਰਾਠੌੜ ਦੀ ਬਰਸੀ ਮੌਕੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਵਦੀਪ ਕੌਰ ਸਰਾਂ ਨੇ ਦੱਸਿਆ ਕਿ ਵਿਸ਼ਵ ਰੋਗੀ ਸੁਰੱਖਿਆ ਹਫ਼ਤਾ ਮਨਾਉਣ ਦਾ ਮਕਸਦ ਸਿਹਤ ਕੇਂਦਰਾਂ ਵਿੱਚ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਦੇ ਇਲਾਜ ਅਤੇ ਘਰਾਂ ਵਿੱਚ ਮਰੀਜਾਂ ਲਈ ਵਿਸ਼ੇਸ਼ ਧਿਆਨ ਦੇਣਾ ਹੈ ਅਤੇ ਮਰੀਜਾਂ ਦੇ ਇਲਾਜ ਸਮੇਂ ਹੋਣ ਵਾਲੇ ਨੁਕਸਾਨ ਨੂੰ ਘਟਾਉਣਾ ਅਤੇ ਉਹਨਾਂ ਦੇ ਰੋਕਥਾਮ ਤੇ ਕੇਂਦਰਿਤ ਕਰਨਾ ਹੈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਪੁਲਿਸ ਛਾਉਣੀ ‘ਚ ਤਬਦੀਲ, ਵਿਦਿਆਰਥੀਆਂ ਦਾ ਵੱਡਾ ਇੱਕਠ
ਉਹਨਾਂ ਕਿਹਾ ਕਿ ਸਾਰੇ ਮਰੀਜਾਂ ਦੀ ਵਿਸ਼ੇਸ਼ ਦੇਖਭਾਲ ਅਤੇ ਮਿਆਰੀ ਪੱਧਰ ਦੇ ਸਿਹਤ ਸਹੂਲਤਾਂ ਦੇ ਨਾਲ ਨਾਲ ਜੱਚਾ-ਬੱਚਾ ਸਿਹਤ ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਿਹਤ ਸੰਸਥਾਵਾਂ, ਪਬਲਿਕ ਥਾਵਾਂ ਤੇ ਸਿਹਤ ਸਬੰਧੀ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ।