ਚੰਡੀਗੜ੍ਹ, 18 ਸਤੰਬਰ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਕਰਵਾਏ ਗਏ ‘ਸਰਕਾਰ ਸਨਅਤਕਾਰ ਮਿਲਨੀ’ ਪ੍ਰੋਗਰਾਮ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਹੈ ਕਿ ਇਨ੍ਹਾਂ ਪ੍ਰੋਗਰਾਮਾਂ ਨਾਲ ਯਕੀਨੀ ਤੌਰ ‘ਤੇ ਪੰਜਾਬ ਦੇ ਵਪਾਰੀਆਂ ਦੀ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ‘ਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੂਬੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਹਨ ਅਤੇ ਉਨ੍ਹਾਂ ਨੂੰ ਹੱਲ ਕਰਣ ਲਈ ਕਦਮ ਚੁੱਕ ਰਹੀ ਹੈ।
ਵਿਜੀਲੈਂਸ ਨੇ ਕਾਂਗਰਸ ਨਾਲ ਸਬੰਧਤ ਇਕ ਹੋਰ ਸਾਬਕਾ ਵਿਧਾਇਕ ਨੂੰ ਪਤੀ ਸਹਿਤ ਕੀਤਾ ਗ੍ਰਿਫ਼ਤਾਰ
ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੂੰ ਉਦਯੋਗਪਤੀਆਂ ਨਾਲ ਸਿਰਫ ਸਿਆਸੀ ਚੰਦੇ ਤਕ ਮਤਲਬ ਸੀ। ਪਿਛਲੀਆਂ ਸਰਕਾਰਾਂ ਵਿੱਚ ਬੈਠੇ ਆਗੂ ਪੰਜਾਬ ਦੇ ਵਪਾਰੀਆਂ ਤੋਂ ਚੰਦੇ ਦੇ ਰੂਪ ਵਿੱਚ ਮੋਟਾ ਪੈਸਾ ਇਕੱਠਾ ਕਰਦੇ ਸਨ ਜਾਂ ਆਪਣੀਆਂ ਕੰਪਨੀਆਂ ਵਿੱਚ ਸ਼ੇਅਰ ਮੰਗਦੇ ਸਨ। ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਉਦਯੋਗ ਅਤੇ ਰੁਜ਼ਗਾਰ ਵਧਾਉਣ ਲਈ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਲਗਾਤਾਰ ਹੱਲ ਕਰ ਰਹੇ ਹਨ।
ਭਾਜਪਾ ਦੇ ਅਹੁੱਦੇਦਾਰਾਂ ਦੀ ਲਿਸਟ ’ਚ ਟਕਸਾਲੀਆਂ ਨੂੰ ਸ਼ਾਂਤ ਕਰਨ ਦੀ ਯਤਨ
ਪੰਜਾਬ ਸਰਕਾਰ ਦੇ ’ਗਰੀਨ ਸਟੈਂਪ ਪੇਪਰ’ ਦੀ ਸ਼ਲਾਘਾ ਕਰਦਿਆਂ ਕੰਗ ਨੇ ਕਿਹਾ ਕਿ ਇਸ ਨਾਲ ਹੁਣ ਪੰਜਾਬ ਵਿੱਚ ਉਦਯੋਗ ਸਥਾਪਤ ਕਰਨ ਵਾਲੇ ਉਦਯੋਗਪਤੀਆਂ ਨੂੰ ਜ਼ਮੀਨ ਐਕੁਆਇਰ ਕਰਨ ਵਿੱਚ ਕਾਫੀ ਸਹੂਲਤ ਮਿਲੇਗੀ। ਹੁਣ ਉਨ੍ਹਾਂ ਨੂੰ ਕਿਸੇ ਕਿਸਮ ਦੀ ਫੈਕਟਰੀ ਜਾਂ ਉਦਯੋਗ ਲਗਾਉਣ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ।ਹੁਣ ਪੰਜਾਬ ਵਿੱਚ ਉਦਯੋਗ ਲਗਾਉਣ ਵਾਲੇ ਕਿਸੇ ਵੀ ਵਿਅਕਤੀ ਜਾਂ ਕੰਪਨੀ ਨੂੰ ’ਇਨਵੈਸਟ ਪੰਜਾਬ’ ਦੀ ਸਾਈਟ ’ਤੇ ਜ਼ਮੀਨ ਦਾ ਖਸਰਾ ਨੰਬਰ ਦਰਜ ਕਰਨਾ ਹੋਵੇਗਾ। ਸਰਕਾਰ ਖੁਦ ਤਸਦੀਕ ਕਰੇਗੀ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੇ NO3 ਪ੍ਰਦਾਨ ਕਰੇਗੀ।
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਟਰੇਨਿੰਗ ਪਾਰਟਰਨਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ
ਇਸ ਤੋਂ ਪਹਿਲਾਂ ਉਦਯੋਗ ਸਥਾਪਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ, ਵਾਤਾਵਰਣ ਵਿਭਾਗ ਅਤੇ ਜੰਗਲਾਤ ਵਿਭਾਗ ਸਮੇਤ ਕਈ ਵਿਭਾਗਾਂ ਦਾ ਦੌਰਾ ਕਰਨਾ ਪੈਂਦਾ ਸੀ।ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਉਦਯੋਗਪਤੀਆਂ ਦੇ ਹੱਕ ਵਿੱਚ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਇਸ ਸਮੇਂ ਪੰਜਾਬ ਵਿੱਚ 7000 ਦੇ ਕਰੀਬ ਛੋਟੇ ਅਤੇ ਵੱਡੇ ਉਦਯੋਗ ਹਨ। ਇਨ੍ਹਾਂ ਸਾਰਿਆਂ ਦਾ ਹਰ ਸਾਲ ਰੀਨਿਊ ਕਰਨਾ ਪੈਂਦਾ ਸੀ, ਜਿਸ ਕਾਰਨ ਉਨ੍ਹਾਂ ਨੂੰ ਹਰ ਸਾਲ ਕਈ ਵਿਭਾਗਾਂ ਦੇ ਚੱਕਰ ਲਾਉਣੇ ਪੈਂਦੇ ਸਨ। ਹੁਣ ਉਨ੍ਹਾਂ ਨੂੰ ਸਰਕਾਰ ਦੇ ਨਵੀਨੀਕਰਨ ਪੋਰਟਲ ’ਤੇ ਸਾਰੀ ਜਾਣਕਾਰੀ ਦੇ ਨਾਲ ਫਾਰਮ ਭਰਨਾ ਹੋਵੇਗਾ, ਇਹ ਆਪਣੇ ਆਪ ਰੀਨਿਊ ਹੋ ਜਾਵੇਗਾ।ਉਦਯੋਗਪਤੀਆਂ ਦੀ ਸਹੂਲਤ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਇੱਕ ਹੈਲਪ ਡੈਸਕ ਸ਼ੁਰੂ ਕਰਨ ਜਾ ਰਹੇ ਹਨ।
ਪੰਜਾਬ ਵਿਧਾਨ ਸਭਾ ਵਿਖੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਕਾਨਫਰੰਸ-ਕਮ-ਵਰਕਸ਼ਾਪ 21 ਸਤੰਬਰ ਨੂੰ: ਸਪੀਕਰ ਸੰਧਵਾਂ
ਇਸ ਨਾਲ ਬਿਜਲੀ ਅਤੇ ਪ੍ਰਦੂਸ਼ਣ ਸਬੰਧੀ ਸਮੱਸਿਆਵਾਂ ਦੂਰ ਹੋ ਜਾਣਗੀਆਂ ਅਤੇ ਵਿਚੋਲਿਆਂ ਦੀ ਲੋੜ ਵੀ ਖ਼ਤਮ ਹੋ ਜਾਵੇਗੀ।ਕੰਗ ਨੇ ਮਾਨ ਸਰਕਾਰ ਦੇ ਵਾਧੂ ਉਸਾਰੀ ਜੁਰਮਾਨੇ ਮੁਆਫ ਕਰਨ ਅਤੇ ਮੁਲਾਜ਼ਮਾਂ ਦੇ ਓਵਰਟਾਈਮ ਦੇ ਘੰਟੇ 75 ਘੰਟਿਆਂ ਤੋਂ ਵਧਾ ਕੇ 115 ਘੰਟੇ ਕਰਨ ਦੇ ਫੈਸਲੇ ਦੀ ਵੀ ਸ਼ਲਾਘਾ ਕੀਤੀ।ਉਨ੍ਹਾਂ ਸਰਕਾਰ ਵੱਲੋਂ ਖਾਸ ਕਰਕੇ ਕੰਮਕਾਜੀ ਔਰਤਾਂ ਲਈ ਹੋਸਟਲ ਬਣਾਉਣ ਦੀ ਤਜਵੀਜ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਔਰਤਾਂ ਨੂੰ ਕੰਮ ਕਰਨ ਦੌਰਾਨ ਪੇਸ਼ ਆਉਂਦੀਆਂ ਰੋਜ਼ਾਨਾ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦੂਰ ਹੋ ਜਾਣਗੀਆਂ, ਜਿਸ ਨਾਲ ਕੰਮ ਵਿੱਚ ਔਰਤਾਂ ਦੀ ਭਾਗੀਦਾਰੀ ਵਧੇਗੀ ਅਤੇ ਸਮਾਜ ਵਿੱਚ ਬਰਾਬਰੀ ਆਵੇਗੀ।
Share the post "ਪਿਛਲੀਆਂ ਸਰਕਾਰਾਂ ਨੂੰ ਉਦਯੋਗਪਤੀਆਂ ਨਾਲ ਸਿਰਫ ਸਿਆਸੀ ਚੰਦੇ ਤਕ ਮਤਲਬ ਸੀ,ਮਾਨ ਸਰਕਾਰ ਉਹਨਾਂ ਦੀਆਂ ਸਮੱਸਿਆਵਾਂ ਹਲ ਕਰ ਰਹੀ ਹੈ-ਕੰਗ"