Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਐਸ. ਏ. ਐਸ. ਨਗਰਪਟਿਆਲਾ

ਮੁੱਖ ਮੰਤਰੀ ਨੇ ਅਨੰਤਨਾਗ ਵਿੱਚ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ

11 Views

ਕਿਹਾ, ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ
ਐਸ.ਏ.ਐਸ.ਨਗਰ/ਪਟਿਆਲਾ, 21 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅਤਿਵਾਦੀਆਂ ਖਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ।ਐਸ.ਏ.ਐਸ.ਨਗਰ ਅਤੇ ਸਮਾਣਾ ਵਿਖੇ ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰਾਂ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਸੈਨਿਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ।

ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ

ਉਨ੍ਹਾਂ ਕਿਹਾ ਕਿ ਇਸ ਅਪਰੇਸ਼ਨ ਦੌਰਾਨ ਪੰਜਾਬ ਦੇ ਦੋ ਬਹਾਦਰ ਜਵਾਨਾਂ ਕਰਨਲ ਮਨਪ੍ਰੀਤ ਸਿੰਘ ਵਾਸੀ ਐਸ.ਏ.ਐਸ ਨਗਰ ਅਤੇ ਪਰਦੀਪ ਸਿੰਘ ਵਾਸੀ ਸਮਾਣਾ, ਪਟਿਆਲਾ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਅਤੇ ਵਿਸ਼ੇਸ਼ ਕਰਕੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

ਹਰਜੋਤ ਸਿੰਘ ਬੈਂਸ ਦੇ ਅਣਥੱਕ ਯਤਨਾਂ ਸਦਕਾ ਨੰਗਲ ’ਚ ਭਾਰੀ ਜਾਮ ਦੀ ਸਮੱਸਿਆ ਤੋਂ ਮਿਲੀ ਰਾਹਤ

ਦੇਸ਼ ਲਈ ਇਨ੍ਹਾਂ ਸੂਰਬੀਰਾਂ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਜਵਾਨਾਂ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ।

ਲਾਰੈਂਸ ਬਿਸਨੋਈ ਤੇ ਜੱਗੂ ਭਗਵਾਨਪੁਰੀਆ ਨੇ ਲਈ ਸੁੱਖਾ ਦੁੱਨੇਕਾ ਕਤਲ ਦੀ ਜਿੰਮੇਵਾਰੀ

ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫਰਜ਼ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਇਹ ਵਿੱਤੀ ਸਹਾਇਤਾ ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵੱਲੋਂ ਦਿੱਤੀ ਗਈ ਇਹ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

 

Related posts

ਪੰਜਾਬ ਪੁਲਿਸ ਨੇ ਖੁਦ ਨੂੰ ਗੈਂਗਸਟਰ ਦੱਸ ਕੇ ਫਿਰੌਤੀ ਦੀਆਂ ਫਰਜ਼ੀ ਕਾਲਾਂ ਕਰਨ ਵਾਲੇ ਏ.ਸੀ ਮਕੈਨਿਕ ਨੂੰ ਕੀਤਾ ਗ੍ਰਿਫਤਾਰ

punjabusernewssite

ਅੱਜ ਦਿੱਲੀ ਕੂਚ ਕਰਨਗੇ ਕਿਸਾਨ: ਤਿਆਰੀਆਂ ਪੂਰੀਆਂ, ਹਰਿਆਣਾ ਪੁਲਿਸ ਨੇ ਜਾਰੀ ਕੀਤੀ ਚੇਤਾਵਨੀ

punjabusernewssite

ਮੁੱਖ ਮੰਤਰੀ ਨੇ ਖਰੜ ਅਤੇ ਮੋਰਿੰਡਾ ਵਿੱਚ 100 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

punjabusernewssite