ਕੈਨੇਡਾ ਸਰਕਾਰ ਨੂੰ ਵੀ ਵੱਖਰੇ ਤੌਰ ’ਤੇ ਅਜਿਹੀ ਹੀ ਅਪੀਲ ਕੀਤੀ
ਚੰਡੀਗੜ੍ਹ, 21 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਕੈਨੇਡਾ ਨਾਲ ਵਿਵਾਦ ਹੱਲ ਕਰਨ ਵਾਸਤੇ ਫੌਰੀ ਲੋੜੀਂਦੇ ਕਦਮ ਚੁੱਕੇ ਜਾਣ ਤੇ ਕਿਹਾ ਕਿ ਦੋਹਾਂ ਮੁਲਕਾਂ ਦਰਮਿਆਨ ਸੰਬੰਧ ਵਿਗੜਨ ਕਾਰਨ ਪੰਜਾਬੀ ਬਹੁਤ ਮੁਸ਼ਕਿਲ ਵਿਚ ਫਸ ਗਏ ਹਨ। ਉਹਨਾਂ ਨੇ ਕੈਨੇਡਾ ਸਰਕਾਰ ਨੂੰ ਵੀ ਅਜਿਹੀ ਹੀ ਅਪੀਲ ਕੀਤੀ। ਸੰਸਦ ਵਿਚ ਗ੍ਰਹਿ ਮੰਤਰੀ ਦੇ ਦਫਤਰ ਵਿਚ ਉਹਨਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਅਮਿਤ ਸ਼ਾਹ ਨੂੰ ਦੱਸਿਆ ਕਿ ਉਹਨਾਂ ਨੂੰ ਕੈਨੇਡਾ ਤੋਂ ਪੰਜਾਬੀਆਂ ਦੇ ਫੋਨ ਆ ਰਹੇ ਹਨ ਜੋ ਇਸ ਗੱਲੋਂ ਪ੍ਰੇਸ਼ਾਨ ਹਨ ਕਿ ਉਹ ਆਪਣੇ ਘਰ ਸੁਰੱਖਿਅਤ ਤੇ ਆਰਾਮ ਨਾਲ ਕਿਵੇਂ ਪਹੁੰਚ ਸਕਣਗੇ।
ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ
ਉਹਨਾਂ ਕਿਹਾ ਕਿ ਇਸੇ ਤਰੀਕੇ ਵਿਦਿਆਰਥੀ ਆਪਣੇ ਭਵਿੱਖ ਨੂੰ ਲੈ ਕੇ ਚਿੰਤਾ ਵਿਚ ਹਨ। ਉਹਨਾਂ ਕਿਹਾ ਕਿ ਹਫੜਾ ਦਫੜੀ ਵਾਲੀ ਭਾਵਨਾ ਬਣੀ ਹੋਈ ਹੈ ਜਿਸ ਕਾਰਨ ਦੋਵਾਂ ਸਰਕਾਰਾਂ ਨੂੰ ਇਸ ਸੰਕਟ ਦਾ ਜਿੰਨੀ ਛੇਤੀ ਸੰਭਵ ਹੋਵੇ ਹੱਲ ਕੱਢਣਾ ਚਾਹੀਦਾ ਹੈ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਮਾਮਲੇ ਨੂੰ ਘੋਖਣ ਦਾ ਭਰੋਸਾ ਦਿੱਤਾ ਹੈ। ਸ: ਬਾਦਲ ਨੇ ਕੈਨੇਡੀਆਈ ਨਾਗਰਿਕਾਂ ਵਾਸਤੇ ਭਾਰਤ ਆਉਣ ਲਈ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਸਸਪੈਂਡ ਕਰਨ ’ਤੇ ਚਿੰਤਾ ਜ਼ਾਹਰ ਕੀਤੀ ਤੇ ਕਿਹਾ ਕਿ ਇਸ ਨਾਲ ਲੱਖਾਂ ਪੰਜਾਬੀਆਂ ਦੇ ਨਾਲ-ਨਾਲ ਭਾਰਤੀ ਮੂਲਕ ਦੇ ਲੋਕ ਤੇ ਵਿਦਿਆਰਥੀ ਪ੍ਰਭਾਵਤ ਹੋਣਗੇ।
ਲਾਰੈਂਸ ਬਿਸਨੋਈ ਤੇ ਜੱਗੂ ਭਗਵਾਨਪੁਰੀਆ ਨੇ ਲਈ ਸੁੱਖਾ ਦੁੱਨੇਕਾ ਕਤਲ ਦੀ ਜਿੰਮੇਵਾਰੀ
ਉਹਨਾਂ ਕਿਹਾ ਕਿ ਇਸ ਕੁੜੱਤਣ ਕਾਰਨ ਵੱਡੀਆਂ ਰੁਕਾਵਟਾਂ ਖੜ੍ਹੀਆਂ ਹੋਣੀਆਂ ਸੁਭਾਵਕ ਤੇ ਪੰਜਾਬੀਆਂ ਵਿਚ ਬੇਚੈਨੀ ਪਾਈ ਜਾ ਰਹੀ ਹੈ ਖਾਸ ਤੌਰ ’ਤੇ ਦੇਸ਼ ਭਗਤ ਸਿੱਖ ਕੌਮ ਵਿਚ ਜਿਸਨੇ ਨਾ ਸਿਰਫ ਦੇਸ਼ ਦੀ ਆਜ਼ਾਦੀ ਵਾਸਤੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਬਲਕਿ ਇਹ ਹੁਣ ਵੀ ਵਿਦੇਸ਼ੀ ਹਮਲਿਆਂ ਨੂੰ ਰੋਕਣ ਵਾਸਤੇ ਸਰਹੱਦਾਂ ’ਤੇ ਰਾਖੀ ਕਰ ਰਹੇ ਹਨ। ਉਹਨਾਂ ਕਿਹਾ ਕਿ ਵੀਜ਼ਾ ਨਾ ਮਿਲਣ ਕਾਰਨ ਉਹ ਨੌਜਵਾਨ ਖਾਸ ਤੌਰ ’ਤੇ ਪ੍ਰਭਾਵਤ ਹੋਣਗੇ ਜੋ ਹਜ਼ਾਰਾਂ ਦੀ ਗਿਣਤੀ ਵਿਚ ਹਰ ਸਾਲ ਕੈਨੇਡਾ ਜਾ ਰਹੇ ਹਨ ਤੇ ਹੁਣ ਉਥੇ ਰਹਿੰਦੇ ਹਨ।
Share the post "ਸੁਖਬੀਰ ਸਿੰਘ ਬਾਦਲ ਨੇ ਕੈਨੇਡਾ ਨਾਲ ਵਿਵਾਦ ਛੇਤੀ ਹੱਲ ਕਰਨ ਵਾਸਤੇ ਲੋੜੀਂਦੇ ਕਦਮ ਚੁੱਕਣ ਦੀ ਗ੍ਰਹਿ ਮੰਤਰੀ ਨੂੰ ਕੀਤੀ ਅਪੀਲ"