ਬਠਿੰਡਾ ’ਚ ਕਿਸਾਨ ਮੇਲਾ 27 ਸਤੰਬਰ ਨੂੰ : ਡਾ. ਕਰਮਜੀਤ ਸਿੰਘ ਸੇਖੋਂ

Date:

spot_img

ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ ਮੁੱਖ ਮਹਿਮਾਨ ਵਜੋਂ ਸ਼ਿਰਕਤ
ਬਠਿੰਡਾ, 21 ਸਤੰਬਰ : ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਮੇਲੇ ਦਾ ਆਯੋਜਿਨ 27 ਸਤੰਬਰ ਨੂੰ ਕੀਤਾ ਜਾ ਰਿਹਾ ਹੈ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਸੂਬੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪੁੱਜ ਰਹੇ ਹਨ। ਇਸਤੋਂ ਇਲਾਵਾ ਮੇਲੇ ਦੀ ਪ੍ਰਧਾਨਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ ਸਤਬੀਰ ਸਿੰਘ ਗੋਸਲ ਕਰਨਗੇ।

ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗੇ ਜਾਵੇ.., ਹੌਲਦਾਰ ਹੀ ਨਿਕਲਿਆ ਲੁਟੇਰਾ

ਇਹ ਜਾਣਕਾਰੀ ਦਿੰਦਿਆਂ ਖੇਤਰੀ ਖੋਜ ਕੇਦਰ ਨਿਰਦੇਸ਼ਕ ਡਾ. ਕਰਮਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ‘ਵਿਗਿਆਨਕ ਖੇਤੀ ਦੇ ਰੰਗ, ਪੀ.ਏ.ਯੂ. ਦੇ ਕਿਸਾਨ ਮੇਲਿਆਂ ਸੰਗ’ ਹੈ। ਮੇਲੇ ਦੌਰਾਨ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਦੀਆਂ ਕਿੱਟਾਂ ਅਤੇ ਫ਼ਲਦਾਰ ਬੂਟੇ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਕਿਸਾਨਾਂ ਨੂੰ ਸਬਜ਼ੀਆਂ ਦੀ ਪਨੀਰੀ ਵੀ ਵੰਡੀ ਜਾਵੇਗੀ।

ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਨਾਲ ਸਬੰਧਿਤ ਅਦਾਰਿਆਂ ਵੱਲੋਂ ਵੱਖ-ਵੱਖ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ ਅਤੇ ਮਾਹਿਰਾਂ ਵੱਲੋ ਕਿਸਾਨਾਂ ਨੂੰ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਮੌਕੇ ਤੇ ਹੀ ਦਿੱਤੀ ਜਾਵੇਗੀ।

ਲਾਰੈਂਸ ਬਿਸਨੋਈ ਤੇ ਜੱਗੂ ਭਗਵਾਨਪੁਰੀਆ ਨੇ ਲਈ ਸੁੱਖਾ ਦੁੱਨੇਕਾ ਕਤਲ ਦੀ ਜਿੰਮੇਵਾਰੀ

ਇਸ ਤੋਂ ਇਲਾਵਾ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਫ਼ਸਲਾਂ, ਸਬਜ਼ੀਆਂ ਅਤੇ ਫ਼ਲਾਂ ਸੰਬੰਧੀ ਨੁਮਾਇਸ਼ ਲਗਾਈ ਜਾਵੇਗੀ। ਸੁਆਣੀਆਂ ਨੂੰ ਘਰੇਲੂ ਕੰਮਾਂ ਅਤੇ ਸਹਾਇਕ ਧੰਦਿਆਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਾਹਿਤ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਡਾ ਸੇਖੋਂ ਨੇ ਕਿਸਾਨਾਂ ਨੂੰ ਪਰਿਵਾਰ ਸਮੇਤ ਇਸ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਵੀ ਅਪੀਲ ਕੀਤੀ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਸ਼ਾਰਟ ਸਰਕਟ ਕਾਰਨ ਘਰ ਵਿੱਚ ਲੱਗੀ ਅੱ+ਗ

Jalandhar News:ਜਿਲਾ ਜਲੰਧਰ ਦੇ ਨਿਊ ਰਸੀਲਾ ਨਗਰ ਵਿੱਚ ਸ਼ਾਰਟ...

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...