ਕਿਹਾ, 4 ਮੈਡੀਕਲ ਕਾਲਜ ਖੋਲ੍ਹੇ ਜਾਣਗੇ ਜਲਦ ਤੇ ਨਵੇਂ ਡਾਕਟਰਾਂ ਦੀ ਕੀਤੀ ਜਾਵੇਗੀ ਭਰਤੀ
ਸੁਖਜਿੰਦਰ ਮਾਨ
ਬਠਿੰਡਾ, 22 ਸਤੰਬਰ : ਸੂਬੇ ਦੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡੀਆ ਤੇ ਕ੍ਰਾਂਤੀਕਾਰੀ ਪੁਲਾਘਾਂ ਪੁੱਟੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਮੈਡੀਕਲ ਸੰਸਥਾਵਾਂ ਨੂੰ ਬਿਹਤਰ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।
…’ਤੇ ਕੰਪਿਊਟਰ ਅਧਿਆਪਕਾਂ ਦੀ 12 ਸਾਲਾਂ ਬਾਅਦ ਵੀ ਨਾ ਸੁਣੀ ਗਈ!
ਸਥਾਨਕ ਏਮਜ਼ ਵਿਖੇ ਐਸੋਸੀਏਸ਼ਨ ਆਫ ਫਿਜ਼ੀਸ਼ੀਅਨ ਆਫ ਇੰਡੀਆ (ਮਾਲਵਾ ਸ਼ਾਖਾ) ਦੀ 10ਵੀਂ ਸਲਾਨਾ ਮੈਪੀਕਾਨ-2023 ਕਾਨਫਰੰਸ ਚ ਮੁੱਖ ਮਹਿਮਾਨ ਵੱਜੋਂ ਸਿਰਕਤ ਕਰਨ ਦੌਰਾਨ ਸਿਹਤ ਮੰਤਰੀ ਨੇ ਅਪਣੇ ਸੰਬੋਧਨ ਵਿਚ ਏਮਜ਼ ਬਠਿੰਡਾ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਵੀ ਦਿੱਤਾ।ਉਨ੍ਹਾਂ ਕਿਹਾ ਕਿ ਸਰਕਾਰ ਮੌਜੂਦਾ ਮੈਡੀਕਲ ਕਾਲਜਾਂ ਨੂੰ ਸੁਧਾਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ 4 ਮੈਡੀਕਲ ਕਾਲਜ ਖੋਲ੍ਹ ਰਹੀ ਹੈ।
ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ
ਸਿਹਤ ਮੰਤਰੀ ਨੇ ਨੌਜਵਾਨ ਮੈਡੀਕਲ ਵਿਦਿਆਰਥੀਆਂ ਨੂੰ ਗੈਰ ਸੰਚਾਰੀ ਬਿਮਾਰੀਆਂ ਤੇ ਤਣਾਅ ਤੋਂ ਬਚਣ ਲਈ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਸਲਾਹ ਦਿੱਤੀ ਕਿਉਂਕਿ ਤਣਾਅ ਨੌਜਵਾਨ ਖੁਦਕੁਸ਼ੀਆਂ ਲਈ ਜ਼ਿੰਮੇਵਾਰ ਹੈ।ਸਮਾਗਮ ਉਪਰੰਤ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਹੈ ਅਤੇ ਜ਼ਿਲ੍ਹੇ ਚ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਵਿਸ਼ੇਸ਼ ਸੈਂਟਰ ਖੋਲ੍ਹੇ ਜਾ ਰਹੇ ਹਨ, ਜਿੱਥੇ ਮਰੀਜ਼ਾਂ ਦੇ ਆਉਣ ਤੋਂ ਲੈ ਕੇ ਹਰ ਤਰ੍ਹਾਂ ਦੀ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।
ਬਠਿੰਡਾ ’ਚ ਕਿਸਾਨ ਮੇਲਾ 27 ਸਤੰਬਰ ਨੂੰ : ਡਾ. ਕਰਮਜੀਤ ਸਿੰਘ ਸੇਖੋਂ
ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸੁਵਿੱਧਾ ਸਿਰਫ਼ ਜ਼ਿਲ੍ਹਾ ਹਸਪਤਾਲਾਂ ਵਿੱਚ ਸ਼ੁਰੂ ਹੋਵੇਗੀ ਉਸ ਤੋਂ ਬਾਅਦ ਪੀਐਚਸੀ ਅਤੇ ਸੀਐਚਸੀ ਤੱਕ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸੂਬਾ ਸਰਕਾਰ ਵਲੋਂ ਖੋਲ੍ਹੇ ਗਏ ‘ਆਮ ਆਦਮੀ ਕਲੀਨਿਕ’ ਆਮ ਲੋਕਾਂ ਲਈ ਬਹੁਤ ਹੀ ਸਹਾਈ ਸਿੱਧ ਹੋ ਰਹੇ ਹਨ।ਨਸ਼ਿਆਂ ਦੇ ਮਾਮਲੇ ’ਤੇ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨਸ਼ੇ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਅਲਾਮਤ ਚ ਫਸੇ ਨੌਜ਼ਵਾਨਾਂ ਨੂੰ ਜੇਲ੍ਹਾ ਵਿੱਚ ਭੇਜਣ ਦੀ ਬਜਾਏ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਜਾਵੇਗਾ।
ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗੇ ਜਾਵੇ.., ਹੌਲਦਾਰ ਹੀ ਨਿਕਲਿਆ ਲੁਟੇਰਾ
ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਜਗਰੂਪ ਗਿੱਲ, ਚੇਅਰਮੈਨ ਨੀਲ ਗਰਗ, ਚੇਅਰਮੈਨ ਅਨਿੱਲ ਠਾਕੁਰ, ਚੇਅਰਮੈਨ ਅਮ੍ਰਿੰਤ ਲਾਲ ਅਗਰਵਾਲ, ਏਮਜ਼ ਦੇ ਡਾਇਰੈਕਟਰ ਡਾ. ਡੀ.ਕੇ ਸਿੰਘ, ਡੀ.ਆਰ.ਐੱਮ.ਐੱਸ. ਡਾ. ਅਵਿਨੇਸ਼ ਕੁਮਾਰ, ਡਾ. ਵਿਤੁਲ ਗੁਪਤਾ ਆਰਗੇਨਾਈਜ਼ਿੰਗ ਸੈਕਟਰੀ, ਡਾ. ਪੀ.ਐੱਸ. ਬਰਾੜ, ਅਸ਼ਵੰਤ ਮਲਹੋਤਰਾ, ਕੁਨਾਲ ਸ਼ਰਮਾ ਅਤੇ ਪ੍ਰਬੰਧਕੀ ਕਮੇਟੀ ਤੇ ਮੈਡੀਕਲ ਵਿਦਿਆਰਥੀ ਵਿਸ਼ੇਸ਼ ਤੌਰ ਹਾਜ਼ਰ ਰਹੇ।
Share the post "ਸੂਬਾ ਸਰਕਾਰ ਸਰਕਾਰੀ ਮੈਡੀਕਲ ਸੰਸਥਾਵਾਂ ਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਵੱਧ : ਸਿਹਤ ਮੰਤਰੀ"