ਬਠਿੰਡਾ, 22 ਸਤੰਬਰ (ਸੁਖਜਿੰਦਰ ਮਾਨ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਮੋਰਚੇ ਵਿੱਚ ਸ਼ਾਮਲ ਜਿਲ੍ਹੇ ਦੀਆਂ ਜਥੇਬੰਦੀਆਂ ਵੱਲੋਂ ਅੱਜ ਡੀਸੀ ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਪਿਛਲੇ ਦਿਨੀਂ ਹੜ੍ਹਾਂ ਨਾਲ ਹੋਈ ਤਬਾਹੀ ਦੇ ਸਬੰਧ ਵਿੱਚ ਮੰਗ ਪੱਤਰ ਵੀ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ,ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਜਨ ਸਕੱਤਰ ਸਰੂਪ ਸਿੰਘ ਸਿੱਧੂ,
ਵਿਦਿਆਰਥੀਆਂ ‘ਤੇ ਲਾਗੂ ਸਰਟੀਫਿਕੇਟ ਫੀਸ ਅਤੇ ਪ੍ਰੀਖਿਆ ਫੀਸਾਂ ਤੇ ਜੁਰਮਾਨਿਆਂ ਵਿੱਚ ਵਾਧੇ ਖਿਲਾਫ ਦਿੱਤਾ ‘ਵਿਰੋਧ ਪੱਤਰ’
ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਜਰਨਲ ਸਕੱਤਰ ਸੁਖਮੰਦਰ ਸਿੰਘ ਧਾਲੀਵਾਲ , ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਅਕਾਲੀਆ,ਅਤੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਅਮਰੀਕ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਹੜ੍ਹ ਪੀੜਤਾਂ ਅਤੇ ਸੋਕੇ ਦੇ ਮਾਰੇ ਹੋਏ ਕਿਸਾਨਾਂ ਤੇ ਆਮ ਲੋਕਾਂ ਨਾਲ ਮਜ਼ਾਕ ਕਰ ਰਹੀਆਂ ਹਨ।
24 ਨੂੰ ਕੈਬਨਿਟ ਮੰਤਰੀ ਦੇ ਘਿਰਾਓ ਵਿਚ ਸ਼ਾਮਿਲ ਹੋਣ ਦਾ ਫੈਸਲਾ
ਜਿੱਥੇ ਹੜ੍ਹਾਂ ਨਾਲ ਵੱਡੇ ਪੱਧਰ ਤੇ ਤਬਾਹੀ ਹੋਈ ਹੈ ਉਥੇ ਦੇਸ਼ ਦੇ ਬਹੁਤ ਸਾਰੇ ਭਾਗਾਂ ਵਿੱਚ ਸੋਕੇ ਦੀ ਮਾਰ ਪਈ ਹੋਈ ਹੈ। ਦੋਵੇਂ ਸਰਕਾਰਾਂ ਲੋਕਾਂ ਦੀ ਸਾਰ ਲੈਣ ਅਤੇ ਉਨ੍ਹਾਂ ਨੂੰ ਰਾਹਤ ਪਹੁੰਚਾਉਣ ਦੀ ਥਾਂ ਵੱਖ-ਵੱਖ ਰਾਜ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਰੁਝੀਆਂ ਹੋਈਆਂ ਹਨ ਅਤੇ ਰਾਜਨੀਤਕ ਜ਼ੁਮਲੇ ਛੱਡ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਕਿਸਾਨ ਆਗੂਆਂ ਨੇ ਮੰਗ ਕੀਤੀ ਕੇ ਦਿੱਤੇ ਹੋਏ ਮੰਗ ਪੱਤਰ ਅਨੁਸਾਰ ਕਿਸਾਨਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਦੇ ਡਿੱਗੇ ਹੋਏ ਘਰਾਂ, ਮਨੁੱਖੀ ਜਾਨਾਂ, ਫਸਲਾਂ ਦੀ ਤਬਾਹੀ ਅਤੇ ਰੇਤ ਚੜ੍ਹਨ ਨਾਲ ਖਰਾਬ ਹੋਈਆਂ ਜ਼ਮੀਨਾਂ ਦੇ ਵੱਖ-ਵੱਖ ਮੁਆਵਜੇ ਜਾਰੀ ਕੀਤੇ ਜਾਣ।
ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵੱਲੋਂ ਸਿਵਲ ਸਰਜਨ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜਿਆ
ਜੇਕਰ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਮੁਆਵਜਾ ਜਾਰੀ ਨਹੀਂ ਕਰਦੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਨਾਇਬ ਸਿੰਘ ਫੂਸ ਮੰਡੀ, ਰਾਜ ਮਹਿੰਦਰ ਸਿੰਘ ਕੋਟਭਾਰਾ ,ਦਾਰਾ ਸਿੰਘ ਮਾਈਸਰਖਾਨਾ ,ਬੂਟਾ ਸਿੰਘ ਤੁੰਗਵਾਲੀ ,ਗੁਲਜਾਰ ਸਿੰਘ ਕੋਟੜਾ ਨੇ ਵੀ ਸੰਬੋਧਨ ਕੀਤਾ।