Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ

27 Views

ਸਿਰਫ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿਚ ਹੀ 49.73 ਕਰੋੜ ਰੁਪਏ ਪਾਏ
ਚੰਡੀਗੜ੍ਹ, 23 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 23 ਸਤੰਬਰ ਤੱਕ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਅਤੇ ਹੋਰ ਫਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੰ ਰਾਹਤ ਰਾਸ਼ੀ ਵੱਜੋਂ ਦੇਣ ਲਈ 188 ਕਰੋੜ 62 ਲੱਖ 63 ਹਜ਼ਾਰ ਰੁਪਏ ਦੀ ਰਾਸ਼ੀ ਮਾਲ ਵਿਭਾਗ ਨੂੰ ਜਾਰੀ ਕੀਤੀ ਸੀ।

Breaking News ਗ੍ਰਿਫਤਾਰੀ ਦਾ ਡਰ: ਮਨਪ੍ਰੀਤ ਬਾਦਲ ਨੇ ਮੰਗੀ ਅਗਾਓ ਜਮਾਨਤ

ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪ੍ਰਤੀ ਏਕੜ 6800 ਰੁਪਏ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਜਿੰਪਾ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਹੜ੍ਹਾਂ ਦੇ ਖਤਰੇ ਦੀਆਂ ਰਿਪੋਰਟਾਂ ਮਿਲਦੀ ਸਾਰ ਹੀ 33.50 ਕਰੋੜ ਰੁਪਏ ਅਗੇਤੀ ਰਾਹਤ ਵੱਜੋਂ ਜਾਰੀ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਸਮੇਂ ਸਮੇਂ ‘ਤੇ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਰਾਹਤ ਰਾਸ਼ੀ ਜਾਰੀ ਹੁੰਦੀ ਰਹੀ ਹੈ। ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਰਾਸ਼ੀ ਹੱਕਦਾਰ ਕਿਸਾਨਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਵੰਡੀ ਜਾਵੇ। ਇਸ ਤੋਂ ਇਲਾਵਾ ਮੁਆਵਜ਼ਾ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾ ਦਿੱਤਾ ਜਾਵੇ।

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਸ਼ਮੂਲੀਅਤ ਦਾ ਐਲਾਨ

ਡਿਪਟੀ ਕਮਿਸ਼ਨਰ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਰਾਹਤ ਰਾਸ਼ੀ ਦੇ ਰਹੇ ਹਨ। ਵੱਖ-ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਹੁਣ ਤੱਕ 49 ਕਰੋੜ 73 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ 15 ਕਰੋੜ 56 ਲੱਖ ਰੁਪਏ, ਫਿਰੋਜ਼ਪੁਰ ‘ਚ 10 ਕਰੋੜ 27 ਲੱਖ ਰੁਪਏ, ਜਲੰਧਰ ‘ਚ 8 ਕਰੋੜ 24 ਲੱਖ ਰੁਪਏ, ਤਰਨ ਤਾਰਨ ‘ਚ 15 ਕਰੋੜ 2 ਲੱਖ ਰੁਪਏ, ਮਾਨਸਾ ‘ਚ 6 ਕਰੋੜ 46 ਲੱਖ ਰੁਪਏ, ਫਾਜ਼ਿਲਕਾ ‘ਚ 10 ਕਰੋੜ 27 ਲੱਖ ਰੁਪਏ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 1 ਕਰੋੜ 39 ਲੱਖ ਰੁਪਏ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ।

ਕੈਨੇਡਾ ਦੇ ਮੁੱਦੇ ’ਤੇ ਸੁਨੀਲ ਜਾਖੜ ਨੇ ਜੈਸ਼ੰਕਰ ਨੂੰ ਲਿਖੀ ਚਿੱਠੀ

ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਰਾਹਤ ਰਾਸ਼ੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਦੇ ਆਫਤ ਪ੍ਰਬੰਧਨ ਲਈ ਸਥਾਪਤ ਕੀਤੇ ਰਿਲੀਫ ਫੰਡ ਵਿਚ ਕਾਫੀ ਪੈਸਾ ਪਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿਚ ਕੋਈ ਢਿੱਲ ਨਾ ਦਿੱਤੇ ਜਾਣ ਕਰਕੇ ਸਿਰਫ ਓਨੀ ਰਾਸ਼ੀ ਹੀ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਜਿੰਨੀ ਕੇਂਦਰ ਸਰਕਾਰ ਦੇ ਨਿਯਮ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਬਤ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ।

 

Related posts

ਸੰਘਰਸ਼ੀ ਧਿਰਾਂ ਦੀ ਅਵਾਜ਼ ਨੱਪਣ ਲਈ ਮੁੱਖ ਮੰਤਰੀ ਦੇ ਸਮਾਗਮਾਂ ‘ਚ ਚੱਲੇਗਾ ਡੀ.ਜੇ.!

punjabusernewssite

72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ’ਤੇ ਸਿੱਖਿਆ ਮੰਤਰੀ ਨੇ ਕਿਹਾ- ਇਹ ਪੰਜਾਬ ਦੀ ਸਿੱਖਿਆ ਪ੍ਰਣਾਲੀ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ

punjabusernewssite

ਭਾਜਪਾ ਉਮੀਦਵਾਰ ਦੀ ਹਮਾਇਤ ਕਰਨ ਵਾਲੀ ਸ਼੍ਰੋਮਣੀ ਕਮੇਟੀ ਮੈਂਬਰ ਨੂੰ ਅਕਾਲੀ ਦਲ ਨੇ ਕੱਢਿਆ

punjabusernewssite