Punjabi Khabarsaar
ਬਠਿੰਡਾ

ਲੋਕ ਸਭਾ ਚੋਣਾਂ ਵਿਚ 13 ਸੀਟਾਂ ’ਤੇ ਲੜਾਂਗੇ ਚੋਣ, ਹਾਲੇ ਆਪ ਨਾਲ ਕੋਈ ਸਮਝੌਤਾ ਨਹੀਂ: ਆਸੂ

ਕਾਂਗਰਸ ਵੱਲੋਂ ਨਸ਼ਿਆਂ ਖ਼ਿਲਾਫ਼ 29 ਸਤੰਬਰ ਨੂੰ ਮਿੰਨੀ ਸਕੱਤਰੇਤ ਅੱਗੇ ਹੋਵੇਗਾ ਧਰਨਾ
ਸੁਖਜਿੰਦਰ ਮਾਨ
ਬਠਿੰਡਾ, 25 ਸਤੰਬਰ:-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸਣ ਆਸੂ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਨਾਲ ਆਗਾਮੀ ਲੋਕ ਸਭਾ ਚੋਣਾਂ ਵਿਚ ਕਿਸੇ ਵੀ ਤਰ੍ਹਾਂ ਦਾ ਗਠਜੋੜ ਨਹੀਂ ਕੀਤਾ ਜਾਵੇਗਾ ਤੇ ਕਾਂਗਰਸ ਪਾਰਟੀ ਵਲੋਂ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪੰਜਾਬ ਕਾਂਗਰਸ ਨੇ ਹਾਈਕਮਾਂਡ ਦੇ ਧਿਆਨ ਵਿਚ ਵਰਕਰਾਂ ਦੀਆਂ ਭਾਵਨਾਵਾਂ ਨੂੰ ਲਿਆ ਦਿੱਤਾ ਹੈ , ਜਿਸਤੋਂ ਬਾਅਦ ਹਾਈਕਮਾਂਡ ਨੇ ਭਰੋਸਾ ਦਿੱਤਾ ਕਿ ਪੰਜਾਬ ਦੇ ਵਰਕਰਾਂ ਦੀਆਂ ਭਾਵਨਾਵਾਂ ਦੇ ਉਲਟ ਕੋਈ ਫੈਸਲਾ ਨਹੀਂ ਕੀਤਾ ਜਾਵੇਗਾ।

ਸੁਖਬੀਰ ਬਾਦਲ ਨੇ ਅਗਲੀ ਸਰਕਾਰ ਬਣਾਉਣ ਲਈ ਖੇਤਰੀ ਪਾਰਟੀਆਂ ਨੂੰ ਇਕ ਸਾਂਝੇ ਮੰਚ ’ਤੇ ਇਕਜੁੱਟ ਹੋਣ ਦਾ ਦਿੱਤਾ ਸੱਦਾ

ਜਿਸਦੇ ਚੱਲਦੇ ਇੰਨ੍ਹਾਂ ਤਿਆਰੀਆਂ ਦੇ ਮੱਦੇਨਜ਼ਰ ਹੀ ਜ਼ਿਲ੍ਹਾ ਪੱਧਰ ’ਤੇ ਧਰਨੇ ਦਿੱਤੇ ਜਾ ਰਹੇ ਹਨ ਅਤੇ ਬਠਿੰਡਾ ਵਿਚ ਵੀ ਆਗਾਮੀ 29 ਸਤੰਬਰ ਮਿੰਨੀ ਸਕੱਤਰੇਤ ਅੱਗੇ ਵਿਸਾਲ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਸੂਬੇ ਦੀ ਸਮੂਹ ਲੀਡਰਸ਼ਿਪ ਪੁੱਜੇਗੀ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਸਾਬਕਾ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਗਲਤ ਨੀਤੀਆਂ ਨੂੰ ਖਮਿਆਜਾ ਭੁਗਤਣਾ ਪਿਆ। ਸ਼੍ਰੀ ਆਸੂ ਨੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਤ ਮੰਤਰੀ ਦਾ ਫ਼ਰਜ ਪੰਜਾਬ ਦੇ ਖਜਾਨੇ ਦੀ ਸੰਭਾਲ ਕਰਨੀ ਹੁੰਦੀ ਹੈ, ਉਥੇ ਹਰ ਵਰਗ ਦਾ ਖਿਆਲ ਰੱਖਣਾ ਵੀ ਜਰੂਰੀ ਹੁੰਦਾ ਹੈ ਪ੍ਰੰਤੂ ਮਨਪ੍ਰੀਤ ਦੀਆਂ ਨੀਤੀਆਂ ਕਾਰਨ ਸੂਬੇ ਦਾ ਮੁਲਾਜਮ ਵਰਗ ਕਾਂਗਰਸ ਪਾਰਟੀ ਨਾਲ ਨਰਾਜ਼ ਹੋ ਗਿਆ, ਜਿਸਦਾ ਅਸਰ ਚੋਣਾਂ ਮੌਕੇ ਵੀ ਦੇਖਣ ਨੂੰ ਮਿਲਿਆ।

ਵਕੀਲ ਦੀ ਕੁੱਟਮਾਰ ਕਰਨ ਵਾਲੇ ਐਸ.ਪੀ. ਸਹਿਤ ਅੱਧੀ ਦਰਜ਼ਨ ਪੁਲਸੀਆਂ ’ਤੇ ਅਦਾਲਤ ਦੇ ਆਦੇਸ਼ਾਂ ਬਾਅਦ ਪਰਚਾ ਦਰਜ਼

ਸਾਬਕਾ ਮੰਤਰੀ ਨੇ ਪੰਜਾਬ ਸਰਕਾਰ ਨੂੰ ਵੀ ਕਰੜੇ ਹੱਥੀਂ ਲਿਆ ਤੇ ਕਿਹਾ ਕਿ ਚੋਣਾਂ ਵੇਲੇ ਕੀਤੇ ਕਿਸੇ ਵਾਅਦੇ ਨੂੰ ਪੂਰਾ ਨਹੀਂ ਕੀਤਾ, ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ, ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਬਰਬਾਦ ਹੋ ਰਹੀ ਹੈ,ਪੈਨਸ਼ਨਾਂ ਰਾਸ਼ਨ ਕਾਰਡ ਕੱਟੇ ਗਏ ਹਨ ਜਿਸ ਪਾਸੇ ਸਰਕਾਰ ਦਾ ਕੋਈ ਧਿਆਨ ਨਹੀਂ ਅਤੇ ਬਦਲਾਖੋਰੀ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਪ੍ਰੰਤੂ ਕਾਂਗਰਸ ਪਾਰਟੀ ਲੋਕ ਹਿੱਤਾਂ ਦੀ ਪਹਿਰੇਦਾਰੀ ਕਰਦੀ ਰਹੇਗੀ ਅਤੇ ਨਸ਼ਿਆਂ ਖ਼ਿਲਾਫ਼ ਧਰਨੇ ਇਸ ਲੜੀ ਦਾ ਹਿੱਸਾ ਹਨ ਜਿਸ ਵਿੱਚ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ।

ਵਿਜੀਲੈਂਸ ਵਲੋਂ ਮਨਪ੍ਰੀਤ ਬਾਦਲ ਦੇ ਖਿਲਾਫ਼ ਲੁੱਕ ਆਫ਼ ਸਰਕੂਲਰ (ਐਲ.ਓ.ਸੀ) ਜਾਰੀ

ਇਸ ਮੌਕੇ ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਅਤੇ ਦਿਹਾਤੀ ਦੇ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਵਿੱਚ ਲੀਡਰਸ਼ਿਪ ਨਾਲ ਮੀਟਿੰਗ ਵੀ ਕੀਤੀ ਗਈ। ਮੀਟਿੰਗ ਬਠਿੰਡਾ ਸਹਿਰੀ ਅਤੇ ਦਿਹਾਤੀ ਦੀ ਸਮੁੱਚੀ ਲੀਡਰਸ਼ਿਪ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ, ਕੌਸਲਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਸਾਬਕਾ ਚੇਅਰਮੈਨ ਕੇ.ਕੇ.ਅਗਰਵਾ, ਸਾਬਕਾ ਮੇਅਰ ਬਲਵੰਤ ਰਾਏ ਨਾਥ, ਕਿਰਨਜੀਤ ਗਹਿਰੀ, ਰੁਪਿੰਦਰ ਬਿੰਦਰਾ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਸੰਧੂ, ਜਸ ਬੱਜੋਆਣਾ, ਜੋਗਿੰਦਰ ਸਿੰਘ,ਸੁਮੀਤ ਕੁਮਾਰ, ਅਸੀਸ ਕਪੂਰ, ਕਿਰਨਦੀਪ ਕੌਰ ਵਿਰਕ, ਕਰਤਾਰ ਸਿੰਘ, ਬਲਜੀਤ ਸਿੰਘ ਯੂਥ ਆਗੂ, ਰਾਜਨਦੀਪ,ਕ੍ਰਿਸ਼ਨ ਸਿੰਘ, ਬੰਟੀ ਸਰਪੰਚ, ਦਰਸ਼ਨ ਸਿੰਘ, ਜਗਮੀਤ ਸਿੰਘ,ਲੱਖਾ ਚੇਅਰਮੈਨ, ਸੰਦੀਪ ਸਿੰਘ,ਸੁਖਦੀਪ ਸਿੰਘ ਅਤੇ ਸੰਦੀਪ ਵਰਮਾ ਆਦਿ ਹਾਜਰ ਸਨ।

 

Related posts

ਬਠਿੰਡਾ ਚ 20 ਨਵੇਂ ਓਟ ਸੈਂਟਰ ਕੀਤੇ ਜਾਣਗੇ ਸਥਾਪਤ : ਡਿਪਟੀ ਕਮਿਸ਼ਨਰ

punjabusernewssite

ਦਰਜ਼ਨਾਂ ਪ੍ਰਵਾਰ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਲ

punjabusernewssite

ਪਿੰਡ ਜੀਦਾ ਵਿੱਚ ਨਸ਼ਿਆਂ ਵਿਰੁੱਧ ਮਜਦੂਰਾਂ ਨੇ ਕੀਤੀ ਮੀਟਿੰਗ

punjabusernewssite