ਅਕਾਲੀ ਦਲ ਨੇ ਪੁਲਿਸ ਵੱਲੋਂ ਮੁਕਤਸਰ ਦੇ ਵਕੀਲ ’ਤੇ ਤਸ਼ੱਦਦ ਢਾਹੁਣ ਤੇ ਗੈਰ ਕੁਦਰਤੀ ਸੈਕਸ ਕਰਨ ਦੇ ਮਾਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਸੀ ਬੀ ਆਈ ਜਾਂਚ ਮੰਗੀ

Date:

spot_img

ਡਾ. ਦਲਜੀਤ ਸਿੰਘ ਚੀਮਾ ਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਗ੍ਰਹਿ ਮੰਤਰੀ ਵਜੋਂ ਫੇਲ੍ਹ ਹੋਣ ’ਤੇ ਮੁੱਖ ਮੰਤਰੀ ਤੋਂ ਅਸਤੀਫਾ ਮੰਗਿਆ

ਚੰਡੀਗੜ੍ਹ, 26 ਸਤੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁਕਤਸਰ ਦੇ ਵਕੀਲ ’ਤੇ ਪੰਜਾਬ ਪੁਲਿਸ ਵੱਲੋਂ ਤਸ਼ੱਦਦ ਢਾਹੁਣ ਤੇ ਉਸ ਨਾਲ ਗੈਰ ਕੁਦਰਤੀ ਸੈਕਸ ਕਰਨ ਦੇ ਮਾਮਲੇ ਵਿਚ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਉਚ ਪੱਧਰੀ ਸੀ ਬੀ ਆਈ ਜਾਂਚ ਕਰਵਾਈ ਜਾਵੇ ਤੇ ਨਾਲ ਹੀ ਪਾਰਟੀ ਨੇ ਮੁਕਤਸਰ ਦੇ ਐਸ ਐਸ ਪੀ ਨੂੰ ਸਸਪੈਂਡ ਕਰ ਕੇ ਗ੍ਰਿਫਤਾਰ ਕਰਨ ਤੇ ਇਸ ਘਿਨੌਣੇ ਅਪਰਾਧ ਵਿਚ ਸ਼ਾਮਲ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘਚੀਮਾ ਨੇ ਗ੍ਰਹਿ ਮੰਤਰੀ ਵਜੋਂ ਫੇਲ੍ਹ ਹੋਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਤੀਫਾ ਮੰਗਿਆ ਅਤੇ ਕਿਹਾ ਕਿ ਉਹਨਾਂ ਨੂੰ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਹੱਕ ਨਹੀਂ ਹੈ। ਉਹਨਾਂ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਆਖਿਆ ਕਿ ਉਹ ਦੱਸੇ ਕਿ ਮਾਮਲੇ ਵਿਚ ਮੁਕਤਸਰ ਦੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੇ ਹੁਕਮਾਂ ਮਗਰੋਂ ਕੇਸ ਦਰਜ ਹੋਣ ’ਤੇ ਵੀ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ।

ਮੁੱਖ ਮੰਤਰੀ ਨੇ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਅਮਿਤ ਸ਼ਾਹ ਅੱਗੇ ਜ਼ੋਰਦਾਰ ਢੰਗ ਨਾਲ ਚੁੱਕੇ ਪੰਜਾਬ ਦੇ ਮਸਲੇ

ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪੁਲਿਸ ਮੁਲਾਜ਼ਮਾਂ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਇਕੱਲਾ ਮਾਮਲਾ ਨਹੀਂ ਹੈ। ਉਹਨਾਂ ਕਿਹਾ ਕਿ ਪਹਿਲਾਂ ਪੁਲਿਸ ਨੇ ਜਲੰਧਰ ਵਿਚ ਢਿੱਲੋਂ ਭਰਾਵਾਂ ’ਤੇ ਤਸ਼ੱਦਦ ਢਾਹਿਆ ਜਿਸ ਕਾਰਨ ਉਹ ਬਿਆਸ ਦਰਿਆ ਵਿਚ ਛਾਲ ਮਾਰਨ ਵਾਸਤੇ ਮਜਬੂਰ ਹੋਏ ਜਿਸ ਕਾਰਨ ਇਕ ਭਰਾ ਦੀ ਮੌਤ ਹੋ ਗਈ ਤੇ ਦੂਜੇ ਦਾ ਹਾਲੇ ਤੱਕ ਕੋਈ ਪਤਾ ਠਿਕਾਣਾ ਨਹੀਂ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਅਕਾਲੀ ਦਲ ਦੇ ਲੀਗਲ ਸੈਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਮੁਕਤਸਰ ਦੇ ਐਸ ਐਸ ਪੀ ’ਤੇ ਵਰ੍ਹਦਿਆਂ ਕਿਹਾ ਕਿ ਉਹਨਾਂ ਨੇ ਕੇਸ ਵਿਚ ਇੰਨੇ ਦਿਨਾਂ ਤੱਕ ਦੋਸ਼ੀਆਂ ਦੀ ਪੁਸ਼ਤ ਪਨਾਹੀ ਕੀਤੀ ਤੇ ਅਖੀਰ ਅਦਾਲਤ ਨੂੰ ਕੇਸ ਵਿਚ ਦਖਲ ਦੇਣਾ ਪਿਆ। ਉਹਨਾਂ ਕਿਹਾ ਕਿ ਭਾਵੇਂ ਪੰਜਾਬ, ਹਰਿਆਣਾ ਤੇ ਯੂ ਟੀ ਚੰਡੀਗੜ੍ਹ ਦੇ ਵਕੀਲ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਚਲੇ ਗਏ ਹਨ ਪਰ ਹਾਲੇ ਤੱਕ ਪੰਜਾਬ ਦੇ ਮੁੱਖ ਮੰਤਰੀ ਨੇ ਮਾਮਲੇ ਵਿਚ ਨਿਆਂ ਦੇਣਾ ਯਕੀਨੀ ਬਣਾਉਣ ਵਾਸਤੇ ਦਖਲ ਨਹੀਂ ਦਿੱਤਾ।

ਓਹ ਤੇਰੀ,ਲੁਟੇਰਾ ਥਾਣੇਦਾਰ ਸਾਹਿਬ ਦੀ ਹੀ ਕਾਰ ਲੈ ਕੇ ਹੋਇਆ ਫ਼ਰਾਰ

ਐਡਵੋਕੇਟ ਕਲੇਰ ਨੇ ਕਿਹਾ ਕਿ ਹੁਣ ਮੁਕਤਸਰ ਪੁਲਿਸ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਕੇਸ ਵਿਚ ਡੀ ਐਸ ਪੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਹਾਲਾਂਕਿ ਮੁਕਤਸਰ ਦੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਨੇ ਸਪਸ਼ਟ ਹੁਕਮ ਦਿੱਤੇ ਸਨ। ਉਹਨਾਂ ਨੇ ਇਸ ਗੱਲ ’ਤੇ ਵੀ ਇਤਰਾਜ਼ ਕੀਤਾ ਕਿ ਪੀੜਤ ਵਕੀਲ ਦੇ ਦਰਜ ਹੋਈ ਐਫ ਆਈ ਆਰ ਦੇ ਆਧਾਰ ’ਤੇ ਧਾਰਾ 164 ਸੀ ਆਰ ਪੀ ਸੀ ਤਹਿਤ ਬਿਆਨ ਦਰਜ ਨਹੀਂ ਕੀਤੇ ਗਏ ਤੇ ਐਫ ਆਈ ਆਰ ਵੀ ਉਦੋਂ ਦਰਜ ਹੋਈ ਜਦੋਂ ਚੀਫ ਜੁਡੀਸ਼ੀਅਲ ਮੈਜਿਸਟਰੇਟ ਨੂੰ ਸ਼ਿਕਾਇਤਕਰਤਾ ਵਿਖਾਇਆ ਗਿਆ।

ਦਿੱਲੀ ਦੇ ਇੰਜੀਨੀਅਰ ਮਨੋਜ ਤ੍ਰਿਪਾਠੀ ਨੂੰ ਲਾਈਆ BBMB ਦਾ ਨਵਾਂ ਚੇਅਰਮੈਂਨ

ਪੀੜਤ ਦੇ ਵਕੀਲ ਜਸਦੇਵ ਸਿੰਘ ਨੇ ਵੀ ਇਹ ਦੱਸਿਆ ਕਿ ਕਿਵੇਂ ਐਡਵੋਕੇਟ ’ਤੇ ਤਸ਼ੱਦਦ ਢਾਹਿਆ ਗਿਆ ਤੇ ਗੈਰ ਕੁਦਰਤੀ ਸੈਕਸ ਕੀਤਾ ਗਿਆ। ਪਰਮਪ੍ਰੀਤ ਸਿੰਘ ਬਾਜਵਾ ਸਮੇਤ ਹੋਰ ਵਕੀਲਾਂ ਨੇ ਜ਼ੋਰ ਦੇ ਕੇ ਕਿਹਾ ਕਿ ਮੁਕਤਸਰ ਦੇ ਐਸ ਐਸ ਪੀ ਨੇ ਉਸ ਜੱਜ ਦੀ ਸੁਰੱਖਿਆ ਵਾਪਸ ਲੈ ਲਈ ਹੈ ਜਿਸਨੈ ਮਾਮਲੇ ਵਿਚ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਸਨ। ਵਕੀਲਾਂ ਨੇ ਜ਼ੋਰ ਦੇ ਕੇ ਇਹ ਵੀ ਕਿਹਾ ਕਿ ਪੀੜਤ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਤੇ ਝੂਠਾ ਦਾਅਵਾ ਕੀਤਾ ਗਿਆ ਕਿ ਉਸਨੇ ਪੁਲਿਸ ਮੁਲਾਜ਼ਮਾਂ ਦੀ ਵਰਦੀ ਪਾੜੀ ਜਦੋਂ ਕਿ ਅਜਿਹੀ ਕੋਈ ਗੱਲ ਪੁਲਿਸ ਥਾਣੇ ਦੇ ਸੀ ਸੀ ਟੀ ਵੀ ਕੈਮਰੇ ਵਿਚ ਰਿਕਾਰਡ ਹੀ ਨਹੀਂ ਹੋਈ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 85 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ, ਖਿਡਾਰੀਆਂ ਨੂੰ ਮਿਲ ਰਹੇ ਹਨ ਨਵੇਂ ਮੌਕੇ : ਡਿਪਟੀ ਕਮਿਸ਼ਨਰ

👉ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਠਿੰਡਾ ਦੇ ਮਹਾਰਾਜਾ ਰਣਜੀਤ ਸਿੰਘ...

विकसित भारत-2047 के निर्माण में जागरूक समाज, युवा शक्ति और जनप्रतिनिधियों की भूमिका अहम : सीपीए सम्मेलन में मंथन

👉विकसित भारत-2047 का संकल्प दोहराया Haryana News:राष्ट्रमंडल संसदीय संघ (कॉमनवेल्थ...

मुख्यमंत्री नायब सिंह सैनी से मिले ऑस्ट्रेलिया के विश्व कप विजेता पूर्व कप्तान माइकल क्लार्क

👉संत कबीर कुटीर में मुख्यमंत्री के साथ खेला क्रिकेट 👉मुख्यमंत्री...