ਚੰਡੀਗੜ੍ਹ: ਜੇਕਰ ਤੁਸੀ ਅੱਜ ਰੇਲ ਗੱਡੀ ‘ਚ ਸਫ਼ਰ ਕਰਨ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਪਹਿਲਾ ਇਕ ਬਾਰੀ ਇਹ ਖ਼ਬਰ ਪੜ੍ਹ ਲੈਣੀ ਚਾਹੀਦੀ ਹੈ। ਦਰਅਸਲ ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਅੱਜ ਤੋਂ ਪੂਰੇ ਪੰਜਾਬ ਵਿਚ ਰੇਲ ਦਾ ਚੱਕਾ ਜਾਮ ਕਰ ਦਿੱਤਾ ਹੈ। ਇਹ ਚੱਕਾ ਜਾਮ ਉਨ੍ਹਾਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਹੈ। ਅੱਗੇ ਆਉਣ ਵਾਲੇ 30 ਸਿੰਤਬਰ ਤੱਕ ਕਿਸਾਨ-ਮਜ਼ਦੂਰ ਜਥੇਬੰਦੀਆਂ ਰੇਲ ਰੋਕੋ ਅੰਦੋਲਨ ਕਰਨਗੀਆਂ।
ਸੁਖਪਾਲ ਸਿੰਘ ਖ਼ਹਿਰੇ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬੀ ਸਿਆਸੀ ਮਾਹੌਲ ਗਰਮਾਇਆ
ਅੱਜ ਸਵੇਰੇ ਤੋਂ ਹੀ ਕਿਸਾਨ ਜੱਥੇਬੰਦਿਆਂ ਰੇਲਵੇ ਟਰੈਕ ਤੇ ਇੱਕਠੇ ਹੋਣੇ ਸ਼ੁਰੂ ਹੋ ਗਏ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਉਹ ਅੱਜ ਪੂਰੀ ਤਿਆਰੀ ਨਾਲ ਆਏ ਹਨ। ਹੁਣ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੇ ਕਿਸਾਨਾਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਹਰਿਆਣਾ ਦੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਪਹਿਲਾਂ ਹੀ ਪੈਦਲ ਮਾਰਚ ਚੱਲ ਰਿਹਾ ਹੈ। ਜੇਕਰ ਪੰਜਾਬ ਵਿੱਚ ਕਿਸਾਨਾਂ ਨਾਲ ਬੇਇਨਸਾਫ਼ੀ ਹੁੰਦੀ ਹੈ ਜਾਂ ਪੁਲਿਸ ਨੇ ਕੋਈ ਤਾਕਤ ਵਰਤਣ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਦੇ ਕਿਸਾਨ ਵੀ ਪੰਜਾਬ ਵੱਲ ਮਾਰਚ ਕਰਨਗੇ। ਇਸ ਤੋਂ ਬਾਅਦ ਵੱਡੀ ਗਿਣਤੀ ‘ਚ ਅੰਦੋਲਨ ਸ਼ੁਰੂ ਹੋਵੇਗਾ।
Share the post "ਰੇਲ ਗੱਡੀ ‘ਚ ਸਫ਼ਰ ਕਰਨ ਤੋਂ ਪਹਿਲਾ ਪੜ੍ਹ ਲਵੋ ਇਹ ਖ਼ਬਰ, ਨਹੀਂ ਤਾਂ ਕਰਨਾ ਪਵੇਗਾ ਮੂਸ਼ਕਲਾਂ ਦਾ ਸਾਹਮਣਾ"