ਬਠਿੰਡਾ, 28 ਸਤੰਬਰ : ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਵਿਖੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੁਆਰਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਜਿਸ ਵਿੱਚ ਕਾਲਜ ਦੇ ਸਮੂਹ ਅਧਿਆਪਕਾਂ, ਬੀ.ਏ-ਬੀ.ਐਡ., ਬੀ.ਐਡ. ਅਤੇ ਐਮ.ਏ. ਐਜੂਕੇਸ਼ਨ ਦੇ ਸਮੂਹ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਸਮਾਗਮ ਵਿੱਚ ਸਟੇਟ ਆਰਗੇਨਾਈਜ਼ੇਸ਼ਨ ਤਰਕਸ਼ੀਲ ਸੋਸਾਇਟੀ ਪੰਜਾਬ ਦੇ ਮੁਖੀ ਮਾਸਟਰ ਰਜਿੰਦਰ ਸਿੰਘ ਭਦੌੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਬਾਬਾ ਫ਼ਰੀਦ ਗਰੁੱਪ ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ. ਡੀ. ਸ਼ਰਮਾ ਨੇ ਆਏ ਹੋਏ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ।
ਪੁਲਿਸ ਭਾੜੇ ਦੇ ਬਦਮਾਸ਼ਾਂ ਵਾਂਗ ਕਰ ਰਹੀ ਕੰਮ, ਇਕ ਹੀ ਕੇਸ ‘ਚ ਹੋ ਰਹੀ ਬਾਰ-ਬਾਰ ਗ੍ਰਿਫ਼ਤਾਰੀ:ਸੁਖਪਾਲ ਖਹਿਰਾ
ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਭਗਤ ਸਿੰਘ ਦੀ ਸੋਚ ਅਤੇ ਵਿਚਾਰਧਾਰਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ. ਭਗਤ ਸਿੰਘ ਸਿਰਫ਼ ਹਥਿਆਰਾਂ ਦੀ ਗੱਲ ਨਹੀਂ ਕਰਦਾ ਬਲਕਿ ਤਰਕਸ਼ੀਲ ਦ੍ਰਿਸ਼ਟੀਕੋਣ ਅਤੇ ਸਮਾਜ ਨੂੰ ਵਰਗ ਰਹਿਤ ਇੱਕ ਇਕਾਈ ਵਿੱਚ ਸਿਰਜਣ ਦੀ ਤਾਂਘ ਰੱਖਦਾ ਸੀ। ਇਸ ਲਈ ਸਾਨੂੰ ਸਮਕਾਲੀ ਸਮੇਂ ਵਿੱਚ ਵੱਧ ਤੋਂ ਵੱਧ ਲਿਟਰੇਚਰ ਅਲੋਚਨਾਤਮਕ ਦ੍ਰਿਸ਼ਟੀਕੋਣ ਤੋਂ ਪੜ੍ਹਨਾ ਚਾਹੀਦਾ ਹੈ ਅਤੇ ਵਹਿਮਾਂ ਭਰਮਾਂ ਤੋਂ ਦੂਰ ਹੋ ਕੇ ਵਿਗਿਆਨਿਕ ਦ੍ਰਿਸ਼ਟੀਕੋਣ ਨਾਲ ਜ਼ਿੰਦਗੀ ਜਿਊਣੀ ਚਾਹੀਦੀ ਹੈ।
ਰੇਲ ਗੱਡੀ ‘ਚ ਸਫ਼ਰ ਕਰਨ ਤੋਂ ਪਹਿਲਾ ਪੜ੍ਹ ਲਵੋ ਇਹ ਖ਼ਬਰ, ਨਹੀਂ ਤਾਂ ਕਰਨਾ ਪਵੇਗਾ ਮੂਸ਼ਕਲਾਂ ਦਾ ਸਾਹਮਣਾ
ਇਸ ਉਪਰੰਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਐਮ.ਬੀ.ਏ. ਦੀ ਵਿਦਿਆਰਥਣ ਰੀਤਿਕਾ ਗੁਪਤਾ ਨੇ ਪਹਿਲਾ, ਬੀ.ਬੀ.ਏ ਦੇ ਵਿਦਿਆਰਥੀ ਭਾਰਤ ਭੂਸ਼ਨ ਨੇ ਦੂਜਾ ਅਤੇ ਲਵਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਭਾਸ਼ਣ ਮੁਕਾਬਲੇ ਦੀ ਜੱਜਮੈਂਟ ਮੈਡਮ ਜਸ਼ਨਦੀਪ ਕੌਰ ਅਤੇ ਅੰਮ੍ਰਿਤਪਾਲ ਕੌਰ ਸਰਾਂ ਨੇ ਕੀਤੀ। ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਅਤੇ ਜੱਜ ਸਾਹਿਬਾਨਾਂ ਦੁਆਰਾ ਸਰਟੀਫਿਕੇਟ ਵੰਡੇ ਗਏ।
..’ਤੇ ਜਦ ਮਨਪ੍ਰੀਤ ਬਾਦਲ ਨੂੰ ਫ਼ੜਣ ਗਈ ਵਿਜੀਲੈਂਸ ਟੀਮ ਨਾਲ ‘ਕਲੋਲ’ ਹੋ ਗਈ!
ਡਿਪਟੀ ਡਾਇਰੈਕਟਰ ਬੀ.ਡੀ. ਸ਼ਰਮਾ, ਡਿਪਟੀ ਡਾਇਰੈਕਟਰ (ਸਹੂਲਤਾਂ) ਹਰਪਾਲ ਸਿੰਘ ਅਤੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਮੰਗਲ ਸਿੰਘ ਨੇ ਆਏ ਹੋਏ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਸਾਰਿਆਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਵਧਾਈ ਦਿੱਤੀ।