ਬਠਿੰਡਾ, 29 ਸਤੰਬਰ: ਸਿੱਖਿਆ ਵਿਭਾਗ ਪੰਜਾਬ ਖੇਡਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ 67 ਵੀਆ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਦਾ ਚੋਥਾ ਪੜਾਅ ਦਾ ਅਗਾਜ਼ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਬਠਿੰਡਾ ਵਿਖੇ ਹੋਇਆ।ਇਸ ਮੋਕੇ ਬੋਲਦਿਆਂ ਅੱਜ ਦੇ ਮੁੱਖ ਮਹਿਮਾਨ ਜਤਿੰਦਰ ਸਿੰਘ ਭੱਲਾ ਚੇਅਰਮੈਨ ਇੰਪਰੂਵਮੈਟ ਟਰੱਸਟ ਬਠਿੰਡਾ ਨੇ ਕਿਹਾ ਇਹ ਸਕੂਲੀ ਖਿਡਾਰੀ ਖੇਡ ਮੈਦਾਨਾਂ ਅੰਦਰ ਆਪਣੇ ਹੁਨਰ ਨੂੰ ਨਿਖਾਰ ਕੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ।
ਪੰਜਾਬ ਸਰਕਾਰ ਵਿਰੁਧ ਬਠਿੰਡਾ ’ਚ ਇਕਜੁਟ ਨਜਰ ਆਈ ਕਾਂਗਰਸ, ਦਿੱਤਾ ਵਿਸਾਲ ਧਰਨਾ
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਨੇ ਖੇਡ ਮੈਦਾਨ ਵਿਚ ਪਹੁੰਚੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ।ਅੱਜ ਦੇ ਖੇਡ ਮੁਕਾਬਲਿਆਂ ਦੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਚੋਥੇ ਪੜਾਅ ਦੀਆ ਇਹਨਾਂ ਖੇਡਾਂ ਵਿੱਚ ਜੂਡੋ ਅੰਡਰ 14 ਲੜਕੇ ਅਤੇ ਲੜਕੀਆਂ ਸ਼ਹੀਦ ਭਗਤ ਸਿੰਘ ਸਟੇਡੀਅਮ ਬਠਿੰਡਾ ਅਤੇ ਬੈਡਮਿੰਟਨ ਅੰਡਰ 17 ਅਤੇ 19 ਲੜਕੇ ਮਿਲੇਨੀਅਮ ਸਕੂਲ ਬਠਿੰਡਾ ਵਿਖੇ ਕਰਵਾਏ ਜਾ ਰਹੇ ਹਨ।
ਮਨਪ੍ਰੀਤ ਬਾਦਲ ਨੇ ਮੁੜ ਮੰਗੀ ਅਗਾਊਂ ਜਮਾਨਤ, 4 ਅਕਤੂਬਰ ਨੂੰ ਹੋਵੇਗੀ ਸੁਣਵਾਈ
ਇਹਨਾਂ ਖੇਡ ਮੁਕਾਬਲਿਆਂ ਲਈ ਨੋਡਲ ਅਫ਼ਸਰ ਕੁਲਵਿੰਦਰ ਸਿੰਘ ਕਟਾਰੀਆ ਮੁੱਖ ਅਧਿਆਪਕ, ਸੰਜੀਵ ਕੁਮਾਰ ਮੁੱਖ ਅਧਿਆਪਕ ਅਤੇ ਕਨਵੀਨਰ ਸੁਰਿੰਦਰ ਸਿੰਗਲਾ ਅਤੇ ਗੁਲਸ਼ਨ ਕੁਮਾਰ ਲਗਾਏ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ, ਲੈਕਚਰਾਰ ਮਨਦੀਪ ਕੌਰ, ਗੁਰਿੰਦਰ ਸਿੰਘ ਲੱਭੀ,ਗੁਰਮੀਤ ਸਿੰਘ ਮਾਨ, ਹਰਬਿੰਦਰ ਸਿੰਘ ਨੀਟਾ, ਪੁਸ਼ਪਿੰਦਰ ਪਾਲ ਸਿੰਘ, ਜਸਵਿੰਦਰ ਸਿੰਘ, ਗੁਰਜੀਤ ਸਿੰਘ, ਅਵਿਨਾਸ਼ ਕੁਮਾਰੀ, ਮਨਜੀਤ ਕੌਰ, ਬਲਰਾਜ ਕੌਰ, ਨਿਰਮਲ ਸਿੰਘ ਹਾਜ਼ਰ ਸਨ।