Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਖੇਡ ਜਗਤ

ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕੀਤਾ

12 Views

ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀ ਜਾ ਰਹੀਆਂ ਹਨ ਨਿਰੰਤਰ ਕੋਸ਼ਿਸ਼ਾਂ: ਮੀਤ ਹੇਅਰ
ਚੰਡੀਗੜ੍ਹ, 2 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਆਊਟ ਸੋਰਸਿੰਗ ਕੋਚਾਂ ਦੀ ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ।ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡ ਵਿਭਾਗ ਅਤੇ ਪੰਜਾਬ ਸਟੇਟ ਸਪੋਰਟਸ ਕੌਂਸਲ ਅਧੀਨ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿੱਚ ਤਾਇਨਾਤ ਐਗਜ਼ੀਕਿਊਟਵ ਕੋਚ-2 ਦੀ ਮਹੀਨਾਵਾਰ ਤਨਖਾਹ 17,733 ਰੁਪਏ ਤੋਂ ਵਧਾ ਕੇ 35000 ਰੁਪਏ, ਐਗਜ਼ੀਕਿਊਟਵ ਕੋਚ-1 ਦੀ ਤਨਖਾਹ 16,893 ਰੁਪਏ ਤੋਂ ਵਧਾ ਕੇ 30,000 ਰੁਪਏ ਪ੍ਰਤੀ ਮਹੀਨਾ ਅਤੇ ਐਗਜ਼ੀਕਿਊਟਵ ਕੋਚ ਦੀ ਤਨਖਾਹ 11,917 ਰੁਪਏ ਤੋਂ ਵਧਾ ਕੇ 25,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਕੋਚਾਂ ਦੀ ਤਨਖਾਹ ਵਿੱਚ ਸਾਲਾਨਾ 3 ਫੀਸਦੀ ਵਾਧਾ ਵੀ ਕੀਤਾ ਜਾਵੇਗਾ।

ਵਿਜੀਲੈਂਸ ਦੀ ਟੀਮ ਵਲੋਂ ਮਨਪ੍ਰੀਤ ਦੇ ਕਰੀਬੀ ਠੇਕੇਦਾਰ ਦੇ ਘਰ ਛਾਪੇਮਾਰੀ

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਆਊਟ ਸੋਰਸਿੰਗ ਉਤੇ ਤਾਇਨਾਤ ਕੋਚਾਂ ਵੱਲੋਂ ਲੰਬੇ ਸਮੇਂ ਤੋਂ ਆਪਣੀ ਤਨਖਾਹ ਵਧਾਉਣ ਦੀ ਮੰਗ ਕੀਤੀ ਜਾ ਰਹੀ ਸੀ। ਮੁੱਖ ਮੰਤਰੀ ਜੀ ਦੇ ਧਿਆਨ ਵਿੱਚ ਇਹ ਮਾਮਲਾ ਆਉਣ ਤੋਂ ਬਾਅਦ ਉਨ੍ਹਾਂ ਤੁਰੰਤ ਮੰਗ ਮਨਜ਼ੂਰ ਕਰਨ ਦਾ ਫੈਸਲਾ ਕੀਤਾ। ਇਸ ਫੈਸਲੇ ਤਹਿਤ ਆਊਟ ਸੋਰਸਿੰਗ ਉਤੇ ਕੰਮ ਕਰ ਰਹੇ ਕੋਚਾਂ ਦੀ ਤਨਖਾਹ ਪ੍ਰਤੀ ਮਹੀਨਾ ਦੋ ਤੋਂ ਢਾਈ ਗੁਣਾਂ ਵਧਾ ਦਿੱਤੀ ਗਈ ਹੈ। ਇਹ ਫੈਸਲਾ 18 ਸਤੰਬਰ 2023 ਤੋਂ ਲਾਗੂ ਹੋਵੇਗਾ।ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਖੇਡਾਂ ਤੇ ਖਿਡਾਰੀਆਂ ਲਈ ਆਪਣੇ ਖਜ਼ਾਨੇ ਖੋਲ੍ਹੇ ਗਏ ਹਨ। ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀ ਨਿਰੰਤਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਅਤੇ 1962 ਦੀਆਂ ਜਕਾਰਤਾ ਏਸ਼ੀਅਨ ਗੇਮਜ਼ ਤੋਂ ਬਾਅਦ ਪੰਜ ਸੋਨ ਤਮਗ਼ੇ ਜਿੱਤੇ ਹਨ। ਖਿਡਾਰੀਆਂ ਦੀ ਇਨਾਮ ਰਾਸ਼ੀ ਵਧਾਉਣ, ਤਿਆਰੀ ਲਈ ਨਗਦ ਰਾਸ਼ੀ, ਵਜ਼ੀਫਾ ਸਕੀਮ ਤੋਂ ਇਲਾਵਾ ਕੋਚਾਂ ਤੇ ਖੇਡ ਪ੍ਰਮੋਟਰਾਂ ਲਈ ਐਵਾਰਡ ਸ਼ੁਰੂ ਕੀਤੇ ਗਏ ਹਨ। ਹੁਣ ਕੋਚਾਂ ਦੀ ਵੀ ਚਿਰੋਕਣੀ ਮੰਗ ਪੂਰੀ ਕਰਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਚੋਖਾ ਵਾਧਾ ਕੀਤਾ ਗਿਆ ਹੈ।

Related posts

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ:ਮੀਤ ਹੇਅਰ

punjabusernewssite

ਰਾਜ ਪੱਧਰੀ ਸੈਕੰਡਰੀ ਖੇਡਾਂ ਲਈ ਬਠਿੰਡਾ ਜ਼ਿਲ੍ਹੇ ਦੇ ਖਿਡਾਰੀ ਸੰਗਰੂਰ ਲਈ ਰਵਾਨਾ

punjabusernewssite

ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ’ ਰਿਲੀਜ਼

punjabusernewssite