ਪਟਿਆਲਾ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਪੰਜਾਬ ਵਿਜੀਲੈਂਸ ਨੇ ਚਾਹਲ ਵਿਰੁੱਧ ਜੋ ਆਮਦਨ ਤੋਂ ਵੱਧ ਜ਼ਾਇਦਾਦ ਮਾਮਲੇ ਵਿਚ ਕੇਸ ਦਰਜ ਕੀਤਾ ਸੀ ਹਾਈਕੋਰਟ ਨੇ ਉਸ ਮਾਮਲੇ ਵਿਚ ਚਾਹਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।
SYL ਨੂੰ ਲੈ ਕੇ ਮੂੜ ਗਰਮਾਈ ਸਿਆਸਤ, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ
ਤੁਹਾਨੂੰ ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਵਿਜੀਲੈਂਸ ਦੀ ਟੀਮ ਵੱਲੋਂ ਭਰਤ ਇੰਦਰ ਸਿੰਘ ਚਾਹਲ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਪਰ ਸਾਬਕਾ ਸਲਾਹਕਾਰ ਚਾਹਲ ਵਿਜੀਲੈਂਸ ਦੀ ਪਕੜ ਤੋਂ ਬਾਹਰ ਸੀ। ਦਰਅਸਲ ਭਰਤ ਇੰਦਰ ਚਾਹਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਿਸ਼ ਦੇ ਚੱਲਦਿਆਂ ਪਿਛਲੀ ਸਰਕਾਰ ਦੇ ਲੀਡਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਉਨ੍ਹਾਂ ਨੇ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦਾਂ ਤੇ ਆਮਦਨ ਦਾ ਪੂਰਾ ਵੇਰਵਾ ਦੇ ਦਿੱਤਾ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਰੰਜਿਸ਼ ਤਹਿਤ ਫਸਾਇਆ ਜਾ ਰਿਹਾ ਹੈ।