ਮੁੱਖ ਮੰਤਰੀ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਵੱਡ-ਆਕਾਰੀ ਤਸਵੀਰ ਲੋਕਾਂ ਨੂੰ ਸਮਰਪਿਤ

Date:

spot_img

ਵਿਸ਼ੇਸ਼ ਟਰਾਂਸਲਿਟ ਸ਼ੀਟ ਉਤੇ ਛਪੀ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ 150 ਤੋਂ ਵੱਧ ਐਲ.ਈ.ਡੀ. ਲਾਈਟਾਂ ਨਾਲ ਰੁਸ਼ਨਾਏਗੀ

ਚੰਡੀਗੜ੍ਹ, 4 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਨਵੀਂ ਲੱਗੀ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ ਦਹਾਕਿਆਂ ਪਹਿਲਾਂ ਲੱਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਦੀ ਤਸਵੀਰ ਦੀ ਥਾਂ ਹੁਣ ਇਹ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ ਲਗਾਈ ਗਈ ਹੈ। ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਕਈ ਤਸਵੀਰਾਂ ਮੁੱਖ ਮੰਤਰੀ ਨੂੰ ਦਿਖਾਈਆਂ ਸਨ, ਜਿਨ੍ਹਾਂ ਵਿੱਚੋਂ ਇਸ ਤਸਵੀਰ ਦੀ ਚੋਣ ਕੀਤੀ ਗਈ। ਇਹ ਤਸਵੀਰ ਵਿਸ਼ੇਸ਼ ਟਰਾਂਸਲਿਟ ਸ਼ੀਟ ਉਤੇ ਛਪੀ ਹੈ ਅਤੇ ਤਸਵੀਰ ਨੂੰ ਰੁਸ਼ਨਾਉਣ ਲਈ ਇਸ ਦੇ ਪਿੱਛੇ 150 ਐਲ.ਈ.ਡੀ. ਲਾਈਟਾਂ ਲਗਾਈਆਂ ਗਈਆਂ ਹਨ।
ਹਾਈਕੋਰਟ ਨੇ ਭਰਤ ਇੰਦਰ ਸਿੰਘ ਚਾਹਲ ਦੀ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਮਨਜ਼ੂਰ
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਪੰਜਾਬੀਆਂ ਖ਼ਾਸ ਤੌਰ ਉਤੇ ਸਿੱਖਾਂ ਲਈ ਦੁਨੀਆ ਦਾ ਸਭ ਤੋਂ ਪਵਿੱਤਰ ਸਥਾਨ ਹੈ ਅਤੇ ਇਹ ਸਥਾਨ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਇਹ ਪਾਵਨ ਸਥਾਨ ਸਾਨੂੰ ਹਮੇਸ਼ਾ ਤੋਂ ਆਪਣੇ ਫ਼ਰਜ਼ ਪੂਰੇ ਸਮਰਪਣ ਤੇ ਦਿਆਨਤਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅੱਜ ਇੱਥੇ ਸਿਰਫ਼ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਲਈ ਨਹੀਂ ਆਏ, ਸਗੋਂ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਆਏ ਹਨ, ਜੋ ਸਾਨੂੰ ਸੂਬੇ ਦੀ ਸੇਵਾ ਕਰਨ ਦਾ ਬਲ ਬਖ਼ਸ਼ ਰਿਹਾ ਹੈ।
ਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਤੋਂ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ
ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...