ਚੰਡੀਗੜ੍ਹ: CM ਭਗਵੰਤ ਮਾਨ ਅੱਜ ਅਚਾਨਕ ਕੈਬਨਿਟ ਦੀ ਐਂਮਰਜੈਂਸੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ ਸਵੇਰੇ 10 ਵਜੇ ਮੁੱਖ ਮੰਤਰੀ ਦੇ ਦਫ਼ਤਰ ਵਿਖੇ ਹੋਵੇਗੀ। ਇਸ ਮੀਟਿੰਗ ਵਿਚ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬਲਾਉਣ ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ SYL ਅਤੇ RDF ਦੇ ਫੰਡਾਂ ਨੂੰ ਲੈ ਕੇ ਵੀ ਚਰਚਾ ਕੀਤੀ ਜਾ ਸਕਦੀ ਹੈ।
ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਸੁਪਰੀਮ ਕੋਰਟ ਨੇ SYL ਨੂੰ ਲੈ ਕੇ ਪੰਜਾਬ ਨੂੰ ਸਿਆਸਤ ਕਰਨ ਤੋਂ ਮੰਨ੍ਹਾਂ ਕੀਤਾ ਸੀ। ਸੁਪਰੀਮ ਕੋਰਟ ਨੇ ਇਸ ਮੁੱਦੇ ਤੇ ਕਿਹਾ ਸੀ ਕਿ ਪੰਜਾਬ ਅਤੇ ਹਰਿਆਣਾ ਦੇੇ ਸੁੱਬੇ ਇੱਕਠੇ ਮੀਟਿੰਗ ਕਰਕੇ ਇਸ ਮੁੱਦੇ ਦਾ ਕੋਈ ਹੱਲ ਕੱਢਣ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ।


