ਚੰਡੀਗੜ੍ਹ: ਅੱਜ ਸਵੇਰੇ ਪੰਜਾਬ ਦੇ ਸਾਬਕਾ AG ਵਿਨੋਦ ਘਈ ਨੇ ਨਿਜੀ ਕਾਰਨਾ ਕਰਕੇ ਆਪਣਾ ਅਸਤੀਫ਼ਾਂ CM ਮਾਨ ਨੂੰ ਸੌਪ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਹੁਣ ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੂੰ ਪੰਜਾਬ ਦਾ ਨਵਾਂ AG ਨਿਯੁਕਤ ਕਰ ਦਿੱਤਾ ਹੈ।
ਉਥੇ ਹੀ ਦੂਜੇ ਪਾਸੇ ਅੱਜ ਕੈਬਨਿਟ ਮੀਟਿੰਗ ਵਿਚ SYL ਦੇ ਮੁੱਦੇ ਨੂੰ ਲੈ ਕੇ CM ਮਾਨ ਨੇ ਸੱਪਸ਼ਟ ਕਰ ਦਿੱਤਾ ਹੈ ਕਿ ਉਹ ਉਹ ਕਿਸੇ ਹੋਰ ਸੂਬੇ ਨੂੰ ਇਕ ਵੀ ਬੁੰਦ ਪਾਣੀ ਨਹੀਂ ਦੇਣਗੇ। ਇਸ ਦੀ ਜਾਣਕਾਰੀ ਖੁਦ CM ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆਂ ਐਕਸ ਤੇ ਸਾਂਝੀ ਕੀਤੀ ਹੈ।
ਉਨ੍ਹਾਂ ਲਿਖਿਆਂ ਕਿ “ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ….ਜਿਸ ਵਿੱਚ ਨਵੇਂ AG ਨੂੰ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਗਈ…ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ…ਨਾਲ ਹੀ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ ‘ਚ ਚਰਚਾ ਹੋਈ…ਕਿਸੇ ਵੀ ਕੀਮਤ ‘ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ…ਜਲਦ ਮਾਨਸੂਨ ਇਜਲਾਸ ਸੱਦਣ ‘ਤੇ ਵੀ ਵਿਚਾਰ ਹੋਇਆ…ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ…।”
ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ….ਜਿਸ ਵਿੱਚ ਨਵੇਂ AG ਨੂੰ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਗਈ…ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ…
ਨਾਲ ਹੀ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ ‘ਚ ਚਰਚਾ ਹੋਈ…ਕਿਸੇ ਵੀ ਕੀਮਤ ‘ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ… pic.twitter.com/9XJbfr1qf1— Bhagwant Mann (@BhagwantMann) October 5, 2023
Share the post "ਵੱਡੀ ਖ਼ਬਰ: ਪੰਜਾਬ ਕੈਬਨਿਟ ਮੀਟਿੰਗ ‘ਚ SYL ਤੇ ਵੱਡਾ ਫ਼ੈਸਲਾ, ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਹੋਣਗੇ ਪੰਜਾਬ ਦੇ ਨਵੇਂ AG"