WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਟੀਚਰਜ਼ ਹੋਮ ’ਚ ਸਕੂਲ ਮੁਖੀਆਂ ਦੀ ਹੋਈ ਅਹਿਮ ਮੀਟਿੰਗ

ਸਕੂਲੀ ਪ੍ਰਬੰਧਨ, ਸਾਫ ਸਫਾਈ, ਮਿਡ ਡੇਅ ਮੀਲ ਤੇ ਸਕੂਲ ਦੀਆਂ ਗਰਾਂਟਾ ਬਾਰੇ ਹੋਈ ਵਿਸ਼ੇਸ਼ ਚਰਚਾ
ਬਠਿੰਡਾ, 6 ਅਕਤੂਬਰ: ਜ਼ਿਲ੍ਹਾ ਬਠਿੰਡਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਮੁਖੀਆਂ ਦੀ ਇਕ ਅਹਿਮ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵਪਾਲ ਗੋਇਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸਕੂਲੋਂ ਵਿਰਵੇ ਬੱਚੇ, ਸਕੂਲਾਂ ਦੀ ਸਫਾਈ, ਮਿਡ ਡੇਅ ਮੀਲ ਦੀ ਸਫਾਈ ਅਤੇ ਗੁਣਵੱਤਾ, ਸਰਦ ਰੁੱਤ ਖੇਡਾਂ, ਗਰਾਂਟਾਂ ਦੀ ਸਹੀ ਸਮੇਂ ’ਤੇ ਵਰਤੋਂ, ਬੱਚਿਆਂ ਦੀ ਹਾਜ਼ਰੀ ਅਤੇ ਆਗਾਮੀ ਚੋਣਾਂ ਵਿਚ ਡਿਊਟੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਵਿਜੀਲੈਂਸ ਵਲੋਂ ਮਨਪ੍ਰੀਤ ਬਾਦਲ ਦੇ ਗੰਨਮੈਨ ਦੇ ਘਰ ਛਾਪੇਮਾਰੀ

ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ ਨੇ ਕਿਹਾ ਕਿ ਸਕੂਲ ਛੱਡ ਚੁੱਕੇ ਬੱਚਿਆਂ ਨੂੰ ਮੋਨੀਟਰ ਕੀਤਾ ਜਾਵੇ ਅਤੇ ਕਿਤੇ ਹੋਰ ਦਾਖਲ ਨਾ ਹੋਏ ਇੰਨ੍ਹਾਂ ਬੱਚਿਆਂ ਦਾ ਮੁੜ ਦਾਖਲਾ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਸਕੂਲੀ ਗਰਾਂਟਾਂ ਦੀ ਪਾਰਦਰਸ਼ਤਾ ਅਤੇ ਸਹੀ ਢੰਗ ਨਾਲ ਵਰਤੋਂ ਕੀਤੀ ਜਾਵੇ ਤਾਂ ਜੋ ਸਕੂਲ ਪ੍ਰਬੰਧਨ ਸੁਚੱਜੇ ਢੰਗ ਨਾਲ ਚਲ ਸਕੇ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਨੇ ਕਿਹਾ ਕਿ ਸਰਕਾਰ ਦੀ ਸਵੱਛਤਾ ਹੀ ਸੇਵਾ ਮੁਹਿੰਮ ਨੂੰ ਇਨਬਿੰਨ ਲਾਗੂ ਕੀਤਾ ਜਾਵੇ। ਵਿਦਿਆਰਥੀਆਂ ਦੀ ਇਸ ਮੁਹਿੰਮ ਵਿਚ ਸ਼ਮੂਲੀਅਤ ਕਰਵਾਉਂਦਿਆਂ ਗਤੀਵਿਧੀਆਂ ਉਲੀਕੀਆਂ ਜਾਣ। ਉਨ੍ਹਾਂ ਕਿਹਾ ਕਿ ਸਰਦ ਰੁੱਤ ਖੇਡਾਂ ਵਿਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਪੜ੍ਹਾਈ ਦੇ ਨਾਲ ਨਾਲ ਉਨ੍ਹਾਂ ਨੂੰ ਖੇਡ ਗਤੀਵਿਧੀਆਂ ਨਾਲ ਵੀ ਜੋੜਿਆ ਜਾ ਸਕੇ।

Related posts

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੀ ਫੈਕਲਟੀ ਵੱਲੋਂ ਲਿਖੀ ਨਵੀਂ ਰਿਲੀਜ਼

punjabusernewssite

ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਕਾਲਜ ਅਧਿਆਪਕਾਂ ਲਈ ਵੱਡੀਆਂ ਸੌਗਾਤਾਂ ਦਾ ਐਲਾਨ

punjabusernewssite

ਪੰਜਾਬ ਰਾਜ ਦੇ 12 ਸਰਕਾਰੀ ਸਕੂਲਾਂ ਦਾ ਨਾਂ ਬਦਲ ਕੇ ਨਾਮੀ ਹਸਤੀਆਂ ਦੇ ਨਾਂ ‘ਤੇ ਰੱਖੇ: ਹਰਜੋਤ ਸਿੰਘ ਬੈਂਸ

punjabusernewssite