spot_img
spot_img

ਤੇਜਿੰਦਰ ਸਿੰਘ ਨਿੱਝਰ ਤੇ ਆਕਾਸ਼ਦੀਪ ਸਿੰਘ ਮਿੱਡੂਖੇੜਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਨਿਯੁਕਤ

Date:

spot_img

ਚੰਡੀਗੜ੍ਹ, 6 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੀ ਸਰਪ੍ਰਸਤੀ ਹੇਠ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਨੌਜਵਾਨ ਤੇ ਸਰਗਰਮ ਯੂਥ ਅਕਾਲੀ ਆਗੂਆਂ ਤੇਜਿੰਦਰ ਸਿੰਘ ਨਿੱਝਰ ਤੇ ਆਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਯੂਥ ਅਕਾਲੀ ਦਲ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਦੋਵੇਂ ਆਗੂ ਲੰਬੇ ਸਮੇ ਤੋਂ ਪਾਰਟੀ ਲਈ ਦਿਨ ਰਾਤ ਮੇਹਨਤ ਕਰ ਰਹੇ ਹਨ।

ਵਿਜੀਲੈਂਸ ਵਲੋਂ ਮਨਪ੍ਰੀਤ ਬਾਦਲ ਦੇ ਗੰਨਮੈਨ ਦੇ ਘਰ ਛਾਪੇਮਾਰੀ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਬਜੀਤ ਸਿਘ ਝਿੰਜਰ ਨੇ ਦੋਵਾਂ ਆਗੂਆਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਪਾਰਟੀ ਲਈ ਡੱਟ ਕੇ ਦਿਨ ਰਾਤ ਮਿਹਨਤ ਕਰਨਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ। ਉਹਨਾਂ ਕਿਹਾ ਕਿ ਨੌਜਵਾਨ ਸ਼ਕਤੀ ਹੀ ਕੱਲ੍ਹ ਦਾ ਭਵਿੱਖ ਹੈ ਤੇ ਜਿਸ ਪਾਰਟੀ ਨਾਲ ਸਭ ਤੋਂ ਵੱਧ ਨੌਜਵਾਨ ਵਰਗ ਜੁੜੇਗਾ, ਉਹੀ ਪਾਰਟੀ ਲੋਕਾਂ ਦੀ ਸਭ ਤੋਂ ਵੱਧ ਸੇਵਾ ਕਰ ਸਕੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਅੱਜ ਮਹਿਸੂਸ ਕਰ ਲਿਆ ਹੈ ਕਿ ਆਮ ਆਦਮੀ ਪਾਰਟੀ ਨੇ ਨੌਜਵਾਨਾਂ ਨਾਲ ਸਭ ਤੋਂ ਵੱਡਾ ਧੋਖਾ ਤੇ ਧੱਕਾ ਕੀਤਾ ਹੈ ਤੇ ਉਹ ਸੱਚ ਜਾਨਣ ਮਗਰੋਂ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਅੱਜ Ludhiana ‘ਚ ਕਰਨਗੇ School of Eminence ਦਾ ਉਦਘਾਟਨ

Ludhiana News: CM Bhagwant Mann ਅੱਜ ਐਤਵਾਰ ਨੂੰ ਲੁਧਿਆਣਾ...

‘एक पेड़ मां के नाम’ अभियान को जनआंदोलन बनाएं, पर्यावरण संरक्षण में निभाएं सक्रिय भूमिका: सुभाष बराला

👉राज्यसभा सांसद ने पौधारोपण कार्यक्रम में सहभागिता कर नागरिकों...