Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਫਰੀਦਕੋਟ

ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਫਸਰ ਤੇ ਹਸਪਤਾਲ ਦਾ ਵਾਰਡ ਅਟੈਂਡੈਂਟ 10,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ

24 Views

 

ਫਰੀਦਕੋਟ, 6 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਦੋ ਅਹਿਮ ਗ੍ਰਿਫਤਾਰੀਆਂ ਕੀਤੀਆਂ ਹਨ ਜਿਸ ਦੌਰਾਨ ਸਿਵਲ ਹਸਪਤਾਲ ਕੋਟਕਪੂਰਾ ਜ਼ਿਲ੍ਹਾ ਫਰੀਦਕੋਟ ਦੇ ਮੈਡੀਕਲ ਅਫਸਰ ਡਾ: ਵਿਕਰਮਜੀਤ ਜਿੰਦਲ ਅਤੇ ਇਸੇ ਹਸਪਤਾਲ ਦੇ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਕੋਟਕਪੂਰਾ ਨੇੜੇ ਪਿੰਡ ਵਾਂਦਰ ਜਟਾਣਾ ਦੇ ਵਸਨੀਕ ਹਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਿਜੀਲੈਂਸ ਵਲੋਂ ਮਨਪ੍ਰੀਤ ਬਾਦਲ ਦੇ ਗੰਨਮੈਨ ਦੇ ਘਰ ਛਾਪੇਮਾਰੀ

ਸ਼ਿਕਾਇਤ ਅਨੁਸਾਰ ਹਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਕਿਸੇ ਹੋਰ ਵਿਅਕਤੀ ਨਾਲ ਹੋਈ ਤਕਰਾਰ ਦੌਰਾਨ ਸੱਟਾਂ ਲੱਗਣ ਤੋਂ ਬਾਅਦ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦਾਖਲ ਸਨ। ਉਨ੍ਹਾਂ ਦੇ ਇਲਾਜ ਦੌਰਾਨ ਡਾ. ਵਿਕਰਮਜੀਤ ਜਿੰਦਲ ਨੇ ਮੈਡੀਕੋ-ਲੀਗਲ ਰਿਪੋਰਟ (ਐਮਐਲਆਰ)  ਜਾਰੀ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਡਾਕਟਰੀ ਦੇਖਭਾਲ ਪ੍ਰਦਾਨ ਕਰਨ ਲਈ 5,000 ਰੁਪਏ ਦੀ ਮੰਗ ਕੀਤੀ।ਅਗਲੇ ਦਿਨ, ਡਾਕਟਰ ਜਦੋਂ ਸ਼ਿਕਾਇਤਕਰਤਾ ਦਾ ਮੁਆਇਨਾ ਕਰਨ ਲਈ ਵਾਰਡ ਵਿੱਚ ਆਇਆ ਤਾਂ ਉਸਨੂੰ ਉਸਦੇ ਹੱਥ ਦੀ ਹੱਡੀ ਟੁੱਟੀ ਹੋਈ ਹੋਣ ਬਾਰੇ ਦੱਸਿਆ। ਇਸ ਸੱਟ ਨੂੰ ਵੀ ਐਮਐਲਆਰ ਵਿੱਚ ਸ਼ਾਮਲ ਕਰਨ ਲਈ ਡਾਕਟਰ ਵਿਕਰਮਜੀਤ ਜਿੰਦਲ ਨੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਬਾਰੇ ਬਾਅਦ ਵਿੱਚ 10,000 ਰੁਪਏ ਵਿੱਚ ਸੌਦਾ ਹੋ ਗਿਆ।

80,000 ਰੁਪਏ ਦੀ ਰਿਸ਼ਵਤ ਦੇ ਕੇਸ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਐਸਐਚਓ ਗ੍ਰਿਫਤਾਰ

ਇਸ ਤੋਂ ਬਾਅਦ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੇ ਸ਼ਿਕਾਇਤਕਰਤਾ ਨੂੰ ਡਾਕਟਰ ਵਿਕਰਮਜੀਤ ਜਿੰਦਲ ਨੂੰ ਮਿਲਣ ਲਈ ਆਖਿਆ। ਇਸ ਮੁਲਾਕਾਤ ਦੌਰਾਨ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਅਦਾਇਗੀ ਸਬੰਧੀ ਸਾਰੀ ਗੱਲਬਾਤ ਰਿਕਾਰਡ ਕੀਤੀ। ਇਸ ਸਬੂਤ ਦੇ ਅਧਾਰ ਉੱਤੇ ਹੀ ਵਿਜੀਲੈਂਸ ਦੀ ਟੀਮ ਨੇ ਅੱਗੋਂ ਇਸ ਕੇਸ ਦੀ ਕਾਰਵਾਈ ਨੂੰ ਅੰਜਾਮ ਦਿੱਤਾ।ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਨ ਉਪਰੰਤ ਅਤੇ ਜਾਲ ਵਿਛਾ ਦਿੱਤਾ ਜਿਸ ਦੇ ਨਤੀਜੇ ਵਜੋਂ ਡਾਕਟਰ ਵਿਕਰਮਜੀਤ ਜਿੰਦਲ ਅਤੇ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Related posts

ਪੰਜਾਬ ’ਚ ਕਈ ਥਾਈਂ ਐਨ.ਆਈ.ਏ ਟੀਮਾਂ ਦੀ ਛਾਪੇਮਾਰੀ

punjabusernewssite

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੇ 1653 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ

punjabusernewssite

ਪੰਜਾਬ ਦਾ 5600 ਕਰੋੜ ਰੁਪਏ ਦਾ ਪੇਂਡੂ ਵਿਕਾਸ ਫੰਡ ਕੇਂਦਰ ਸਰਕਾਰ ਜਲਦ ਕਰੇ ਜਾਰੀ : ਸੰਧਵਾਂ

punjabusernewssite