ਸੁਖਜਿੰਦਰ ਮਾਨ
ਬਠਿੰਡਾ, 7 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਇੱਥੇ ਜਾਰੀ ਬਿਆਨ ਵਿਚ ਐਲਾਨ ਕੀਤਾ ਹੈ ਕਿ ‘‘ ਪੰਜਾਬ ਕੋਲ ਦੇਣ ਲਈ ਵਾਧੂ ਪਾਣੀ ਨਹੀਂ ਅਤੇ ਕਿਸੇ ਵੀ ਸੂਬੇ ਨੂੰ ਇੱਕ ਬੂੰਦ ਵੀ ਨਹੀਂ ਜਾਣ ਦੇਵਾਂਗੇ ਇਸ ਲਈ ਭਾਵੇਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਕੋਈ ਵੀ ਕੁਰਬਾਨੀ ਦੇਣੀ।’’ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸਵਰਗੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਐਸਵਾਈਐਲ ਦੀ ਨਹਿਰ ਹੀ ਪੰਜਾਬ ਵਿੱਚ ਬੰਦ ਕਰ ਦਿੱਤੀ ਸੀ ਅਤੇ ਜਮੀਨ ਵੀ ਮਾਲਕਾਂ ਨੂੰ ਵਾਪਸ ਕਰ ਦਿੱਤੀ ਸੀ ਫਿਰ ਐਸਵਾਈਐਲ ਦੁਬਾਰੇ ਪੁੱਟਣ ਜਾਂ ਪਾਣੀ ਦੇਣ ਦਾ ਮੁੱਦਾ ਹੀ ਨਹੀਂ ਹੈ।
ਆਪ ਸਰਕਾਰ ਵੱਲੋਂ ਐਸਵਾਈਐਲ ’ਤੇ ਪੰਜਾਬ ਦੇ ਪੱਖ ਨੂੰ ਕਮਜੋਰ ਕਰਨ ਪਿੱਛੇ ਡੂੰਘੀ ਸਾਜਿਸ—ਸੁਨੀਲ ਜਾਖੜ
ਉਹਨਾਂ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਗੱਲ ਦਾ ਵਿਰੋਧ ਕਰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਅਤੇ ਹਰਿਆਣਾ ਨੂੰ ਪਾਣੀ ਦੇਣ ਦੀ ਸਿਆਸਤ ਗੱਲ ਕਰ ਰਹੇ ਹਨ ਜਿਸ ਦਾ ਪੰਜਾਬ ਦਾ ਹਰ ਇੱਕ ਵਸਿੰਦਾ ਵਿਰੋਧ ਕਰਦਾ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਪਾਣੀਆਂ ਦੇ ਮਸਲੇ ’ਤੇ ਪੰਜਾਬ ਦਾ ਹੱਕ ਜਿਤਾਉਂਦੇ ਹਨ ਪਰ ਦੂਜੇ ਪਾਸੇ ਹਰਿਆਣਾ ਦੇ ਆਪ ਵਰਕਰਾਂ ਨੂੰ ਪੰਜਾਬ ਦੀਆਂ ਕੋਠੀਆਂ ਵਿੱਚ ਪ੍ਰੈਸ ਕਾਨਫਰੰਸਾਂ ਕਰਵਾਉਂਦੇ ਹਨ ਜਿਸ ਕਰਕੇ ਮੁੱਖ ਮੰਤਰੀ ਸਮੇਤ ਪੰਜਾਬ ਸਰਕਾਰ ਦਾ ਦੋਗਲਾ ਚਿਹਰਾ ਸਾਹਮਣੇ ਆਉਂਦਾ ਹੈ।