ਚੰਡੀਗੜ੍ਹ, 8 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿਰੋਧੀਆਂ ਨੂੰ ਐਸ ਵਾਈ ਐਲ ਸਹਿਤ ਪੰਜਾਬ ਦੇ ਮੁੱਦਿਆਂ ’ਤੇ ਦਿੱਤੀ ਬਹਿਸ ਦੀ ਚੁਣੌਤੀ ਦੇ ਮਾਮਲੇ ’ਤੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਇਸ ਮਾਮਲੇ ਵਿਚ ਜਿੱਥੇ ਮੁੱਖ ਮੰਤਰੀ ਦੇ ਟਵੀਟ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੌਧੀ ਧਿਰ ਦੇ ਨੇਤਾ ਨੇ ਇਹ ਚੁਣੌਤੀ ਸਵੀਕਾਰ ਕਰ ਲਈ ਹੈ, ਉਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਹ ਚੁਣੌਤੀ ਸਵੀਕਾਰ ਕਰਦਿਆਂ ਭਗਵੰਤ ਮਾਨ 1 ਨਵੰਬਰ ਤੱਕ ਉਡੀਕ ਕਰਨ ਦੀ ਥਾਂ 10 ਅਕਤੂਬਰ ਨੂੰ ਆਪਣੀ ਰਿਹਾਇਸ਼ ਦੇ ਬਾਹਰ ਹੀ ਬਹਿਸ ਵਾਸਤੇ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ।
ਭਗਵੰਤ ਮਾਨ ਵੱਲੋਂ ਐਸ ਵਾਈ ਐਲ ਸਹਿਤ ਪੰਜਾਬ ਦੇ ਸਾਰੇ ਮੁੱਦਿਆਂ ‘ਤੇ ਵਿਰੋਧੀਆਂ ਨੂੰ ਖੁੱਲੀ ਬਹਿਸ ਦੀ ਚੁਣੌਤੀ
ਇਸ ਸਬੰਧ ਵਿਚ ਸ: ਬਾਦਲ ਦੇ ਟਵੀਟ ਤੋਂ ਬਾਅਦ ਬਕਾਇਦਾ ਪਾਰਟੀ ਦੇ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਅਤੇ ਲੀਗਲ ਸੈਲ ਦੇ ਚੇਅਰਮੈਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਵੇਖ ਕੇ ਬਹੁਤ ਹੈਰਾਨੀ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸਟੇਜ ਤੋਂ ਸਟੇਟ ’ਤੇ ਪਹੁੰਚਣ ਮਗਰੋਂ ਹੁਣ ਫਿਰ ਤੋਂ ਸਟੇਟ ਤੋਂ ਸਟੇਜ ’ਤੇ ਪੁੱਜਣਾ ਚਾਹੁੰਦੇ ਹਨ ਕਿਉਂਕਿ ਉਹਨਾਂ ਨੇ ਮਹਿਸੂਸ ਕਰ ਲਿਆ ਹੈ ਕਿ ਸੂਬੇ ਦੇ ਲੋਕ ਸਮਝ ਗਏ ਹਨ ਕਿ ਉਹਨਾਂ ਕਿਵੇਂ ਪੰਜਾਬ ਨਾਲ ਧੋਖਾ ਕੀਤਾ ਹੈ ਤੇ ਪੰਜਾਬ ਨੂੰ ਦਿੱਲੀ ਦੀ ਲੀਡਰਸ਼ਿਪ ਸਮੇਤ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪੰਜਾਬ ਦੇ ਖ਼ਜ਼ਾਨੇ ਦੀ ਕੀਮਤ ’ਤੇ ਹੋਰ ਰਾਜਾਂ ਵਿਚ ਪੰਜਾਬ ਦਾ ਵਿਸਥਾਰ ਕਰ ਸਕਣ।
ਵਿਜੀਲੈਂਸ ਵਲੋਂ ਮਨਪ੍ਰੀਤ ਬਾਦਲ ਦੇ ਗੰਨਮੈਨ ਦੇ ਘਰ ਛਾਪੇਮਾਰੀ
ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਐਸ ਵਾਈ ਐਲ ਦੇ ਮਾਮਲੇ ’ਤੇ ਲਿਆ ਸਟੈਂਡ ਸੁਪਰੀਮ ਕੋਰਟ ਦੇ ਰਿਕਾਰਡ ਦਾ ਹਿੱਸਾ ਹੈ ਜਿਸ ਵਿਚ ਪੰਜਾਬ ਦੇ ਵਕੀਲ ਨੇ ਮੰਨਿਆ ਹੈ ਕਿ ਸਰਕਾਰ ਐਸ ਵਾਈ ਐਲ ਨਹਿਰ ਦੀ ਉਸਾਰੀ ਵਾਸਤੇ ਤਿਆਰ ਹੈ ਪਰ ਵਿਰੋਧੀ ਪਾਰਟੀਆਂ ਦੇ ਵਿਰੋਧ ਤੇ ਅਕਾਲੀ ਸਰਕਾਰ ਵੱਲੋਂ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਮਗਰੋਂ ਇਸਨੂੰ ਮੁੜ ਐਕਵਾਇਰ ਕਰਨ ਵਿਚ ਮੁਸ਼ਕਿਲਾਂ ਆ ਰਹੀਆਂ ਹਨ। ਅਕਾਲੀ ਬੁਲਾਰੇ ਮੁਤਾਬਕ ਸਰਕਾਰ ਦੇ ਇਸ ਸਟੈਂਡ ਤੋਂ ਮਗਰੋਂ ਸੁਪਰੀਮ ਕੋਰਟ ਨੇ ਸਰਵੇਖਣ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਨੂੰ ਸੌਂਪ ਦਿੱਤੀ ਜਿਸਦਾ ਪੰਜਾਬ ਦੇ ਆਪ ਬੁਲਾਰਿਆਂ ਨੇ ਸਵਾਗਤ ਕੀਤਾ ਹੈ। ਉਹਨਾਂ ਕਿਹਾ ਕਿ ਹੁਣ ਮੁੱਖ ਮੰਤਰੀ ਵਿਰੋਧੀ ਧਿਰਾਂ ਨੂੰ ਚੁਣੌਤੀ ਦਿੰਦਾ ਟਵੀਟ ਕਰ ਕੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੇ ਹਨ।
ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ :ਬਲਕਾਰ ਸਿੰਘ ਬਰਾੜ
ਐਡਵੋਕੇਟ ਕਲੇਰ ਨੇ ਹੋਰ ਕਿਹਾ ਕਿ ਆਪ ਦੇ ਅਧਿਕਾਰਤ ਬੁਲਾਰੇ ਨੇ ਮੀਡੀਆ ਕੋਲ ਬਾਦਲ ਪਰਿਵਾਰ ਦੇ ਬਾਲਾਸਰ ਫਾਰਮ ਹਾਊਸ ਅਤੇ ਗੁਰੂਗ੍ਰਾਮ ਦੇ ਹੋਟਲ ਬਾਰੇ ਝੂਠ ਬੋਲਿਆ ਹੈ ਕਿ ਉਹ ਐਸ ਵਾਈ ਐਲ ਨਹਿਰ ਬਦਲੇ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਬਾਲਾਸਰ ਫਾਰਮ ਹਾਊਸ ਪ੍ਰਕਾਸ਼ ਸਿੰਘ ਬਾਦਲ ਦੇ ਨਾਨਾ ਜੀ ਦੀ ਜਾਇਦਾਦ ਹੈ ਜਦੋਂ ਕਿ ਗੁਰੂਗ੍ਰਾਮ ਦਾ ਪਲਾਟ ਜੋ ਖਰੀਦਣ ਮਗਰੋਂ ਹਰਿਆਣਾ ਦੀ ਕਾਂਗਰਸ ਸਰਕਾਰ ਨੇ ਰੱਦ ਕਰ ਦਿੱਤਾ ਸੀ। ਫਿਰ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਗਈ ਤੇ ਅਖੀਰ ਸੁਪਰੀਮ ਕੋਰਟ ਨੇ ਪਲਾਟ ਮੁੜ ਅਲਾਟ ਕੀਤਾ ਸੀ। ਉਹਨਾਂ ਕਿਹਾ ਕਿ ਤੱਥਾਂ ਦੀ ਪੜਚੋਲ ਕੀਤੇ ਬਗੈਰ ਆਪ ਦੇ ਬੁਲਾਰੇ ਨੇ ਸਿਰਫ ਆਪਣੀ ਗੱਲ ਨੂੰ ਸੱਚਾ ਸਾਬਤ ਕਰਨ ਵਾਸਤੇ ਝੂਠ ਬੋਲਿਆ।
ਆਪ ਸਰਕਾਰ ਵੱਲੋਂ ਐਸਵਾਈਐਲ ’ਤੇ ਪੰਜਾਬ ਦੇ ਪੱਖ ਨੂੰ ਕਮਜੋਰ ਕਰਨ ਪਿੱਛੇ ਡੂੰਘੀ ਸਾਜਿਸ—ਸੁਨੀਲ ਜਾਖੜ
ਉਹਨਾਂ ਕਿਹਾ ਕਿ ਹੁਣ ਅਸੀਂ ਇਸ ਮਾਮਲੇ ’ਤੇ ਝੂਠ ਬੋਲਣ ਵਾਸਤੇ ਕਾਨੂੰਨੀ ਨੋਟਿਸ ਭੇਜ ਰਹੇ ਹਾਂ।
ਹਰਿਆਣਾ ਸਰਕਾਰ ਤੋਂ ਐਸ ਵਾਈ ਐਲ ਨਹਿਰ ਦੀ ਉਸਾਰੀ ਵਾਸਤੇ ਮਿਲੇ ਪੈਸੇ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਦਾਦਾ ਜੀ ਗਿਆਨੀ ਜ਼ੈਲ ਸਿੰਘ ਨੇ ਇਹ ਪੈਸਾ ਪ੍ਰਾਪਤ ਕੀਤਾ ਸੀ ਤੇ ਉਹਨਾਂ ਨੇ ਮੌਕੇ ’ਤੇ ਇਸਦਾ ਚੈਕ ਨੰਬਰ ਵੀ ਦੱਸਿਆ ਤੇ ਕਿਹਾ ਕਿ ਇਹ ਪੈਸਾ ਮਿਲਣ ਮਗਰੋਂ ਐਸ ਵਾਈ ਐਲ ਦੀ ਉਸਾਰੀ ਸ਼ੁਰੂ ਹੋਈ। ਉਹਨਾਂ ਕਿਹਾ ਕਿ ਤੱਥਾਂ ਬਾਰੇ ਸਪੀਕਰ ਸਾਹਿਬ ਨੂੰ ਪੁੱਛਿਆ ਜਾ ਸਕਦਾ ਹੈ।
Share the post "ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਦੀ ਚੁਣੌਤੀ ਕੀਤੀ ਸਵੀਕਾਰ: 10 ਨੂੰ ਸੁਖਬੀਰ ਪੁੱਜਣਗੇ ਮੁੱਖ ਦੀ ਰਿਹਾਇਸ਼ ਦੇ ਬਾਹਰ"