ਫੁੱਟਬਾਲ ਗਰਾਊਂਡ ਵਿੱਚ ਫਲੱਡ ਲਾਈਟਾਂ ਲਗਾਉਣ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ
ਕੁਰਾਲੀ, 8 ਅਕਤੂਬਰ: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਖੇਡਾਂ ਨਾ ਸਿਰਫ਼ ਨੌਜਵਾਨਾਂ ਨੂੰ ਨਵੀਂ ਊਰਜਾ ਨਾਲ ਭਰਦੀਆਂ ਹਨ, ਸਗੋਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਹ ਕੁਰਾਲੀ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਜਿੱਥੇ ਉਨ੍ਹਾਂ ਨੇ ਫੁੱਟਬਾਲ ਗਰਾਊਂਡ ਵਿੱਚ ਫਲੱਡ ਲਾਈਟਾਂ ਲਗਾਉਣ ਲਈ ਆਪਣੇ ਸੰਸਦੀ ਕੋਟੇ ਵਿੱਚੋਂ ਜਾਰੀ ਕੀਤੀ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਵੀ ਸ਼ਹਿਰ ਦੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੌਂਪਿਆ।
ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਦੀ ਚੁਣੌਤੀ ਕੀਤੀ ਸਵੀਕਾਰ: 10 ਨੂੰ ਸੁਖਬੀਰ ਪੁੱਜਣਗੇ ਮੁੱਖ ਦੀ ਰਿਹਾਇਸ਼ ਦੇ ਬਾਹਰ
ਇਸ ਮੌਕੇ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਖੇਡਾਂ ਨਾ ਸਿਰਫ਼ ਨੌਜਵਾਨਾਂ ਵਿੱਚ ਨਵੀਂ ਊਰਜਾ ਭਰਦੀਆਂ ਹਨ, ਸਗੋਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਸਥਿਤੀ ’ਤੇ ਪਹੁੰਚ ਚੁੱਕੀ ਹੈ ਅਤੇ ਇਸ ਨਾਲ ਨਜਿੱਠਣ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ਤੇ ਯਤਨ ਕਰਨੇ ਪੈਣਗੇ।ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸੰਸਦੀ ਕੋਟੇ ਵਿੱਚੋਂ ਜਾਰੀ ਕੀਤੀ 5 ਲੱਖ ਰੁਪਏ ਦੀ ਗਰਾਂਟ ਨਾਲ ਫੁੱਟਬਾਲ ਗਰਾਊਂਡ ਵਿੱਚ ਫਲੱਡ ਲਾਈਟਾਂ ਲੱਗਣ ਤੋ ਬਾਅਦ ਘੱਟ ਰੋਸ਼ਨੀ ਨਾਲ ਖੇਡ ਵਿੱਚ ਕੋਈ ਰੁਕਾਵਟ ਨਹੀਂ ਆਵੇਗੀ।
ਭਗਵੰਤ ਮਾਨ ਵੱਲੋਂ ਐਸ ਵਾਈ ਐਲ ਸਹਿਤ ਪੰਜਾਬ ਦੇ ਸਾਰੇ ਮੁੱਦਿਆਂ ‘ਤੇ ਵਿਰੋਧੀਆਂ ਨੂੰ ਖੁੱਲੀ ਬਹਿਸ ਦੀ ਚੁਣੌਤੀ
ਇਸੇ ਤਰ੍ਹਾਂ ਉਹ ਹਲਕੇ ਦੇ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਦੀ ਹੌਸਲਾ ਅਫਜ਼ਾਈ ਵੀ ਕੀਤੀ।ਜਿੱਥੇ ਹੋਰਨਾਂ ਤੋਂ ਇਲਾਵਾ, ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਰਣਜੀਤ ਸਿੰਘ ਪਡਿਆਲਾ, ਹਲਕਾ ਇੰਚਾਰਜ ਖਰੜ ਵਿਜੇ ਸ਼ਰਮਾ ਟਿੰਕੂ, ਜ਼ਿਲ੍ਹਾ ਕਾਂਗਰਸ ਰੋਪੜ ਦੇ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ, ਕੌਂਸਲਰ ਰਮਾ ਕਾਂਤ ਕਾਲੀਆ, ਸ਼ਹਿਰੀ ਕਾਂਗਰਸ ਕੁਰਾਲੀ ਦੇ ਪ੍ਰਧਾਨ ਦਿਨੇਸ਼ ਗੌਤਮ, ਲੱਕੀ ਕਲਸੀ, ਜਸਮੀਤ ਸਿੰਘ, ਫੁੱਟਬਾਲ ਕਲੱਬ ਦੇ ਪ੍ਰਧਾਨ ਮਨੋਜ ਕੁਮਾਰ ਵੀ ਮੌਜੂਦ ਸਨ।
Share the post "ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ: ਮਨੀਸ਼ ਤਿਵਾੜੀ"