Sunday, April 19, 2026
spot_img
spot_img

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ

Date:

spot_img

ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਆਪ ਸਰਕਾਰ:-ਮੋਰਚਾ ਆਗੂ
ਚੰਡੀਗੜ੍ਹ, 09 ਅਕਤੂਬਰ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵਲੋਂ ਸੂਬਾ ਪੱਧਰੀ ਮੀਟਿੰਗ ਕਰਕੇ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿਚ ਮੋਰਚੇ ਦੇ ਆਗੂਆਂ ਕੁਲਦੀਪ ਸਿੰਘ ਬੁੱਢੇਵਾਲ,ਪਵਨਦੀਪ ਸਿੰਘ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਰਾਜੇਸ਼ ਕੁਮਾਰ ਮੌੜ,ਸਿਮਰਨਜੀਤ ਸਿੰਘ ਨੀਲੋਂ,ਭੁਪਿੰਦਰ ਸਿੰਘ ਕੁਤਬੇਵਾਲ,ਜਗਸੀਰ ਸਿੰਘ ਭੰਗੂ,ਖ਼ੁਸ਼ਦੀਪ ਸਿੰਘ,ਜਸਵੀਰ ਸਿੰਘ ਜੱਸੀ ਅਤੇ ਚੌਧਰ ਸਿੰਘ ਆਦਿ ਨੇ ਮੀਟਿੰਗ ਤੋਂ ਬਾਅਦ ਦਸਿਆ ਕਿ ਪੰਜਾਬ ਦੀ ਮੌਜੂਦਾ ਆਪ ਸਰਕਾਰ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ। ਪ੍ਰੰਤੂ ਹੁਣ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਸਬ-ਕਮੇਟੀਆਂ ਦਾ ਗਠਨ ਕਰਕੇ ਆਪਣਾ ਸਮਾਂ ਲੰਘਾ ਰਹੀ ਹੈ।

ਬਠਿੰਡਾ ਤੋਂ ਦਿੱਲੀ ਲਈ ਸ਼ੁਰੂ ਹੋਈ ਹਵਾਈ ਸੇਵਾ , ਕਿਰਾਇਆ 1999

ਇਹੀਂ ਨਹੀਂ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਨ ਦੇ ਐਲਾਨ ਮਗਰੋਂ ਵੀ ਪੰਜਾਬ ਸਰਕਾਰ ਵੱਲੋੰ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ। ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਪੀ.ਡਬਲਯੂ.ਡੀ.ਇਲੈੱਕਟਰੀਕਲ ਵਿੰਗ ਲੋਕ ਨਿਰਮਾਣ ਵਿਭਾਗ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਸੰਬੰਧੀ ਹਾਲੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਹੈ,ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਾ ਕਰਕੇ ਠੇਕਾ ਮੁਲਾਜ਼ਮਾਂ ਨਾਲ ਨੰਗਾ-ਚਿੱਟਾ ਧੋਖਾ ਕਰ ਰਹੀ ਹੈ।

ਇਨ੍ਹਾਂ ਪੰਜ ਰਾਜਾ ‘ਚ 7 ਨਵੰਬਰ ਤੋਂ 17 ਨਵੰਬਰ ਵਿਚਕਾਰ ਹੋਣਗੀਆਂ ਵਿਧਾਨਸਭਾ ਚੋਣਾਂ, ਲੱਗਿਆ ਚੋਣ ਜਾਬਤਾ

ਜਿਸ ਦੇ ਰੋਸ਼ ਵਜੋਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਮੋਰਚੇ ਦੇ ਬੈਨਰ ਹੇਠ ਸਮੁੱਚੇ ਪੰਜਾਬ ਵਿੱਚ ਦੁਸਹਿਰੇ ਦੇ ਤਿਉਹਾਰ ਮੌਕੇ 23 ਅਕਤੂਬਰ ਨੂੰ ਡਵੀਜ਼ਨ ਅਤੇ ਸਬ-ਡਵੀਜ਼ਨ ਪੱਧਰ ’ਤੇ ਮੁੱਖ ਮੰਤਰੀ ਦਾ ਰਾਵਣ-ਰੂਪੀ ਪੁਤਲਾ ਫੂਕਕੇ ਪੰਜਾਬ ਸਰਕਾਰ ਦੀਆਂ ਕਾਰਪੋਰੇਟ ਪੱਖੀ-ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ ਅਤੇ 05 ਨਵੰਬਰ ਤੋਂ 25 ਨਵੰਬਰ ਤੱਕ ਪੰਜਾਬ ਪੱਧਰ ਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਝੰਡਾ ਮਾਰਚ ਕਰਕੇ ਪੰਜਾਬ ਸਰਕਾਰ ਦੀਆਂ ਕਾਰਪੋਰੇਟ-ਪੱਖੀ ਅਤੇ ਲੋਕਮਾਰੂ ਨੀਤੀਆਂ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਕੇ ਪੰਜਾਬ ਸਰਕਾਰ ਦਾ ਚਿਹਰਾ ਲੋਕਾਂ ਦੀ ਸਾਥ ਵਿੱਚ ਨੰਗਾ ਕੀਤਾ ਜਾਵੇਗਾ ਅਤੇ 30 ਨਵੰਬਰ ਨੂੰ ਪੰਜਾਬ ਦਾ ਕੋਈ ਵੀ ਨੈਸ਼ਨਲ ਹਾਈਵੇ ਨੂੰ ਮੁਕੰਮਲ ਜਾਮ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਪੰਚਾਇਤਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

वर्तमान में “अहिंसा परमो धर्म:” की भावना पहले से अधिक प्रासंगिक:श्री नायब सिंह सैनी

👉कहा, प्रधानमंत्री संस्कृति को सहेज कर भारत को विश्व...

ਸਾਨੂੰ ਹਮੇਸ਼ਾ ਗੁਰੂਆਂ ਦੇ ਦਰਸਾਏ ਰਸਤਿਆਂ ਤੇ ਚੱਲਣਾ ਚਾਹੀਦਾ ਹੈ : ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਸਥਾਨਕ ਗੁਰਦੁਆਰਾ ਭਜਨਗੜ੍ਹ ਸਾਹਿਬ ਵਿਖੇ ਅਖੰਡਪਾਠ ਦੇ ਭੋਗ ਮੌਕੇ...