ਬਠਿੰਡਾ, 10 ਅਕਤੂਬਰ: ਨੌਜਵਾਨਾਂ ਅਤੇ ਪੰਜਾਬ ਦੇ ਲੋਕਾਂ ਦੀ ਆਰਥਿਕ ਕੰਗਾਲੀ ਦਾ ਮੁੱਖ ਦੁਸ਼ਮਣ ਚਿੱਟੇ ਅਤੇ ਹੋਰ ਨਸ਼ਿਆਂ ਨੂੰ ਬੰਦ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਵੱਲੋ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦੇਣ ਦੇ ਦਿੱਤੇ ਸੱਦੇ ਤਹਿਤ ਮੰਗਲਵਾਰ ਨੂੰ ਬਠਿੰਡਾ ਵਿਚ ਵੀ ਜ਼ਿਲ੍ਹਾ ਜਥੇਬੰਦੀ ਵਲੋਂ ਵਿਧਾਨ ਸਭਾ ਹਲਕਾ ਦਿਹਾਤੀ ਬਠਿੰਡਾ ਤੋਂ ਅਮਿੱਤ ਰਤਨ ਦੇ ਘਰ ਬਠਿੰਡਾ, ਭੁੱਚੋ ਦੇ ਐਮ ਐਲ ਏ ਮਾਸਟਰ ਜਗਸੀਰ ਸਿੰਘ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ, ਫੂਲ ਦੇ ਐਮਐਲਏ ਬਲਕਾਰ ਸਿੰਘ ਸਿੱਧੂ ਦੇ ਘਰ ਰਾਮਪੁਰਾ ਸ਼ਹਿਰ, ਮੌੜ ਦੇ ਐਮਐਲਏ ਸੁਖਵੀਰ ਸਿੰਘ ਮਾਈਸਰਖਾਨਾ ਦੇ ਦਫ਼ਤਰ ਪਿੰਡ ਮਾਈਸਰਖਾਨਾ ਅਤੇ ਤਲਵੰਡੀ ਤੋਂ ਐਮ ਐਲ ਏ ਬਲਜਿੰਦਰ ਕੌਰ ਦੇ ਘਰ ਜਗਾ ਰਾਮ ਤੀਰਥ ਵਿਖੇ ਧਰਨੇ ਲਾ ਕੇ ਮੰਗ ਪੱਤਰ ਦਿੱਤੇ।
‘ਚਹੇਤਿਆਂ’ ਦੀ ਭਰਤੀ ਦਾ ਮਾਮਲਾ: ਮੁੱਖ ਮੰਤਰੀ ਦਾ ਕਿਹਾ ਸਿਰ ਮੱਥੇ, ਪਰ ਪਰਨਾਲਾ ਉਥੇ ਦਾ ਉਥੇ
ਅੱਜ ਦੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ , ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਬਿੰਦੂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਨਸ਼ੇ ਖਤਮ ਕਰਨ ਦਾ ਚੋਣਾਂ ਵੇਲੇ ਵਾਅਦਾ ਕਰਕੇ ਸਰਕਾਰ ਬਣਨ ਤੋਂ ਡੇਢ ਸਾਲ ਬਾਅਦ ਵੀ ਨਸ਼ਾ ਉਸੇ ਤਰ੍ਹਾਂ ਵਿਕ ਰਿਹਾ ਹੈ।ਉਹਨਾਂ ਕਿਹਾ ਕਿ ਬੇਰੁਜ਼ਗਾਰ ਨੌਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਫਸਦੀ ਜਾ ਰਹੀ ਹੈ ਜਿਸ ਕਾਰਨ ਰੋਜ਼ਾਨਾ ਹੀ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ।
ਬਠਿੰਡਾ ਤੋਂ ਦਿੱਲੀ ਲਈ ਸ਼ੁਰੂ ਹੋਈ ਹਵਾਈ ਸੇਵਾ , ਕਿਰਾਇਆ 1999
ਨਸ਼ਿਆਂ ਕਾਰਨ ਆਰਥਿਕ ਤੌਰ ਤੇ ਵੀ ਘਰਾਂ ਦੀ ਬਰਬਾਦੀ ਹੋ ਰਹੀ ਹੈ। ਨਸ਼ਿਆਂ ਦੀ ਤੋਟ ਪੂਰੀ ਕਰਨ ਲਈ ਚੋਰੀਆਂ ਅਤੇ ਕਤਲਾਂ ਵਰਗੇ ਘਿਨਾਉਣੇ ਅਪਰਾਧ ਵਧ ਰਹੇ ਹਨ ।ਆਗੂਆਂ ਨੇ ਅਪੀਲ ਕੀਤੀ ਕਿ ਨਸ਼ਿਆਂ ਦੀ ਇਸ ਮਹਾਮਾਰੀ ਨੂੰ ਰੋਕਣ ਲਈ ਚੱਲ ਰਹੀ ਇਸ ਸੰਘਰਸੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਮੂਲੀਅਤ ਕਰਨ। ਅੱਜ ਵਿਧਾਇਕਾਂ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਚਿੱਟੇ ਅਤੇ ਹੋਰ ਨਸ਼ਿਆਂ ਦੀ ਪੈਦਾਵਾਰ, ਵਪਾਰ ਅਤੇ ਘਰ-ਘਰ ਵੰਡ-ਵੰਡਾਈ ਨੂੰ ਅਣ-ਐਲਾਨੀ ਪਰਵਾਨਗੀ ਦੇਣ ਅਤੇ ਸੁਰੱਖਿਅਤ ਰੱਖਣ ਵਾਲੀ ਨੀਤੀ ਦਾ ਤਿਆਗ ਕਰੇ। ਸਰਕਾਰ ਵੱਲੋਂ ਵੱਡੇ ਪੱਧਰ ’ਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਤੁਰੰਤ ਹੱਥ ਲਿਆ ਜਾਵੇ,ਚਿੱਟੇ ਦੇ ਵਪਾਰ ਵਿਚ ਸ਼ਾਮਲ ਦੇਸੀ-ਬਦੇਸ਼ੀ ਕਾਰਪੋਰੇਟ ਘਰਾਣਿਆਂ, ਉੱਚ ਅਫਸਰਸ਼ਾਹੀ, ਉੱਘੇ ਸਿਆਸਤਦਾਨਾ ਅਤੇ ਵੱਡੇ ਸਮਗਲਰਾਂ ਨੂੰ ਨਸ਼ਰ ਕੀਤਾ ਜਾਵੇ ਅਤੇ ਸਖ਼ਤ ਸਜਾਵਾਂ ਦਿੱਤੀਆਂ ਜਾਣ ।
ਵੱਡੀ ਖ਼ਬਰ: ਸੁਖਪਾਲ ਖਹਿਰਾ ਦੇ ਪੁਲਿਸ ਰਿਮਾਂਡ ਵਿਚ ਦੋ ਦਿਨਾਂ ਦਾ ਵਾਧਾ, ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਪਿਛਲੇ ਸਾਲਾਂ ਦੀਆਂ ਪੁੱਛ-ਪੜਤਾਲਾਂ ਦੌਰਾਨ ਨਸ਼ਰ ਹੋਈਆਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਲੀਆਂ ਨਸ਼ਾਂ ਫੈਕਟਰੀਆਂ ਦੇ ਕੇਸਾਂ ਦੀ ਪੈਰਵੀ ਕਰਕੇ ਮਾਲਕਾਂ ਨੂੰ ਯੋਗ ਸਜ਼ਾਵਾਂ ਦਿੱਤੀਆਂ ਜਾਣ। ਹੋਰ ਨਸ਼ਾ ਫੈਕਟਰੀਆਂ ਦੇ ਮਾਲਕਾਂ ਅਤੇ ਉਹਨਾਂ ਦੀ ਵੰਡ-ਵੰਡਾਈ ਕਰਨ ਵਾਲੇ ਢਾਂਚੇ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਇਸਨੂੰ ਤਬਾਹ ਕੀਤਾ ਜਾਵੇ।ਚਿੱਟੇ ਦੀ ਪੈਦਾਵਾਰ ਤੇ ਵਪਾਰ ਕਰਨ ਵਾਲੇ ਪ੍ਰਮੁੱਖ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਲਈ ਨਵਾਂ ਕਾਨੂੰਨ ਪਾਸ ਕਰਕੇ ਇਸਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ।ਸਰਕਾਰ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ। ਉੱਚ-ਪੱਧਰਾ ਮੈਡੀਕਲ ਇਲਾਜ ਅਤੇ ਮਨੋਵਿਗਿਆਨਕ ਇਲਾਜ ਕਰਨ ਵਾਲੇ ਮਾਹਰਾਂ ਦੀਆਂ ਸੇਵਾਵਾਂ ਹਰ ਇੱਕ ਕੇਂਦਰ ਵਿਚ ਮੁਹੱਈਆ ਕੀਤੀਆਂ ਜਾਣ। ਨਸ਼ਾ-ਪੀੜਤਾਂ ਅਤੇ ਛੋਟੇ-ਨਸ਼ਾ ਵੰਡਕਾਂ ਦੇ ਮੁੜ-ਵਸੇਬੇ ਲਈ ਢੁੱਕਵੇਂ ਨੀਤੀ ਕਦਮਾਂ ਨੂੰ ਤਹਿ ਕੀਤਾ ਜਾਵੇ, ਉਨ੍ਹਾਂ ਦੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ ਅਤੇ ਅਮਲ ਵਿੱਚ ਲਿਆਂਦਾ ਜਾਵੇ।
‘ਚਹੇਤਿਆਂ’ ਦੀ ਭਰਤੀ ਦਾ ਮਾਮਲਾ: ਮੁੱਖ ਮੰਤਰੀ ਦਾ ਕਿਹਾ ਸਿਰ ਮੱਥੇ, ਪਰ ਪਰਨਾਲਾ ਉਥੇ ਦਾ ਉਥੇ
ਸ਼ਰਾਬ ਦੇ ਠੇਕਿਆਂ ਦਾ ਪਸਾਰ ਕਰਨ ਅਤੇ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਹਲਣ ਦੀ ਨੀਤੀ ਦਾ ਤਿਆਗ ਕੀਤਾ ਜਾਵੇ। ਪਿੰਡ ਦੀ ਅਤੇ ਸ਼ਹਿਰ ਦੀ ਆਬਾਦੀ ਦਾ ਮਤਾ ਪਾਸ ਹੋ ਜਾਣ ਵਾਲੀ ਥਾਂ ਤੋਂ ਸ਼ਰਾਬ ਦਾ ਠੇਕਾ ਖਤਮ ਕੀਤਾ ਜਾਵੇ। ਅੱਜ ਦੇ ਧਰਨੇ ਨੂੰ ਬਸੰਤ ਸਿੰਘ ਕੋਠਾ ਗੁਰੂ, ਦਰਸ਼ਨ ਸਿੰਘ ਮਾਈਸਰਖਾਨਾ,ਬਾਬੂ ਸਿੰਘ ਮੰਡੀ ਖੁਰਦ, ਜਗਦੇਵ ਸਿੰਘ ਜੋਗੇਵਾਲਾ ,ਜਗਸੀਰ ਸਿੰਘ ਝੁੰਬਾ ਮਾਲਣ ਕੌਰ ਕੋਠਾ, ਗੁਰੂ ਪਰਮਜੀਤ ਕੌਰ ਪਿੱਥੋ ਕਰਮਜੀਤ ਕੌਰ ਲਹਿਰਾ ਖਾਨਾ ,ਹਰਪ੍ਰੀਤ ਕੌਰ ਜੇਠੂਕੇ , ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਤੋਂ ਜਗਰੂਪ ਸਿੰਘ , ਡੀਟੀਐਫ ਤੋਂ ਰੇਸ਼ਮ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਤੋਂ ਸੇਵਕ ਸਿੰਘ , ਪੰਜਾਬ ਸਟੂਡੈਂਟ ਯੂਨੀਅਨ ਸ਼ਹੀਦ ਰੰਧਾਵਾ ਤੋਂ ਬਿੰਦਰ ਸਿੰਘ, ਪੰਜਾਬ ਸਟੂਡੈਂਟ ਯੂਨੀਅਨ ਲਲਕਾਰ ਤੋਂ ਸ੍ਰਿਸ਼ਟੀ, ਨੌਜਵਾਨ ਭਾਰਤ ਸਭਾ ਤੋਂ ਗੋਰਾ ਕੋਟਗੁਰੂ, ਮਿਉਂਸਪਲ ਕਮੇਟੀ ਰਾਮਪੁਰਾ ਤੋਂ ਫਾਰਗ ਕੀਤੇ ਆਗੂ ਜਗਦੇਵ ਸਿੰਘ ਨੇ ਵੀ ਸੰਬੋਧਨ ਕੀਤਾ।
Share the post "ਕਿਸਾਨ ਜਥੇਬੰਦੀ ਉਗਰਾਹਾ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਧਾਇਕਾਂ ਦੇ ਘਰਾਂ ਅੱਗੇ ਦਿੱਤੇ ਧਰਨੇ"