ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ: ਮੁੱਖ ਮੰਤਰੀ

Date:

spot_img

ਦੇਸ਼ ਦੇ ਸ਼ਹੀਦਾਂ ਪ੍ਰਤੀ ਘਟੀਆ ਮਾਨਸਿਕਤਾ ਲਈ ਕੇਂਦਰ ਸਰਕਾਰ ਦੀ ਆਲੋਚਨਾ
ਚੰਡੀਗੜ੍ਹ, 14 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਪਣੀ ਨੀਤੀ ਅਨੁਸਾਰ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਵੇਗੀ।

ਸੀਐਮ ਮਾਨ ਦੇ ਜਨਮ ਦਿਨ ’ਤੇ ’ਆਪ’ ਪੰਜਾਬ ਵੱਲੋਂ ਹਰ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਖੂਨਦਾਨ ਕੈਂਪ

ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਪ੍ਰਤੀ ਕੇਂਦਰ ਭਾਵੇਂ ਕੋਈ ਵੀ ਨੀਤੀ ਅਪਣਾਵੇ ਪਰ ਸਾਡੀ ਸਰਕਾਰ ਅਜਿਹੇ ਪੰਜਾਬ ਦੇ ਸੂਰਬੀਰ ਪੁੱਤਰਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚੈੱਕ ਜਲਦੀ ਹੀ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ।

ਜਲੰਧਰ ’ਚ ਕਾਂਗਰਸ ਨੂੰ ਵੱਡਾ ਝਟਕਾ, 10 ਕਾਂਗਰਸੀ ਕੌਂਸਲਰ ਆਮ ਆਦਮੀ ਪਾਰਟੀ ’ਚ ਸ਼ਾਮਲ

ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਇਸ ਸ਼ਹੀਦ ਦੇ ਪਰਿਵਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਇਸ ਪੰਜਾਬ ਦੇ ਪੁੱਤਰ ਦੀ ਸ਼ਹਾਦਤ ਦਾ ਨਿਰਾਦਰ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਲਦੀ ਹੀ ਇਸ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾਉਣਗੇ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...