ਬਠਿੰਡਾ, 15 ਅਕਤੂਬਰ : ਇਲਾਕੇ ਦੇ ਸਭ ਤੋਂ ਪੁਰਾਣੇ ਮਾਲਵਾ ਵੈੱਲਫੇਅਰ ਕਲੱਬ ਤਲਵੰਡੀ ਸਾਬੋ ਵਲੋਂ ਨਸ਼ਿਆਂ ਦੇ ਖਿਲਾਫ ਜਿਲ੍ਹਾ ਪ੍ਰਸ਼ਾਸ਼ਨ, ਪੁਲਿਸ ਵਿਭਾਗ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਖਾਲਸਾ ਗਰਲਜ ਸਕੂਲ ਤਲਵੰਡੀ ਸਾਬੋ ਵਿਖੇ ਨਾਟਕ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿੱਚ ਮੈਡਮ ਅਨੀਤਾ ਸ਼ਬਦੀਸ਼ ਦੀ ਟੀਮ ਸੁਚੇਤਕ ਰੰਗਮੰਚ ਮੋਹਾਲੀ ਵਲੋਂ ਨਾਟਕ ’ਘਰ ਵਾਪਸੀ’ ਅਤੇ ’ਕੁਝ ਤਾਂ ਕਰੋ ਯਾਰੋ’ ਖੇਡਿਆ ਗਿਆ।
ਖੇਡਾਂ ਵਤਨ ਪੰਜਾਬ ਦੀਆਂ 2023 ਸੀਜਨ-2, ਡਿਪਟੀ ਕਮਿਸ਼ਨਰ ਨੇ ਕੀਤਾ ਰਾਜ ਪੱਧਰੀ ਖੇਡਾਂ ਦਾ ਆਗਾਜ਼
ਇਸ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਅਤੇ ਵਿਸ਼ੇਸ਼ ਮਹਿਮਾਨ ਐਸ.ਡੀ.ਐਮ ਗਗਨਦੀਪ ਸਿੰਘ ਤਲਵੰਡੀ ਸਾਬੋ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਵੀਰ ਸਿੰਘ ਮਾਨ ਸ਼ਾਮਲ ਹੋਏ। ਇਸ ਮੌਕੇ ਬੁਲਾਰਿਆਂ ਨੇ ਲੋਕਾਂ ਨੂੰ ਨਸ਼ੇ ਖਿਲਾਫ ਇੱਕਜੁਟ ਹੋਕੇ ਲੜਨ ਦਾ ਸੁਨੇਹਾ ਦਿੱਤਾ।
ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਦੀ ਇੱਕ ਵੀ ਬੂੰਦ ਵਾਧੂ ਨਹੀਂ: ਅਮਨ ਅਰੋੜਾ
ਨਾਟਕਾਂ ਨੂੰ ਦੇਖਣ ਲਈ ਭਾਰੀ ਗਿਣਤੀ ਵਿੱਚ ਇਲਾਕੇ ਦੇ ਲੋਕ ਪਹੁੰਚੇ। ਇਸ ਸਾਰੇ ਸਫਲ ਪ੍ਰੋਗਰਾਮ ਕਰਵਾਉਣ ਲਈ ਸਾਰੇ ਕਲੱਬ ਮੈਂਬਰਾਂ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦਾ ਪੂਰਾ ਸਹਿਯੋਗ ਰਿਹਾ।
ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਮੁੱਖ ਮਹਿਮਾਨ ਵਜੋਂ
Share the post "ਮਾਲਵਾ ਵੈੱਲਫੇਅਰ ਕਲੱਬ ਵਲੋਂ ਨਸ਼ਿਆਂ ਦੇ ਖਿਲਾਫ ਨਾਟਕ ਮੇਲਾ ਆਯੋਜਿਤ,ਐਸ.ਐਸ.ਪੀ ਪੁੱਜੇ ਮੁੱਖ ਮਹਿਮਾਨ ਵਜੋਂ ਪੁੱਜੇ"